
ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਬਿਕਰਮ ਮਜੀਠੀਆ ਨੇ ਅੱਜ ਵਿਧਾਨ ਸਭਾ ਦੇ ਬਾਹਰ ਨਸ਼ਾ ਛੁਡਾਉ ਕੇਂਦਰਾਂ ਵਿੱਚੋਂ 200 ਕਰੋੜ ਰੁਪਏ ਦੇ ਬੁਪਰੇਨੋਰਫਿਨ ਲਾਪਤਾ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਬਿਕਰਮ ਮਜੀਠੀਆ ਨੇ ਅੱਜ ਵਿਧਾਨ ਸਭਾ ਦੇ ਬਾਹਰ ਨਸ਼ਾ ਛੁਡਾਉ ਕੇਂਦਰਾਂ ਵਿੱਚੋਂ 200 ਕਰੋੜ ਰੁਪਏ ਦੇ ਬੁਪਰੇਨੋਰਫਿਨ ਲਾਪਤਾ ਹੋਣ ਦਾ ਮੁੱਦਾ ਉਠਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਗੁੰਮ ਹੋਈਆ ਦਵਾਈਆਂ ਨੂੰ ਲੈ ਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਵੀ ਲੰਮੇ ਹੱਥੀਂ ਲਿਆ ਅਤੇ ਉਹਨਾਂ ਤੋਂ ਅਸਤੀਫੇ ਦੀ ਮੰਗ ਕੀਤੀ।
Bikram Majithia
ਇਸ ਦੇ ਜਵਾਬ ਵਿੱਚ ਬਲਬੀਰ ਸਿੱਧੂ ਨੇ ਮਜੀਠੀਆ 'ਤੇ ਡਰੱਗ ਮਾਫੀਆ ਹੋਣ ਦਾ ਇਲਜ਼ਾਮ ਲਾਇਆ। ਇਸ ਤੋਂ ਬਾਅਦ ਅਕਾਲੀ ਵਿਧਾਇਕਾਂ ਨੇ ਸਦਨ ‘ਚ ਖੂਬ ਹੰਗਾਮਾ ਕੀਤਾ। ਮਜੀਠੀਆ ਨੇ ਕਿਹਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਇਸ ਘਟਨਾ ਦੀ ਜਾਂਚ ਸ਼ੁਰੂ ਕੀਤੀ ਸੀ।
Balbir Sidhu
ਉਧਰ ਸਿੱਧੂ ਨੇ ਮਜੀਠੀਆ ਦੇ ਨਸ਼ਾ ਵੇਚਣ ਵਾਲਿਆਂ ਨਾਲ ਕਥਿਤ ਸਬੰਧਾਂ ਦੀ ਈਡੀ ਜਾਂਚ ਦਾ ਮੁੱਦਾ ਚੁੱਕਿਆ। ਅਕਾਲੀਆ ਨੇ ਬਲਬੀਰ ਸਿੱਧੂ ਦੇ ਅਸਤੀਫੇ ਦੀ ਮੰਗ ਕਰਦਿਆਂ ਇਸ ਮੁੱਦੇ 'ਤੇ ਵਾਕਆਉਟ ਕੀਤਾ।
Harpal Cheema
ਵਿਰੋਧੀ ਧਿਰ ਦੇ ਨੇਤਾ, ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਜਿਹੇ ਮਾਮਲਿਆਂ 'ਚ ਦੋਸ਼ੀ ਕਦੇ ਫੜਿਆ ਨਹੀਂ ਜਾਂਦਾ। ਉਨ੍ਹਾਂ ਮੰਗ ਕੀਤੀ ਕਿ ਨਸ਼ਿਆਂ ਵਿੱਚ ਸ਼ਾਮਲ ਵਿਅਕਤੀਆਂ ਬਾਰੇ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਰਿਪੋਰਟ ਜਨਤਕ ਕੀਤੀ ਜਾਣੀ ਚਾਹੀਦੀ ਹੈ।