ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨਾਲ ਕਰੜੇ ਹੱਥੀਂ ਨਿਪਟਾਂਗੇ-ਕੈਪਟਨ ਅਮਰਿੰਦਰ ਸਿੰਘ
Published : Feb 26, 2020, 6:57 pm IST
Updated : Feb 26, 2020, 6:57 pm IST
SHARE ARTICLE
File
File

ਸ਼ਾਂਤਮਈ ਮਾਹੌਲ ਸਦਕਾ ਪੰਜਾਬ ਨਿਵੇਸ਼ ਪੱਖੋਂ ਤਰਜੀਹੀ ਸੂਬਾ ਬਣ ਕੇ ਉੱਭਰਿਆ

ਚੰਡੀਗੜ- ਸੂਬੇ ਦੇ ਅਮਨ-ਸ਼ਾਂਤੀ ਅਤੇ ਸਦਭਾਵਨਾ ਵਾਲੇ ਮਾਹੌਲ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਲ ਵਾਲੀਆਂ ਤਾਕਤਾਂ ਦੇ ਨਾਪਾਕ ਇਰਾਦਿਆਂ ਵਿਰੁੱਧ ਸਖ਼ਤ ਚਿਤਾਵਨੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦੀਆਂ ਅਤੇ ਗੈਂਗਸਟਰਾਂ ਨਾਲ ਉਹ ਕਰੜੇ ਹੱਥੀਂ ਨਿਪਟਣਗੇ।

Captain Amrinder SinghFile

ਅੱਜ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਰਾਜਪਾਲ ਦੇ ਭਾਸ਼ਨ 'ਤੇ ਧੰਨਵਾਦੀ ਮਤੇ ਉੱਪਰ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਹ ਕਿਸੇ ਵੀ ਸੂਰਤ ਵਿੱਚ ਬਹੁਤ ਘਾਲਣਾ ਘਾਲ ਕੇ ਕਾਇਮ ਕੀਤੀ ਸੂਬੇ ਦੀ ਸ਼ਾਂਤੀ ਨੂੰ ਢਾਹ ਲੱਗਣ ਦੀ ਆਗਿਆ ਨਹੀਂ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਘੱਟ ਗਿਣਤੀਆਂ, ਕਮਜ਼ੋਰ ਤਬਕਿਆਂ ਅਤੇ ਔਰਤਾਂ ਸਮੇਤ ਸਮਾਜ ਦੇ ਹਰੇਕ ਵਰਗ ਦੀ ਰਾਖੀ ਲਈ ਨਿੱਠ ਕੇ ਕੰਮ ਕਰ ਰਹੀ ਹੈ

Congress to stage protest today against Modi govt at block level across the stateFile

ਕਿਉਂਕਿ ਸ਼ਾਂਤੀ ਨੂੰ ਯਕੀਨੀ ਬਣਾਉਣ ਤੋਂ ਬਿਨਾਂ ਸੂਬੇ ਵਿੱਚ ਨਿਵੇਸ਼ ਜਾਂ ਉਦਯੋਗਿਕ ਵਿਕਾਸ ਸੰਭਵ ਨਹੀਂ ਹੋ ਸਕਦਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿੱਥੇ ਸ਼ਾਂਤੀ ਨਹੀਂ ਹੁੰਦੀ, ਉੱਥੇ ਕੋਈ ਵੀ ਨਿਵੇਸ਼ ਨਹੀਂ ਕਰਨਾ ਚਾਹੁੰਦਾ। ਉਨ੍ਹਾਂ ਕਿਹਾ ਕਿ ਸ਼ਾਂਤਮਈ ਮਾਹੌਲ ਕਾਇਮ ਹੋਣ ਕਰਕੇ ਪੰਜਾਬ ਹੁਣ ਨਿਵੇਸ਼ ਲਈ ਤਰਜੀਹੀ ਸੂਬੇ ਵਜੋਂ ਉਭਰ ਕੇ ਸਾਹਮਣੇ ਆਇਆ ਹੈ।

Congress Captain Amrinder Singh Pratap BajwaFile

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਅਤੇ ਇਸ ਦੇ ਲੋਕ ਅਮਨ-ਸ਼ਾਂਤੀ ਅਤੇ ਆਰਥਿਕ ਤਰੱਕੀ ਚਾਹੁੰਦੇ ਹਨ ਅਤੇ ਉਹ (ਮੁੱਖ ਮੰਤਰੀ) ਪੂਰੀ ਤਰ੍ਹਾਂ ਦ੍ਰਿੜ ਹਨ ਕਿ ਇਸ ਸ਼ਾਂਤਮਈ ਮਾਹੌਲ ਵਿੱਚ ਕਿਸੇ ਕਿਸਮ ਦਾ ਵਿਘਨ ਨਾ ਪੈਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਆਮ ਇਨਸਾਨ ਦੀ ਸੰਤੁਸ਼ਟੀ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੀ ਸਰਕਾਰ ਆਪਣੇ ਯਤਨ ਜਾਰੀ ਰੱਖੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਬਹੁਤ ਔਖੇ ਦੌਰ ਵਿੱਚੋਂ ਗੁਜ਼ਰਿਆ ਅਤੇ ਅੱਤਵਾਦ ਦੇ ਕਾਲੇ ਦੌਰ ਦੌਰਾਨ 35 ਹਜ਼ਾਰ ਲੋਕ ਸ਼ਹੀਦ ਹੋਏ ਅਤੇ 1700 ਪੁਲਿਸ ਵਾਲਿਆਂ ਨੂੰ ਆਪਣੀ ਜਾਨ ਗਵਾਉਣੀ ਪਈ। ਉਨ੍ਹਾਂ ਕਿਹਾ ਕਿ ਅਜਿਹੇ ਦੌਰ ਵਿੱਚੋਂ ਨਿਕਲਣ ਲਈ ਪੰਜਾਬ ਨੂੰ ਬਹੁਤ ਲੰਮਾ ਸਮਾਂ ਜੂਝਣਾ ਪਿਆ ਅਤੇ ਉਹ ਕਿਸੇ ਵੀ ਸੂਰਤ ਵਿੱਚ ਸੂਬੇ ਦੀ ਸ਼ਾਂਤੀ ਨੂੰ ਮੁੜ ਭੰਗ ਕਰਨ ਦੀ ਇਜਾਜ਼ਤ ਨਹੀਂ ਦੇਣਗੇ।

Punjab Vidhan SabhaFile

ਮੁੱਖ ਮੰਤਰੀ ਨੇ ਕਿਹਾ ਕਿ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣਾ ਉਨ੍ਹਾਂ ਦੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ਇਸ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਕਾਨੂੰਨੀ ਅਤੇ ਪ੍ਰਸ਼ਾਸਨਿਕ ਸੁਧਾਰ ਲਾਗੂ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਾਲ 2017 ਤੋਂ ਲੈ ਕੇ ਪੰਜਾਬ ਪੁਲਿਸ ਨੇ 2378 ਗੈਂਗਸਟਰਾਂ ਨੂੰ ਅਸਰਹੀਣ ਕੀਤਾ, 1349 ਹਥਿਆਰ ਬਰਾਮਦ ਕੀਤੇ, ਖੋਹੇ ਗਏ 614 ਵਾਹਨ ਬਰਾਮਦ ਕੀਤੇ ਅਤੇ 32 ਅੱਤਵਾਦੀ ਗਿਰੋਹ ਫੜੇ ਗਏ। ਮੁੱਖ ਮੰਤਰੀ ਨੇ ਐਲਾਨ ਕੀਤਾ,''ਇਹ ਯਤਨ ਜਾਰੀ ਰਹਿਣਗੇ ਅਤੇ ਜੇਕਰ ਲੋੜ ਪਈ ਤਾਂ ਸੂਬੇ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਕੋਈ ਵੀ ਕਦਮ ਚੁੱਕਣ ਤੋਂ ਪਿੱਛੇ ਨਹੀਂ ਹਟਾਂਗੇ।''

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement