
ਵੱਡੀ ਗਿਣਤੀ ’ਚ ਪੁਲਿਸ ਮੁਲਾਜ਼ਮ ਅਤੇ ਉੱਚ ਅਧਿਕਾਰੀ ਰਹੇ ਸ਼ਾਮਲ
ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ): ਜ਼ਿਲ੍ਹਾ ਪੁਲਿਸ ਵੱਲੋਂ ਅੱਜ ਸਵੇਰੇ 5 ਵਜੇ ਸਪੈਸ਼ਲ ਸਰਚ ਅਭਿਆਨ ਚਲਾਇਆ ਗਿਆ। ਇਸ ਦੌਰਾਨ ਅੰਮ੍ਰਿਤਸਰ ਦੇ ਮਜੀਠਾ ਰੋਡ ਦੇ ਇਲਾਕੇ ਤੁੰਗ ਬਾਲਾ, ਇੰਦਰਾ ਕਲੋਨੀ, 88 ਫੁੱਟ ਰੋਡ ਅਤੇ ਹੋਰ ਇਲਾਕਿਆਂ ਵਿਚ ਕੁਝ ਸ਼ੱਕੀ ਬੰਦਿਆ ਨੂੰ ਰਾਊਂਡ ਅਪ ਕੀਤਾ ਗਿਆ, ਜੋ ਕਿ ਵੱਖ-ਵੱਖ ਕੇਸਾਂ ਵਿਚ ਲੋੜੀਂਦੇ ਸਨ।
Amritsar Police search operation
ਪੁਲਿਸ ਦਾ ਕਹਿਣਾ ਹੈ ਕਿ ਇਹਨਾਂ ਵਿਚ ਕਈ ਲੋਕ ਜ਼ਮਾਨਤ ’ਤੇ ਆਏ ਹੋਏ ਹਨ। ਇਸ ਸੰਬਧੀ ਗੱਲਬਾਤ ਕਰਦਿਆਂ ਪੁਲਿਸ ਦੇ ਉਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਸ਼ਹਿਰ ਵਿਚ ਅਮਨ ਸ਼ਾਂਤੀ ਬਹਾਲ ਕਰਨ ਅਤੇ ਕਰਾਈਮ ਰੇਟ ਘਟਾਉਣ ਲਈ ਇਹ ਸਰਚ ਅਭਿਆਨ ਚਲਾਇਆ ਗਿਆ।
Amritsar Police search operation
ਪੁਲਿਸ ਜਾਂਚ ਅਧਿਕਾਰੀ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਫੜੇ ਗਏ ਲੋਕਾਂ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ, ਉਹਨਾਂ ਦਾ ਕਹਿਣਾ ਹੈ ਕਿ ਫਿਲਹਾਲ ਇਹਨਾਂ ਕੋਲੋਂ ਕਿਸੇ ਵੀ ਕਿਸਮ ਦੀ ਬਰਾਮਦਗੀ ਨਹੀਂ ਹੋਈ।