ਇਕ ਮਾਰਚ ਨੂੰ  ਪੰਜਾਬ ਕਾਂਗਰਸ ਕਰੇਗੀ ਰਾਜ ਭਵਨ ਦਾ ਘਿਰਾਉ : ਸੁਨੀਲ ਜਾਖੜ
Published : Feb 26, 2021, 7:01 am IST
Updated : Feb 26, 2021, 7:01 am IST
SHARE ARTICLE
image
image

ਇਕ ਮਾਰਚ ਨੂੰ  ਪੰਜਾਬ ਕਾਂਗਰਸ ਕਰੇਗੀ ਰਾਜ ਭਵਨ ਦਾ ਘਿਰਾਉ : ਸੁਨੀਲ ਜਾਖੜ

ਚੰਡੀਗੜ੍ਹ, 25 ਫ਼ਰਵਰੀ (ਭੁੱਲਰ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ 1 ਮਾਰਚ ਨੂੰ  ਪੰਜਾਬ ਰਾਜ ਭਵਨ ਚੰਡੀਗੜ੍ਹ ਦਾ ਘਿਰਾਉ ਕੀਤਾ ਜਾਵੇਗਾ | ਇਹ ਜਾਣਕਾਰੀ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਦਿਤੀ ਹੈ | 
ਉਨ੍ਹਾਂ ਦਸਿਆ ਕਿ ਕੇਂਦਰ ਸਰਕਾਰ ਵਲੋਂ ਰਸੋਈ ਗੈਸ, ਡੀਜ਼ਲ ਅਤੇ ਪਟਰੌਲ ਸਮੇਤ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿਚ ਕੀਤੇ ਜਾ ਰਹੇ ਵਾਧੇ ਵਿਰੁਧ ਪਾਰਟੀ ਵਲੋਂ ਕੇਂਦਰ ਸਰਕਾਰ ਤਕ ਲੋਕਾਂ ਦੀ ਅਵਾਜ਼ ਪੁੱਜਦੀ ਕਰਨ ਲਈ ਇਹ ਰੋਸ ਪ੍ਰਦਰਸ਼ਨ ਉਲੀਕਿਆ ਗਿਆ ਹੈ ਅਤੇ ਪਾਰਟੀ ਅੱਗੇ ਵੀ ਮੋਦੀ ਸਰਕਾਰ ਵਿਰੁਧ ਇਸ ਤਰ੍ਹਾਂ ਦੇ ਰੋਸ ਪ੍ਰਦਰਸ਼ਨ ਕਰਦੀ ਰਹੇਗੀ ਤਾਂ ਜੋ ਕੇਂਦਰ ਸਰਕਾਰ ਨੂੰ  ਮਹਿੰਗਾਈ ਨੂੰ  ਕਾਬੂ ਕਰਨ ਲਈ ਮਜਬੂਰ ਕੀਤਾ ਜਾ ਸਕੇ |
ਜਾਖੜ ਨੇ ਦਸਿਆ ਕਿ ਰਸੋਈ ਗੈਸ ਦੀਆਂ ਕੀਮਤਾਂ ਵਿਚ ਮੁੜ 25 ਰੁਪਏ ਦਾ ਵਾਧਾ ਕੀਤਾ ਗਿਆ ਹੈ ਜਦਕਿ ਪਿਛਲੇ ਇਕ ਮਹੀਨੇ ਵਿਚ ਹੀ ਸਿਲੰਡਰ ਦੀ ਕੀਮਤ ਵਿਚ 100 ਰੁਪਏ ਤੋਂ ਜ਼ਿਆਦਾ ਦਾ ਵਾਧਾ ਕੀਤਾ ਜਾ ਚੁੱਕਾ ਹੈ ਜਦਕਿ ਡੀਜ਼ਲ ਪਟਰੌਲ ਦੀਆਂ ਕੀਮਤਾਂ ਲਗਭਗ ਰੋਜ਼ਾਨਾ ਹੀ ਵੱਧ ਰਹੀਆਂ ਹਨ | ਉਨ੍ਹਾਂ ਕਿਹਾ ਕਿ ਇਹ ਤਦ ਹੋ ਰਿਹਾ ਹੈ ਜਦ ਮਨਮੋਹਨ ਸਿੰਘ ਸਰਕਾਰ ਦੇ ਸਮੇਂ ਦੇ ਮੁਕਾਬਲੇ ਦੇਸ਼ ਨੂੰ  ਵਿਦੇਸ਼ਾਂ ਤੋਂ ਕੱਚਾ ਤੇਲ ਲਗਭਗ ਅੱਧੀ ਕੀਮਤ 'ਤੇ ਮਿਲ ਰਿਹਾ ਹੈ ਜਦਕਿ ਮੋਦੀ ਸਰਕਾਰ ਲੋਕਾਂ 'ਤੇ ਵਾਧੂ ਬੋਝ ਪਾ ਕੇ ਉਨ੍ਹਾਂ ਨੂੰ  ਲੁੱਟ ਰਹੀ ਹੈ ਅਤੇ ਆਮ ਲੋਕਾਂ ਤੋਂ ਇਕੱਠਾ ਕੀਤਾ ਇਹ ਸਰਮਾਇਆ ਅਪਣੇ ਚਹੇਤੇ ਕਾਰਪੋਰੇਟਾਂ ਨੂੰ  ਲੁਟਾਇਆ ਜਾ ਰਿਹਾ ਹੈ | ਇਸ ਮੌਕੇ ਪੱਤਰਕਾਰਾਂ ਵੱਲੋਂ ਅਕਾਲੀ imageimageਦਲ ਦੀ ਭੂਮਿਕਾ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਜਾਖੜ ਨੇ ਕਿਹਾ ਕਿ ਅਕਾਲੀ ਦਲ ਭਾਜਪਾ ਦੇ ਪਰਛਾਵੇਂ ਵਜੋਂ ਵਿਚਰ ਰਿਹਾ ਹੈ ਅਤੇ ਉਹ ਮਹਿੰਗਾਈ ਅਤੇ ਕਾਲੇ ਖੇਤੀ ਕਾਨੂੰਨਾਂ ਵਰਗੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾ ਕੇ ਮੋਦੀ ਸਰਕਾਰ ਦੀ ਲੁਕਵੀਂ ਟੀਮ ਵਜੋਂ ਕੰਮ ਕਰ ਰਿਹਾ ਹੈ | 

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement