
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਪਹਿਲੀ ਮਾਰਚ ਤੋਂ ਸ਼ੁਰੂ ਹੋ ਕੇ 10 ਮਾਰਚ ਤੱਕ ਚੱਲੇਗਾ।
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪੰਜਾਬ ਦਾ ਬਜਟ ਹੁਣ 8 ਮਾਰਚ ਦੀ ਬਜਾਏ 5 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਪੰਜਾਬ ਸਰਕਾਰ ਨੇ ਇਹ ਫ਼ੈਸਲਾ ਵਿਰੋਧੀ ਧਿਰਾਂ ਦੀ ਮੰਗ ਤੋਂ ਬਾਅਦ ਲਿਆ ਹੈ। ਵਿਰੋਧੀ ਧਿਰਾਂ ਦਾ ਕਹਿਣਾ ਸੀ ਕਿ ਜੇਕਰ ਸਰਕਾਰ ਵਲੋਂ 8 ਮਾਰਚ ਨੂੰ ਬਜਟ ਪੇਸ਼ ਕੀਤਾ ਜਾਵੇਗਾ ਤਾਂ ਬਜਟ 'ਤੇ ਬਹਿਸ ਕਰਨ ਦਾ ਸਮਾਂ ਨਹੀਂ ਮਿਲੇਗਾ।
Punjab Budget
ਵਿਰੋਧੀ ਧਿਰਾਂ ਦੀ ਇਸ ਮੰਗ ਤੋਂ ਬਾਆਦ ਪੰਜਾਬ ਸਰਕਾਰ ਨੇ ਬਜਟ ਦੀ ਤਰੀਕ ਬਦਲਣ ਦਾ ਫ਼ੈਸਲਾ ਲਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਪਹਿਲੀ ਮਾਰਚ ਤੋਂ ਸ਼ੁਰੂ ਹੋ ਕੇ 10 ਮਾਰਚ ਤੱਕ ਚੱਲੇਗਾ।