
ਸਹਿਕਾਰਤਾ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨਾਲ ਲੱਗਦੇ ਪਿੰਡਾਂ ਚੰਦੂ ਵਡਾਲਾ, ਰੋਸਾ ਤੇ ਦੋਸਤਪੁਰ ਦਾ ਦੌਰਾ ਕਰ ਕੇ.....
ਡੇਰਾ ਬਾਬਾ ਨਾਨਕ, 26 ਫ਼ਰਵਰੀ : ਸਹਿਕਾਰਤਾ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨਾਲ ਲੱਗਦੇ ਪਿੰਡਾਂ ਚੰਦੂ ਵਡਾਲਾ, ਰੋਸਾ ਤੇ ਦੋਸਤਪੁਰ ਦਾ ਦੌਰਾ ਕਰ ਕੇ ਪਿੰਡ ਵਾਸੀਆਂ ਨੂੰ ਸਹਿਮ ਮੁਕਤ ਹੋਣ ਦਾ ਸੱਦਾ ਦਿੱਤਾ। ਸ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਸਰਹੱਦੀ ਪਿੰਡਾਂ ਦੇ ਵਸਨੀਕਾਂ ਦੀ ਹਰ ਪੱਖੋਂ ਰੱਖਿਆ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਬਿਨਾਂ ਕਿਸੇ ਡਰ ਦੇ ਰਹਿਣ।
ਮੌਜੂਦਾ ਹਾਲਾਤ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਡਰਨ ਦੀ ਲੋੜ ਨਹੀਂ। ਸ ਰੰਧਾਵਾ ਨੇ ਕਿਹਾ ਕਿ ਅੱਜ ਉਨ੍ਹਾਂ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਅਤੇ ਸਰਹੱਦੀ ਪਿੰਡਾਂ ਦੇ ਲੋਕ ਵਿਕਾਸ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸਰਹੱਦੀ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੇਗੀ।