ਕੈਪਟਨ ਅਮਰਿੰਦਰ ਸਿੰਘ ਵੱਲੋ ਆਮ ਆਦਮੀ ਪਾਰਟੀ ਦਾ ਬਹੁ-ਚਰਚਿਤ ਦਿੱਲੀ ਵਿਕਾਸ ਮਾਡਲ ਰੱਦ
Published : Feb 26, 2020, 6:57 pm IST
Updated : Feb 26, 2020, 6:57 pm IST
SHARE ARTICLE
File Photo
File Photo

ਦਿੱਲੀ ਨਾਲੋਂ ਵੱਧ ਬਿਜਲੀ ਸਬਸਿਡੀ ਦੇ ਰਿਹਾ ਪੰਜਾਬ, ਸਰਕਾਰੀ ਸਕੂਲਾਂ ਦੇ ਨਤੀਜੇ ਵੀ ਪੰਜਾਬ ਦੇ ਹੀ ਬਿਹਤਰ

ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ ਦੇ ਅੰਕੜੇ ਵੀ ਪੇਸ਼ ਕੀਤੇ, ਆਮ ਆਦਮੀ ਪਾਰਟੀ ਸਪੀਕਰ ਕੋਲ ਵੇਖ ਸਕਦੀ ਹੈ ਤੱਥ-ਮੁੱਖ ਮੰਤਰੀ
ਚੰਡੀਗੜ 26 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਵਿਕਾਸ ਸਬੰਧੀ ਆਮ ਆਦਮੀ ਪਾਰਟੀ ਦੇ ਅਖੌਤੀ ਮਾਡਲ ਨੂੰ ਰੱਦ ਕਰਦਿਆਂ ਆਖਿਆ ਕਿ ਕੇਜਰੀਵਾਲ ਸਰਕਾਰ ਦੇ ਕੌਮੀ ਰਾਜਧਾਨੀ ਵਿੱਚ ਸਿੱਖਿਆ ਤੇ ਬਿਜਲੀ ਸਬਸਿਡੀ ਦੀ ਬਹੁਤ ਚਰਚਾ ਹੈ ਜਦਕਿ ਹਕੀਕਤ ਵਿੱਚ ਸਾਡੀ ਸਰਕਾਰ ਨੇ ਸਿੱਖਿਆ, ਬਿਜਲੀ ਸਬਸਿਡੀ ਸਮੇਤ ਹਰ ਖੇਤਰ ਵਿੱਚ ਦਿੱਲੀ ਸਰਕਾਰ ਤੋਂ ਵੱਧ ਕੰਮ ਕੀਤਾ ਹੈ।

AAP distributed smartphoneAAP 

ਰਾਜਪਾਲ ਦੇ ਭਾਸ਼ਨ 'ਤੇ ਧੰਨਵਾਦੀ ਮਤੇ ਉਪਰ ਬਹਿਸ ਦੌਰਾਨ ਆਪਣੀ ਤਕਰੀਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੀਮਤ ਵਸੀਲਿਆਂ ਦੀ ਪ੍ਰਵਾਹ ਕੀਤੇ ਬਿਨਾਂ ਉਨ੍ਹਾਂ ਦੀ ਸਰਕਾਰ ਇਸ ਸਾਲ 12 ਹਜ਼ਾਰ ਕਰੋੜ ਤੋਂ ਵੱਧ ਬਿਜਲੀ ਸਬਸਿਡੀ ਮੁਹੱਈਆ ਕਰਵਾ ਰਹੀ ਹੈ ਜਿਸ ਵਿੱਚੋਂ ਖੇਤੀਬਾੜੀ ਲਈ 9000 ਕਰੋੜ ਰੁਪਏ, ਉਦਯੋਗ ਲਈ 1500 ਕਰੋੜ ਰੁਪਏ ਅਤੇ ਘਰੇਲੂ ਖਪਤਕਾਰਾਂ ਲਈ 1900 ਕਰੋੜ ਰੁਪਏ ਦਿੱਤੇ ਗਏ ਹਨ।

Electricity Electricity

ਵਪਾਰ ਅਤੇ ਕਾਰੋਬਾਰ ਵਰਗੀਆਂ ਗਤੀਵਿਧੀਆਂ ਲਈ ਬਿਜਲੀ ਦਰਾਂ ਨੂੰ ਵਾਜਬ ਕੀਮਤਾਂ 'ਤੇ ਰੱਖਿਆ ਗਿਆ ਹੈ। ਉਨ੍ਹਾਂ ਵੇਰਵੇ ਦਿੰਦਿਆਂ ਆਖਿਆ ਕਿ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾਂਦੇ ਦਾਅਵਿਆਂ ਦੇ ਉਲਟ ਦਿੱਲੀ ਵਿੱਚ 10.90 ਰੁਪਏ ਪ੍ਰਤੀ ਯੂਨਿਟ ਹੈ ਜਦਕਿ ਪੰਜਾਬ ਵਿੱਚ 7.75 ਰੁਪਏ ਪ੍ਰਤੀ ਯੂਨਿਟ ਹੈ। ਉਨ੍ਹਾਂ  ਦੱਸਿਆ ਕਿ ਆਪਣੇ ਚੋਣ ਵਾਅਦੇ ਮੁਤਾਬਕ ਉਨ੍ਹਾਂ  ਦੀ ਸਰਕਾਰ ਨੇ ਉਦਯੋਗ ਲਈ ਬਿਜਲੀ ਦਰਾਂ 5 ਰੁਪਏ ਪ੍ਰਤੀ ਯੂਨਿਟ ਤੈਅ ਕੀਤੀਆਂ ਹਨ।

Captain government is swinging the figures by providing small jobsCaptain 

ਆਪਣੀ ਸਰਕਾਰ ਦੇ ਨੌਂ ਨੁਕਤਿਆਂ ਵਿੱਚੋਂ ਇਕ ਵਪਾਰ, ਕਾਰੋਬਾਰ ਅਤੇ ਉਦਯੋਗ ਲਈ ਬਿਜਲੀ, ਪਾਣੀ ਅਤੇ ਸਫਾਈ ਸੁਰੱਖਿਆ ਮੁਹੱਈਆ ਕਰਵਾਉਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਵਿੱਚ ਉਦਯੋਗ ਨੂੰ 2855 ਕਰੋੜ ਰੁਪਏ ਦੀ ਬਿਜਲੀ ਸਬਸਿਡੀ ਮੁਹੱਈਆ ਕਰਵਾਈ ਗਈ ਹੈ ਜੋ ਆਪਣੇ ਆਪ ਵਿੱਚ ਮਿਸਾਲ ਹੈ।

Powercom announcement farmers can t get electricity during the dayPowercom 

ਘਰੇਲੂ ਖਪਤਕਾਰਾਂ ਲਈ ਵਧ ਬਿਜਲੀ ਦਰਾਂ ਦੀਆਂ ਚਿੰਤਾਵਾਂ 'ਤੇ ਜਵਾਬ ਦਿੰਦਿਆਂ ਉਨ੍ਹਾਂ  ਕਿਹਾ ਕਿ ਇਨ•ਾਂ ਦਰਾਂ ਨੂੰ ਹੇਠਾਂ ਲਿਆ ਕੇ ਹੋਰ ਵਾਜਬ ਬਣਾਇਆ ਜਾਵੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਬਿਜਲੀ ਮਹਿਕਮੇ ਅਤੇ ਪਾਵਰਕਾਮ ਨੂੰ ਇਹ ਹਦਾਇਤ ਕੀਤੀ ਹੈ ਕਿ ਬਿਜਲੀ ਦਰਾਂ ਗੁਆਂਢੀ ਸੂਬਿਆਂ ਨਾਲੋਂ ਜੇਕਰ ਘੱਟ ਨਹੀਂ ਕੀਤੀਆਂ ਜਾ ਸਕਦੀਆਂ ਤਾਂ ਘੱਟੋ-ਘੱਟ ਉਨ੍ਹਾਂ  ਦੇ ਬਰਾਬਰ ਲਿਆਉਣ ਲਈ ਹਰ ਤਰ•ਾਂ ਦੀ ਸੰਭਾਵਨਾ ਤਲਾਸ਼ੀ ਜਾਵੇ। ਉਨ•ਾਂ ਕਿਹਾ ਕਿ ਸੂਬਾ ਸਰਕਾਰ ਇਸ ਸਬੰਧ ਵਿੱਚ ਛੇਤੀ ਹੀ ਇਕ ਵਿਆਪਕ ਨੀਤੀ ਲੈ ਕੇ ਆਵੇਗੀ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ  ਦੀ ਸਰਕਾਰ ਘਰੇਲੂ ਖਪਤਕਾਰਾਂ ਨੂੰ ਵਾਜਬ ਕੀਮਤਾਂ 'ਤੇ ਬਿਜਲੀ ਮੁਹੱਈਆ ਕਰਵਾਉਣ ਲਈ ਪੂਰਨ ਤੌਰ 'ਤੇ ਵਚਨਬੱਧ ਹੈ ਅਤੇ ਇਸ ਨੂੰ ਹਾਸਲ ਕਰਨ ਲਈ ਜੋ ਵੀ ਸੰਭਵ ਹੋਇਆ, ਉਹ ਕਰਾਂਗੇ ਅਤੇ ਇਸ ਲਈ ਭਾਵੇਂ ਪਿਛਲੀ ਸਰਕਾਰ ਵੱਲੋਂ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਕੀਤੇ ਸਮਝੌਤਿਆਂ 'ਤੇ ਮੁੜ ਕਿਉਂ ਨਾ ਵਿਚਾਰਨਾ ਪਵੇ।

Punjab Vidhan SabhaPunjab Vidhan Sabha

ਮੁੱਖ ਮੰਤਰੀ ਨੇ ਐਲਾਨ ਕੀਤਾ ਕਿਉਨ੍ਹਾਂ  ਦੀ ਸਰਕਾਰ ਆਪਣੇ ਵਾਅਦੇ ਮੁਤਾਬਕ ਸਦਨ ਵਿੱਚ ਵਾਈਟ ਪੇਪਰ ਲੈ ਕੇ ਆਵੇਗੀ ਜੋ ਬਿਜਲੀ ਦੀ ਸਥਿਤੀ ਅਤੇ ਪੰਜਾਬ ਦੇ ਲੋਕਾਂ ਦੀਆਂ ਚਿੰਤਾਵਾਂ ਨਾਲ ਜੁੜੇ ਮਸਲਿਆਂ ਨੂੰ ਉਜਾਗਰ ਕਰੇਗਾ। ਆਪਣੀ ਸਰਕਾਰ ਵੱਲੋਂ ਸਿੱਖਿਆ ਨੂੰ ਮੁੱਖ ਏਜੰਡਾ ਮੰਨਦੇ ਹੋਏ ਇਸ ਖੇਤਰ ਵਿੱਚ ਲਿਆਂਦੇ ਪਰਿਵਰਤਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕੁਝ ਮੈਂਬਰਾਂ ਵੱਲੋਂ ਪੰਜਾਬ ਤੇ ਦਿੱਲੀ ਦੀ ਤੁਲਨਾ ਦੌਰਾਨ ਸਦਨ ਵਿੱਚ 'ਗੁੰਮਰਾਹਕੁੰਨ ਅੰਕੜਿਆਂ' ਦੇ ਕੀਤੇ ਜ਼ਿਕਰ ਨੂੰ ਰੱਦ ਕਰ ਦਿੱਤਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਸਦਨ ਵਿੱਚ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਕਾਰਗੁਜ਼ਾਰੀ ਬਿਹਤਰ ਰਹੀ ਹੈ ਅਤੇ ਸੂਬੇ ਦੇ ਸਰਕਾਰੀ ਸਕੂਲਾਂ ਦੀ ਪਾਸ ਫੀਸਦੀ ਦਰ ਪ੍ਰਾਈਵੇਟ ਸਕੂਲਾਂ ਨਾਲੋਂ ਬਹੁਤ ਜ਼ਿਆਦਾ ਵਧੀਆ ਰਹੀ ਹੈ। ਇਸ ਸੰਦਰਭ ਵਿੱਚ ਮਿਸਾਲ ਦਿੰਦਿਆਂ ਉਨ੍ਹਾਂ ਦੱਸਿਆ ਕਿ ਸਾਲ 2019 ਵਿੱਚ ਦਸਵੀਂ ਦੇ ਨਤੀਜਿਆਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਪਾਸ ਫੀਸਦੀ ਦਰ 88 ਫੀਸਦੀ ਰਹੀ ਜਦਕਿ ਦਿੱਲੀ ਦੇ ਸਰਕਾਰੀ ਸਕੂਲਾਂ ਦੀ ਦਰ 72 ਫੀਸਦੀ ਰਹੀ ਹੈ।

File PhotoFile Photo

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬੇ ਦੇ ਸਕੂਲਾਂ ਨੂੰ ਅਪਗ੍ਰੇਡ ਕਰਨ ਲਈ ਨਵੀਂ ਨੀਤੀ ਜਲਦ ਜਾਰੀ ਹੋਵੇਗੀ ਅਤੇ ਉਨ੍ਹਾਂ  ਦੀ ਸਰਕਾਰ ਵੱਲੋਂ ਤਰਨ ਤਾਰਨ ਜ਼ਿਲ੍ਹੇ ਵਿੱਚ ਨਵੀਂ ਰਾਜ ਪੱਧਰੀ ਲਾਅ ਯੂਨੀਵਰਸਿਟੀ ਸਥਾਪਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ  ਕਿਹਾ ਕਿ ਸਿੱਖਿਆ ਢਾਂਚੇ ਵਿੱਚ ਨਵੀਂ ਸਿਖਰਾਂ ਛੂਹਣ ਲਈ 'ਪੜ੍ਹੋ ਪੰਜਾਬ ਪੜਾਓ ਪੰਜਾਬ' ਦੇ ਮਿਸ਼ਨ ਨੂੰ ਹੋਰ ਵਧਾਇਆ ਜਾਵੇਗਾ, ਸਮਾਰਟ ਸਕੂਲਾਂ ਦੇ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਇਸ ਸਾਲ ਪੰਜ ਨਵੇਂ ਕਾਲਜ ਖੋਲ੍ਹੇ ਜਾਣਗੇ।

ਵਿਦਿਆਰਥੀਆਂ ਨੂੰ ਵਿਸ਼ਵ ਵਿਆਪੀ ਪੱਧਰ ਦੇ ਕਾਬਲ ਬਣਾਉਣ ਲਈ ਮਿਆਰੀ ਸਿੱਖਿਆ 'ਤੇ ਜ਼ੋਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਕਾਲਜਾਂ ਵਿੱਚ ਵਿਸ਼ੇਸ਼ ਸਿੱਖਿਆ ਪ੍ਰਦਾਨ ਕਰਨ ਦੇ ਤਰੀਕੇ ਲੱਭਣ। ਜਰਮਨੀ ਜਿੱਥੇ ਵਿਸ਼ੇਸ਼ ਸਿੱਖਿਆ ਉਤੇ ਧਿਆਨ ਕੇਂਦਰਿਤ ਹੈ, ਦੀ ਉਦਾਹਰਨ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਿਜ਼ ਬੀ.ਏ. ਦੀ ਡਿਗਰੀ ਨੌਜਵਾਨਾਂ ਨੂੰ ਲਾਭਕਾਰੀ ਨੌਕਰੀ ਦਿਵਾਉਣ ਲਈ ਕਾਫੀ ਨਹੀਂ ਅਤੇ ਉਨ੍ਹਾਂ  ਨੂੰ ਵਿਸ਼ਵ ਵਿਆਪੀ ਚੁਣੌਤੀਆਂ ਵਿੱਚੋਂ ਰਾਹ ਲੱਭਣਾ ਹੋਵੇਗਾ।

Captain amarinder singh congress partap singh bajwaCaptain amarinder singh

ਉਨ੍ਹਾਂ  ਕਿਹਾ ਕਿ ਹੁਨਰ ਵਿਕਾਸ ਉਨ੍ਹਾਂ  ਵਾਸਤੇ ਹੈ ਜਿਹੜੇ ਅਕਾਦਮਿਕ ਚਣੌਤੀਆਂ ਦਾ ਸਾਹਮਣਾ ਨਾ ਕਰ ਸਕਣ ਅਤੇ ਬਾਕੀਆਂ ਲਈ ਵਿਸ਼ੇਸ਼ ਸਿੱਖਿਆ ਹੈ ਜੋ ਮੁਕਾਬਲੇ ਦੇ ਪੱਧਰ 'ਤੇ ਆਧਾਰਿਤ ਹੈ। ਇਨ੍ਹਾਂ ਨੂੰ ਲਾਗੂ ਕਰਕੇ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਕੀਤਾ ਜਾ ਸਕਦਾ ਹੈ। ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਹੁਨਰ ਵਿਕਾਸ ਵੀ ਉਨ੍ਹਾਂ  ਦੀ ਸਰਕਾਰ ਦੀ ਮਹੱਤਵਪੂਰਨ ਯੋਜਨਾ 'ਘਰ ਘਰ ਰੋਜ਼ਗਾਰ' ਸਕੀਮ ਦਾ ਹਿੱਸਾ ਹੈ। ਹੁਨਰ ਵਿਕਾਸ ਮਿਸ਼ਨ ਤਹਿਤ 50,329 ਨੌਜਵਾਨਾਂ ਨੂੰ ਹੁਨਰਮੰਦ ਕੀਤਾ ਗਿਆ।

EmploymentEmployment

ਇਸ ਤੋਂ ਇਲਾਵਾ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਦੇ ਕੋਰਸ ਅਤੇ ਸਿਲਬੇਸ ਦੀ ਸਮੱਗਰੀ ਮੌਜੂਦਾ ਸਮੇਂ ਉਦਯੋਗਾਂ ਤੇ ਮਾਰਕਿਟ ਦੀ ਮੰਗ ਅਨੁਸਾਰ ਤਿਆਰ ਕੀਤੀ ਗਈ ਹੈ। 'ਘਰ ਘਰ ਰੋਜ਼ਗਾਰ' ਪ੍ਰੋਗਰਾਮ ਦੀ ਸਫਲਤਾ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ 1714 ਪਲੇਸਮੈਂਟ ਕੈਂਪ ਲਗਾਏ ਜਾ ਚੁੱਕੇ ਹਨ ਜਿਨ੍ਹਾਂ ਵਿੱਚ 57,905 ਨੌਜਵਾਨਾਂ ਨੂੰ ਸਰਕਾਰੀ ਖੇਤਰ ਵਿੱਚ ਨੌਕਰੀ, ਪ੍ਰਾਈਵੇਟ ਖੇਤਰ ਵਿੱਚ 3,96,775 ਨੌਜਵਾਨਾਂ ਨੂੰ ਨੌਕਰੀ ਅਤੇ ਹੋਰ 7,61,289 ਨੌਜਵਾਨਾਂ ਨੂੰ ਸਵੈ ਰੋਜ਼ਗਾਰ ਦੇ ਕਾਬਲ ਬਣਾਇਆ ਗਿਆ।

ਆਪ ਦੇ ਮੈਂਬਰਾਂ ਵੱਲੋਂ ਪਾਏ ਰੌਲੇ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਇਨ੍ਹਾਂ ਅੰਕੜਿਆਂ ਦੇ ਸਬੂਤ ਵਜੋਂ ਸਾਰਾ ਰਿਕਾਰਡ ਉਨ੍ਹਾਂ  ਕੋਲ ਮੌਜੂਦ ਹੈ ਜੋ ਉਹ ਸਪੀਕਰ ਨਾਲ ਵੀ ਸਾਂਝਾ ਕਰ ਦੇਣਗੇ ਜਿਸ ਦੀ ਉਹ ਪੁਸ਼ਟੀ ਕਰ ਸਕਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement