
ਵਿਧਾਇਕ ਡਾਬਰ ਨੇ ਖੁਦ ਲਿਆ ਮੰਗ ਪੱਤਰ
ਲੁਧਿਆਣਾ:ਲੁਧਿਆਣਾ ਦੇ ਵਿਚ ਅੱਜ ਆਂਗਨਵਾੜੀ ਵਰਕਰਾਂ ਵੱਲੋਂ ਕਾਂਗਰਸ ਦੇ ਮੰਤਰੀ ਅਤੇ ਵਿਧਾਇਕਾਂ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ ਇਸ ਦੌਰਾਨ ਆਂਗਨਵਾੜੀ ਵਰਕਰਾਂ ਵੱਲੋਂ ਸਭ ਤੋਂ ਪਹਿਲਾਂ ਲੁਧਿਆਣਾ ਤੋਂ ਕਾਂਗਰਸ ਦੇ ਸੀਨੀਅਰ ਵਿਧਾਇਕ ਸੁਰਿੰਦਰ ਡਾਵਰ ਦੇ ਘਰ ਬਾਹਰ ਪ੍ਰਦਰਸ਼ਨ ਕੀਤਾ ਗਿਆ
Anganwadi workers,
ਅਤੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ ਗਿਆ ਇਸ ਦੌਰਾਨ ਵਿਧਾਇਕ ਖ਼ੁਦ ਆ ਕੇ ਉਨ੍ਹਾਂ ਦਾ ਮੰਗ ਪੱਤਰ ਲਿਆ ਅਤੇ ਕਿਹਾ ਕਿ ਸਰਕਾਰ ਤੱਕ ਉਨ੍ਹਾਂ ਦੀ ਗੱਲ ਜ਼ਰੂਰ ਪਹੁੰਚਾਉਣਗੇ। ਆਂਗਨਵਾੜੀ ਵਰਕਰਾਂ ਨੇ ਕਿਹਾ ਕਿ ਉਹ ਲੰਮੇ ਸਮੇਂ ਤੋਂ ਕੰਮ ਕਰ ਰਹੀਆਂ ਨੇ ਪਰ ਉਨ੍ਹਾਂ ਦੀਆਂ ਮੰਗਾਂ ਵੱਲ ਸਰਕਾਰ ਗੌਰ ਨਹੀਂ ਫਰਮਾ ਰਹੀ
Anganwadi workers,
ਸਾਡੀ ਟੀਮ ਵੱਲੋਂ ਆਂਗਨਵਾਡ਼ੀ ਵਰਕਰ ਯੂਨੀਅਨ ਦੀ ਪ੍ਰਧਾਨ ਅੰਜੂ ਮਹਿਤਾ ਨਾਲ ਗੱਲਬਾਤ ਕੀਤੀ ਗਈ ਉਨ੍ਹਾਂ ਦੱਸਿਆ ਕਿ ਤਿੰਨ ਸਾਲ ਦੇ ਛੋਟੇ ਬੱਚਿਆਂ ਨੂੰ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਸਕੀਮ ਦੇ ਤਹਿਤ ਬੁਲਾਉਣਾ ਸ਼ੁਰੂ ਕਰ ਦਿੱਤਾ ਹੈ ਜਿਸ ਕਰਕੇ ਉਨ੍ਹਾਂ ਕੋਲ ਬੱਚਿਆਂ ਦੀ ਤਾਦਾਦ ਕਾਫ਼ੀ ਘਟ ਗਈ ਹੈ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਤਨਖ਼ਾਹਾਂ ਬਹੁਤ ਘੱਟ ਮਿਲਦੀਆਂ ਨੇ ਜਦੋਂ ਕਿ ਉਨ੍ਹਾਂ ਦੀਆਂ ਡਿਊਟੀਆਂ ਆਂਗਨਵਾੜੀ ਕੇਂਦਰਾਂ ਤੋਂ ਬਾਹਰ ਵੀ ਚੋਣਾਂ ਦੇ ਦੌਰਾਨ ਲਈਆਂ ਜਾਂਦੀਆਂ ਹਨ
Anju mehta
ਜਿਸ ਕਰਕੇ ਉਨ੍ਹਾਂ ਨੂੰ ਮਿੱਥੇ ਸਮੇਂ ਤੋਂ ਕਈ ਘੰਟੇ ਵੱਧ ਕੰਮ ਕਰਨਾ ਪੈਂਦਾ। ਉਹਨਾਂ ਕਿਹਾ ਕਿ ਇੱਕ ਵਾਰ ਉਨ੍ਹਾਂ ਦਾ ਭੱਤਾ ਵਧਾਇਆ ਸੀ ਜੋ ਹਾਲੇ ਤਕ ਲਾਗੂ ਨਹੀਂ ਹੋਇਆ। ਉੱਧਰ ਦੂਜੇ ਪਾਸੇ ਕਾਂਗਰਸ ਦੇ ਵਿਧਾਇਕ ਸੁਰਿੰਦਰ ਡਾਵਰ ਨੇ ਕਿਹਾ ਕਿ ਇਨ੍ਹਾਂ ਵੱਲੋਂ ਅੱਜ ਮੰਗ ਪੱਤਰ ਦਿੱਤਾ ਗਿਆ ਹੈ
Surinder Dawar
ਉਹ ਹਾਲੇ ਉਨ੍ਹਾਂ ਨੇ ਨਹੀਂ ਪੜ੍ਹਿਆ ਅਤੇ ਪੜ੍ਹਨ ਤੋਂ ਬਾਅਦ ਜੋ ਵੀ ਉਨ੍ਹਾਂ ਦੀਆਂ ਸਮੱਸਿਆਵਾਂ ਹੋਣਗੀਆਂ ਉਨ੍ਹਾਂ ਨੂੰ ਜ਼ਰੂਰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ਉਨ੍ਹਾਂ ਇਹ ਵੀ ਕਿਹਾ ਕਿ ਜਿੰਨੀ ਤਨਖ਼ਾਹ ਇਨ੍ਹਾਂ ਨੂੰ ਮਿਲਦੀ ਹੈ ਇੰਨੇ ਵਿੱਚ ਅੱਜ ਦੇ ਸਮੇਂ ਚ ਗੁਜ਼ਾਰਾ ਨਹੀਂ ਹੋ ਸਕਦਾ।