
30 ਤੋਂ 40 ਕਿਸਾਨ ਯੂਨੀਅਨ ਦੇ ਮੈਂਬਰਾਂ ਨੇ ਰੋਕੀ ਮਾਲ ਗੱਡੀ...
ਮੋਗਾ: ਦਿੱਲੀ ਦੀਆਂ ਬਰੂਹਾਂ ‘ਤੇ ਕਿਸਾਨਾਂ ਵੱਲੋਂ ਲਗਾਤਾਰ 3 ਮਹੀਨੇ ਤੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਧਰਨਾ ਪ੍ਰਦਰਸ਼ਨ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀ ਦੇ 3 ਨਵੇਂ ਬਿਲਾਂ ਖਿਲਾਫ਼ ਕੀਤਾ ਜਾ ਰਿਹਾ ਹੈ।
Kissan
ਕਿਸਾਨਾਂ ਵੱਲੋਂ ਕੇਂਦਰ ਸਰਕਾਰ ਨੂੰ ਲਗਾਤਾਰ ਖੇਤੀ ਦੇ ਨਵੇਂ ਕਾਨੂੰਨਾਂ ਰੱਦ ਕਰਾਉਣ ਲਈਂ ਸਰਕਾਰ ਨਾਲ ਕਈਂ ਮੀਟਿੰਗਾਂ ਹੋਈਆਂ ਹਨ ਪਰ ਇਹ ਮੀਟਿੰਗਾਂ ਨਾਲ ਕੋਈ ਹੱਲ ਨਹੀਂ ਨਿਕਲਿਆ ਤੇ ਬਿਸੱਟਾ ਰਹੀਆਂ। ਕੇਂਦਰ ਸਰਕਾਰ ਅਪਣਾ ਅੜੀਅਲ ਰਵੱਈਆ ਛੱਡਣ ਨੂੰ ਤਿਆਰ ਨਹੀਂ ਹੈ। ਉਥੇ ਹੀ ਖੇਤੀ ਬਿਲਾਂ ਵਿਰੁੱਧ ਕਿਸਾਨਾਂ ਵੱਲੋਂ ਵੱਖ-ਵੱਖ ਥਾਵਾਂ ਉਤੇ ਧਰਨੇ ਦਿੱਤੇ ਜਾ ਰਹੇ ਹਨ।
Train
ਜਿੱਥੇ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਦੇ ਵਿਰੋਧ ਵਿੱਚ ਕਿਸਾਨਾਂ ਵਲੋਂ ਲਗਾਤਾਰ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਆਗੂਆ ਵਲੋਂ ਲਾਮਬੰਦ ਕੀਤਾ ਜਾ ਰਿਹਾ ਹੈ। ਅੱਜ ਅਡਾਨੀ ਗਰੁੱਪ ਦੀ ਕਣਕ ਨਾਲ ਭਰੀ ਮਾਲ ਗੱਡੀ ਨੂੰ ਡਾਗਰੂ ਰੇਲਵੇ ਸਟੇਸ਼ਨ ‘ਤੇ ਰੋਕ ਦਿੱਤਾ ਗਿਆ ਹੈ।
Train
ਉਥੇ ਆਗੂਆ ਨੇ ਦੱਸਿਆ ਕਿ ਅਸੀਂ ਇਸ ਦੀ ਜਾਣਕਾਰੀ ਸੰਘਰਸ਼ ਕਮੇਟੀ ਨੂੰ ਭੇਜ ਦਿੱਤੀ ਹੈ। ਅਤੇ ਜੋ ਉਨ੍ਹਾਂ ਦਾ ਹੁਕਮ ਆਏਗਾ ਉਸ ਦੇ ਮੁਤਾਬਿਕ ਅਗਲੀ ਕਾਰਵਾਈ ਕੀਤੀ ਜਾਵੇਗੀ।