
ਸਮਾਰਟ ਫੋਨ ਇਸ ਲਈ ਲੇਟ ਹੋ ਗਏ ਕਿਉਂਕਿ ਕੋਰੋਨਾ ਵਾਇਰਸ ਦਾ ਪ੍ਰਕੋਪ ਬਹੁਤ ਜ਼ਿਆਦਾ ਫੈਲ ਗਿਆ ਸੀ। ਉਹਨਾਂ ਕਿਹਾ ਕਿ ਕੋਰੋਨਾ ਵਾਇਰਸ
ਚੰਡੀਗੜ- ਅੱਜ ਪੰਜਾਬ ਵਿਧਾਨ ਸਭਾ ਬਜਟ ਸ਼ੈਸ਼ਨ ਦਾ ਚੌਥਾ ਦਿਨ ਹੈ ਅਤੇ ਉਹ ਦਿਨ ਵੀ ਹੰਗਾਮੇ ਦੀ ਭੇਂਟ ਚੜ੍ਹ ਗਿਆ। ਇਸ ਬਜਟ ਸ਼ੈਸ਼ਨ ਵਿਚ ਵਿਰੋਧੀਆਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਉਹਨਾਂ ਵੱਲੋਂ ਕੀਤੇ ਵਾਅਦਿਆਂ ਨੂੰ ਯਾਦ ਕਰਾਇਆ ਗਿਆ। ਇਸ ਦੌਰਾਨ ਕੈਪਟਨ ਨੇ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਸਮਾਰਟਫੋਨ ਵਾਲੇ ਵਾਅਦੇ ਤੇ ਜਵਾਬ ਦਿੰਦੇ ਹੋਏ ਕਿਹਾ ਕਿ ਉਹ ਸਮਾਰਟ ਫੋਨ ਦੇਣਗੇ।
ਸਮਾਰਟ ਫੋਨ ਇਸ ਲਈ ਲੇਟ ਹੋ ਗਏ ਕਿਉਂਕਿ ਕੋਰੋਨਾ ਵਾਇਰਸ ਦਾ ਪ੍ਰਕੋਪ ਬਹੁਤ ਜ਼ਿਆਦਾ ਫੈਲ ਗਿਆ ਸੀ। ਉਹਨਾਂ ਕਿਹਾ ਕਿ ਕੋਰੋਨਾ ਵਾਇਰਸ ਦਾ ਪ੍ਰਕੋਪ ਘਟਣ ਤੇ ਸਮਾਰਟ ਫੋਨ ਜਰੂਰ ਦਿੱਤੇ ਜਾਣਗੇ। ਕੈਪਟਨ ਅਮਰਿੰਦਰ ਸਿੰਘ ਨੇ ਸਕੂਲਾਂ ਦੇ ਨਤੀਜਿਆਂ ਬਾਰੇ ਬੋਲਦੇ ਕਿਹਾ ਕਿ ਪੰਜਾਬ ਦੇ ਸਕੂਲਾਂ ਦੇ ਨਤੀਜੇ ਦਿੱਲੀ ਦੇ ਸਕੂਲਾਂ ਨਾਲੋਂ ਚੰਗੇ ਹਨ।
ਉਹਨਾਂ ਨੇ ਪੰਜਾਬ ਬਾਰੇ ਬੋਲਦੇ ਹੋਏ ਕਿਹਾ ਕਿ ਪੰਜਾਬ ਨੇ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕੀਤਾ ਹੈ 35 ਹਜ਼ਾਰ ਬੰਦੇ ਪੰਜਾਬ ਵਿਚ ਸ਼ਹੀਦ ਹੋਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਪਾਣੀ ਦੇ ਮੁੱਦਿਆ ਤੇ ਬੋਲਦੇ ਹੋਏ ਕਿਹਾ ਕਿ ਕੋਈ ਵੀ ਆਪਣੇ ਸੂਬੇ ਦਾ ਪਾਣੀ ਦੇਣ ਨੰ ਤਿਆਰ ਨਹੀਂ ਹੈ ਪਰ ਸਾਡਾ ਪਾਣੀ ਲੈਣ ਨੂੰ ਤਿਆਰ ਹੈ। ਦੱਸ ਦਈਏ ਕਿ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਚੌਥੇ ਦਿਨ ਦੀ ਕਾਰਵਾਈ ਤੋਂ ਪਹਿਲਾਂ ਵਿਰੋਧੀਆਂ ਵੱਲੋਂ ਹੰਗਾਮਾ ਕੀਤਾ ਗਿਆ।
ਇਸ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਵੀ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਪੰਜਾਬ ਵਿਚ ਚੱਲ ਰਹੇ ਮਾਫੀਆ ਰਾਜ ਵਿਰੁੱਧ ਕੀਤਾ ਗਿਆ ਸੀ। ਇਸ ਪ੍ਰਦਰਸ਼ਨ ਦੀ ਅਗਵਾਈ ਆਪ ਆਗੂ ਹਰਪਾਲ ਸਿੰਘ ਚੀਮਾ ਵੱਲੋਂ ਕੀਤੀ ਗਈ। ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦਾ ਖਜਾਨਾ ਮਾਫੀਆ ਰਾਜ ਕਾਰਨ ਖਾਲੀ ਹੋਇਆ ਹੈ।
ਉਹਨਾਂ ਕਿਹਾ ਕਿ ਪੰਜਾਬ ‘ਚ ਕਾਫੀ ਸਮੇਂ ਤੋਂ ਸ਼ਰਾਬ ਮਾਫੀਆ ਚੱਲ ਰਿਹਾ ਹੈ। ਇਸ ਦੌਰਾਨ ਆਪ ਆਗੂਆਂ ਵੱਲੋਂ ਮੂੰਹ ‘ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਵਿਧਾਨ ਸਭਾ ਦੇ ਬਾਹਰ ਕੈਪਟਨ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਨਾਲ ਹੀ ਨੌਜਵਾਨ ਵੀ ਅਪਣੀਆਂ ਡਿਗਰੀਆਂ ਲੈ ਕੇ ਪ੍ਰਦਰਸ਼ਨ ਕਰ ਰਹੇ ਸਨ। ਅਕਾਲੀ ਦਲ ਵੱਲੋਂ ਬੇਰੁਜ਼ਗਾਰੀ ਦੇ ਮਾਮਲੇ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ।