ਪੰਜਾਬ ’ਚ ਮੁੜ ਲੌਕਡਾਊਨ ਸਬੰਧੀ ਚਰਚਾਵਾਂ ਦਾ ਬਾਜ਼ਾਰ ਗਰਮ, ਸਰਕਾਰ ਨੇ ਟਵੀਟ ਜ਼ਰੀਏ ਦਿੱਤੀ ਸਫਾਈ
Published : Feb 26, 2021, 6:01 pm IST
Updated : Feb 26, 2021, 6:54 pm IST
SHARE ARTICLE
Lockdown
Lockdown

ਪੰਜਾਬ ਸਰਕਾਰ ਨੇ ਚਰਚਾਵਾਂ ਨੂੰ ਦੱਸਿਆ ਕੋਰੀ ਅਫ਼ਵਾਹ

ਚੰਡੀਗੜ੍ਹ : ਪੰਜਾਬ ਅੰਦਰ ਮੁੜ ਤਾਲਾਬੰਦੀ ਦੀਆਂ ਕਿਆਸ-ਅਰਾਈਆਂ ਦਾ ਬਾਜ਼ਾਰ ਗਰਮ ਹੈ। ਬੀਤੇ ਕੱਲ੍ਹ ਸ਼ਾਮ ਵੇਲੇ ਤੋਂ ਸ਼ੁਰੂ ਹੋਈਆਂ ਅਜਿਹੀਆਂ ਚਰਚਾਵਾਂ ਦਾ ਦੌਰ ਅੱਜ ਵੀ ਜਾਰੀ ਰਿਹਾ। ਇਹ ਚਰਚਾਵਾਂ ਪੰਜਾਬ ਸਰਕਾਰ ਵੱਲੋਂ ਸਨਿੱਚਰਵਾਰ ਅਤੇ ਐਤਵਾਰ ਦੇ ਮੁੜ ਲੌਕਡਾਊਣ ਲਗਾ ਦੇਣ ਬਾਰੇ ਸਨ। ਬਹੁਤ ਸਾਰੇ ਲੋਕ ਇਸ ਸਬੰਧੀ ਜਾਣਕਾਰੀ ਹਾਸਲ ਕਰਦੇ ਵੇਖੇ ਗਏ। ਪੰਜਾਬ ਸਰਕਾਰ ਨੇ ਇਨ੍ਹਾਂ ਚਰਚਾਵਾਂ ਨੂੰ ਸਿਰਫ ਅਫਵਾਹ ਕਰਾਰ ਦਿੰਦਿਆਂ ਮੁੜ ਲੌਕਡਾਊਨ ਸਬੰਧੀ ਚਰਚਾਵਾਂ ਦਾ ਖੰਡਨ ਕੀਤਾ ਹੈ।

Lockdown Lockdown

ਸਰਕਾਰ ਵੱਲੋਂ ਜਾਰੀ ਟਵੀਟ ’ਚ ਕਿਹਾ ਗਿਆ ਹੈ ਕਿ ਸਰਕਾਰ ਦਾ ਸੂਬੇ ਅੰਦਰ ਲੌਕਡਾਊਨ ਲਾਉਣ ਦਾ ਕੋਈ ਇਰਾਦਾ ਨਹੀਂ ਹੈ। ਸਰਕਾਰ ਨੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਦਾ ਯਕੀਨ ਨਾ ਕਰਨ ਦੇ ਨਾਲ ਨਾਲ ਅਜਿਹੇ ਸੁਨੇਹਿਆਂ ਨੂੰ ਅੱਗੇ ਸ਼ੇਅਰ ਨਾ ਕਰਨ ਦੀ ਸਲਾਹ ਦਿੱਤੀ ਹੈ। ਅਫ਼ਵਾਹ ਫੈਲਾਉਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੇ ਜਾਣ ਦੀ ਗੱਲ ਵੀ ਕਹੀ ਹੈ।

 

 

ਪੰਜਾਬ ’ਚ ਕੋਰੋਨਾ ਦੀ ਦੂਜੀ ਲਹਿਰ ਸ਼ੁਰੂ ਹੋਣ ਬਾਰੇ ਰਾਜ ਸਰਕਾਰ ਦੇ ਅੰਦਰ ਵੀ ਕੁਝ ਮਤਭੇਦ ਸਾਹਮਣੇ ਆਏ ਹਨ। ਸਰਕਾਰ ਨੇ ਆਪਣੇ ਅਫ਼ਸਰਾਂ ਤੋਂ ਮਿਲੀ ਫ਼ੀਡਬੈਕ ਦੇ ਆਧਾਰ ਉੱਤੇ ਸਾਰੇ ਅਹਿਤਿਆਤੀ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਅਫ਼ਸਰਾਂ ਦੀ ਸਲਾਹ ’ਤੇ ਹੀ ਇਕ ਹਫ਼ਤੇ ਬਾਅਦ ਕੁਝ ਸਖ਼ਤ ਪਾਬੰਦੀਆਂ ਲਾਗੂ ਕਰਨ ਦਾ ਐਲਾਨ ਵੀ ਕੀਤਾ ਗਿਆ ਸੀ।

Captain Amarinder Singh Captain Amarinder Singh

ਤਿੰਨ ਦਿਨ ਪਹਿਲਾਂ ਮੁੱਖ ਮੰਤਰੀ ਨੇ ਰਾਜ ਵਿਚ ਕੋਵਿਡ ਦੀ ਸਥਿਤੀ ਦੀ ਸਮੀਖਿਆ ਲਈ ਜੋ ਮੀਟਿੰਗ ਸੱਦੀ ਸੀ, ਉਸ ਵਿੱਚ ਸਿਹਤ ਸਕੱਤਰ ਸਮੇਤ ਸਾਰੇ ਅਫ਼ਸਰਾਂ ਨੇ ਮੁੱਖ ਮੰਤਰੀ ਨੂੰ ਹਾਲਾਤ ਚਿੰਤਾਜਨਕ ਹੋਣ ਬਾਰੇ ਜਾਣਕਾਰੀ ਦਿੱਤੀ ਸੀ। ਇਸ ਤੋਂ ਬਾਅਦ ਸਰਕਾਰ ਨੇ ਕੁੱਝ ਸੁਝਾਅ ਦਿਤੇ ਸਨ। ਜਦਕਿ ਰਾਤ ਦਾ ਕਰਫਿਊ ਲਾਉਣ ਦੀ ਜ਼ਿੰਮੇਵਾਰੀ ਡਿਪਟੀ ਕਮਿਸ਼ਨਰ 'ਤੇ ਛੱਡ ਦਿੱਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM
Advertisement