
ਅੰਮ੍ਰਿਤਸਰ ਵਿਖੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵੰਡੀਆਂ ਸਪੋਰਟਸ ਕਿੱਟਾਂ
ਅੰਮ੍ਰਿਤਸਰ:- ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਸਹੀ ਪ੍ਰੇਰਣਾ ਅਤੇ ਖੇਡਾਂ ਵਿਚ ਅੱਗੇ ਲਿਆਉਣ ਲਈ ਸਪੋਰਟਸ ਕਿੱਟਾਂ ਵੰਡਣ ਦੇ ਉਪਰਾਲੇ ਸਦਕਾ ਪੰਜਾਬ ਭਰ ਵਿਚ 2500 ਸਪੋਰਟਸ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਇਸ ਦੇ ਚਲਦਿਆਂ ਅੱਜ ਅੰਮ੍ਰਿਤਸਰ ਵਿਚ ਮਾਲ ਰੋਡ ਸਕੂਲ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਯੂਥ ਕਲੱਬਾਂ ਨੂੰ 200 ਦੇ ਕਰੀਬ ਸਪੋਰਟਸ ਕਿੱਟਾਂ ਵੰਡੀਆਂ ਗਈਆਂ।
Om Prakash Soni
ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਵਿਚ ਪੰਜਾਬ ਯੂਥ ਡਵੈਲਪਮੈੰਟ ਬੋਰਡ ਵੱਲੋਂ ਅੰਮ੍ਰਿਤਸਰ ਦੇ ਸਪੋਰਟਸ ਕਲੱਬਾਂ ਨੂੰ 200 ਦੇ ਕਰੀਬ ਸਪੋਰਟਸ ਕਿੱਟਾਂ ਵੰਡੀਆਂ ਗਈਆਂ ਹਨ।
Captain Amrinder Singh
ਉਹਨਾ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਪੂਰੇ ਪੰਜਾਬ ਭਰ ਵਿਚ 2500 ਦੇ ਕਰੀਬ ਸਪੋਰਟਸ ਕਿੱਟਾਂ ਵੰਡਣ ਦਾ ਟੀਚਾ ਮਿਥਿਆ ਗਿਆ ਹੈ ਜਿਸ ਦੇ ਚਲਦਿਆਂ ਅੱਜ ਅੰਮ੍ਰਿਤਸਰ ਦੇ ਮਾਲ ਰੋਡ ਸਕੂਲ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ ਯੂਥ ਸਪੋਰਟਸ ਕਲੱਬਾਂ ਨੂੰ ਇਹ ਕਿੱਟਾਂ ਵੰਡੀਆਂ ਜਾ ਰਹੀਆਂ ਹਨ।
Cabinet Minister Om Prakash Soni distributed sports kits
ਇਸ ਮੌਕੇ ਕੋਰੋਨਾ ਸਬੰਧੀ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਬੀਤੇ ਦਿਨੀਂ ਪੰਜਾਬ ਵਿਚ ਕੋਰੋਨਾ ਕੇਸਾਂ ਦੀ ਗਿਣਤੀ ਬਹੁਤ ਘੱਟ ਗਈ ਸੀ ਪਰ ਹੁਣ ਫਿਰ ਤੋਂ ਕੋਰੋਨਾ ਦੇ ਕੇਸਾਂ ਵਿਚ ਵਾਧਾ ਹੋ ਰਿਹਾ ਹੈ। ਉਹਨਾਂ ਕਿਹਾ ਲੋਕਾਂ ਨੂੰ ਇਸ ਤੋਂ ਘਬਰਾਉਣ ਦੀ ਬਜਾਏ ਸਾਵਧਾਨੀਆਂ ਵਰਤਣ ਦੀ ਲੋੜ ਹੈ। ਲੋਕਾਂ ਨੂੰ ਚਾਹੀਦਾ ਹੈ ਕਿ ਉਹ ਮਾਸਕ ਪਾਉਣ ਅਤੇ ਸਮਾਜਕ ਦੂਰੀ ਦੀ ਪਾਲਣਾ ਕਰਨ। ਇਸ ਤੋਂ ਇਲਾਵਾ ਸਰਕਾਰ ਵੱਲੋਂ ਜਾਰੀ ਹਦਾਇਤਾਂ ਦਾ ਪਾਲਣ ਕੀਤਾ ਜਾਣਾ ਚਾਹੀਦਾ ਹੈ। ਖੇਤੀ ਕਾਨੂੰਨਾਂ ਸੰਬਧੀ ਗੱਲ ਕਰਦਿਆਂ ਸੋਨੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਕਾਲੇ ਕਾਨੂੰਨ ਰੱਦ ਕਰਨੇ ਚਾਹੀਦੇ ਹਨ।