ਯੂਥ ਅਕਾਲੀ ਦਲ ਪੰਜਾਬੀ ਨੌਜਵਾਨਾਂ ਨੂੰ  ਗਿ੍ਫ਼ਤਾਰ ਕਰਨ ਵਿਰੁਧ ਦਿੱਲੀ ਪੁਲਿਸ ਅਮਲੇ ਦਾ ਘਿਰਾਉ ਕਰੇਗਾ
Published : Feb 26, 2021, 6:58 am IST
Updated : Feb 26, 2021, 6:58 am IST
SHARE ARTICLE
image
image

ਯੂਥ ਅਕਾਲੀ ਦਲ ਪੰਜਾਬੀ ਨੌਜਵਾਨਾਂ ਨੂੰ  ਗਿ੍ਫ਼ਤਾਰ ਕਰਨ ਵਿਰੁਧ ਦਿੱਲੀ ਪੁਲਿਸ ਅਮਲੇ ਦਾ ਘਿਰਾਉ ਕਰੇਗਾ

15 ਮਾਰਚ ਤੋਂ ਹਰ ਹਲਕੇ ਵਿਚ ਕੀਤੀਆਂ ਜਾਣਗੀਆਂ ਰੈਲੀਆਂ : ਰੋਮਾਣਾ


ਚੰਡੀਗੜ੍ਹ, 25 ਫ਼ਰਵਰੀ (ਭੁੱਲਰ): ਯੂਥ ਅਕਾਲੀ ਦਲ 26 ਜਨਵਰੀ ਨੂੰ  ਕੌਮੀ ਰਾਜਧਾਨੀ ਵਿਚ ਵਾਪਰੀਆਂ ਘਟਨਾਵਾਂ ਲਈ ਪੰਜਾਬੀ ਨੌਜਵਾਨਾਂ ਵਿਰੁਧ ਝੂਠੇ ਕੇਸ ਦਰਜ ਕਰ ਕੇ ਉਨ੍ਹਾਂ ਨੂੰ  ਗਿ੍ਫ਼ਤਾਰ ਕਰਨ ਲਈ ਦਿੱਲੀ ਪੁਲਿਸ ਅਮਲੇ ਦਾ ਘਿਰਾਉ ਕਰੇਗਾ | 
ਯੂਥ ਅਕਾਲੀ ਦਲ ਦੀ ਮੀਟਿੰਗ ਤੋਂ ਬਾਅਦ ਇਸ ਗੱਲ ਦੀ ਜਾਣਕਾਰੀ ਦਿੰਦਿਆਂ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਦਸਿਆ ਕਿ ਯੂਥ ਵਿੰਗ ਨੂੰ  ਇਹ ਰਿਪੋਰਟਾਂ ਮਿਲੀਆਂ ਹਨ ਕਿ ਦਿੱਲੀ ਪੁਲਿਸ  ਅਤੇ ਕੇਂਦਰ ਸਰਕਾਰ ਜਾਣ ਬੁੱਝ ਕੇ ਪੰਜਾਬੀ ਨੌਜਵਾਨਾਂ ਨੂੰ  ਨਿਸ਼ਾਨਾ ਬਣਾ ਰਹੀ ਹੈ | ਉਨ੍ਹਾਂ ਕਿਹਾ ਕਿ ਅਸੀ ਫ਼ੈਸਲਾ ਕੀਤਾ ਹੈ ਕਿ ਅਸੀ ਅਪਣੇ ਨੌਜਵਾਨਾਂ ਨਾਲ ਡੱਟ ਕੇ ਖੜ੍ਹੇ ਹੋਵਾਂਗੇ | ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ ਦਾ ਹਰ ਅਹੁਦੇਦਾਰ ਤੇ ਵਰਕਰ ਉਸ ਨੌਜਵਾਨਾਂ ਦਾ ਸਾਥ ਦੇਵੇਗਾ ਜਿਸ ਨੂੰ  ਦਿੱਲੀ ਪੁਲਿਸ ਨੇ ਗ਼ਲਤ ਢੰਗ ਨਾਲ ਨਿਸ਼ਾਨਾ ਬਣਾਇਆ ਹੈ |  ਉਨ੍ਹਾਂ ਕਿਹਾ ਕਿ ਉਹ ਸਾਰ ਪ੍ਰਭਾਵਤ ਪਰਵਾਰਾਂ ਨੂੰ  ਬੇਨਤੀ ਕਰਦੇ ਹਨ ਕਿ ਉਹ ਇਸ ਸਬੰਧ ਵਿਚ ਯੂਥ ਅਕਾਲੀ  ਦਲ ਦੀ ਮਦਦ ਲੈਣ | ਉਨ੍ਹਾਂ ਕਿਹਾ ਕਿ ਅਸੀ ਅਪਣੇ ਨੌਜਵਾਨਾਂ ਨਾਲ ਕਿਸੇ ਵੀ ਕੀਮਤ 'ਤੇ ਵਿਤਕਰਾ ਨਹੀਂ ਹੋਣ ਦੇਵਾਂਗੇ |  ਪਰਮਬੰਸ ਸਿੰਘ ਰੋਮਾਣਾ ਨੇ ਕਾਂਗਰਸ ਸਰਕਾਰ ਵਲੋਂ ਅਪਣੇ ਨਾਗਰਿਕਾਂ ਅਪਣੀ ਜ਼ਿੰਮੇਵਾਰੀ ਤੋਂ ਭੱਜਣ ਅਤੇ ਕੇਂਦਰ ਸਰਕਾਰ ਨੂੰ  ਪੰਜਾਬ ਵਿਚੋਂ ਨੌਜਵਾਨਾਂ ਦੀ ਗਿ੍ਫ਼ਤਾਰੀ ਦੀ ਆਗਿਆ ਦੇਣ ਦੇ ਤਰੀਕੇ 'ਤੇ ਵੀ ਹੈਰਾਨੀ ਪ੍ਰਗਟ ਕੀਤੀ | ਉਨ੍ਹਾਂ ਕਿਹਾ ਕਿ ਹੁਣ ਸਪੱਸ਼ਟ ਹੋ ਗਿਆ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰ ਸਰਕਾਰ ਨਾਲ ਰਲ ਕੇ ਫ਼ਿਕਸ ਮੈਚ ਖੇਡ ਰਹੇ ਹਨ | 
ਯੂਥ ਅਕਾਲੀ ਦਲ ਦੇ ਆਗੂ ਨੇ ਇਹ ਵੀ ਐਲਾਨ ਕੀਤਾ ਕਿ ਯੂਥ ਵਿੰਗ 15 ਮਾਰਚ ਤੋਂ ਸ਼ੁਰੂ ਕਰ ਕੇ  ਸਾਰੇ ਹਲਕਿਆਂ ਵਿਚ ਰੈਲੀਆਂ ਕਰੇਗਾ | ਉਨ੍ਹਾਂ ਕਿਹਾ ਕਿ ਯੂਥ ਵਿੰਗ 23 ਮਾਰਚ ਨੂੰ  ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ  ਹੁਸੈਨੀਵਾਲਾ ਵਿਚ ਵੀ ਵਿਸ਼ਾਲ ਰੈਲੀ ਕਰੇਗਾ | ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ ਸਾਰੇ ਸੂਬੇ ਦੇ ਨੌਜਵਾਨਾਂ ਨੂੰ  ਲਾਮਬੱਧ ਕਰ ਕੇ ਕਾਂਗਰਸਰਕਾਰ ਨੂੰ  ਅਪਣੇ ਕੀਤੇ ਵਾਅਦੇ ਪੂਰੇ ਕਰਨ ਲਈ ਮਜਬੂਰ ਕਰੇਗਾ ਭਾਵੇਂ ਉਹ ਘਰ-ਘਰ ਨੌਕਰੀ ਦਾ ਵਾਅਦਾ ਹੋਵੇ ਜਾਂ ਫਿਰ 2000 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦੇਣ ਦਾ |  ਉਨ੍ਹਾਂ ਕਿਹਾ ਕਿ ਅਸੀ ਮੁੱਖ ਮੰਤਰੀ ਵਲੋਂ ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕਣ ਉਤੇ ਉਨ੍ਹਾਂ ਵਲੋਂ ਸੂਬੇ ਵਿਚ ਕਿਸਾਨਾਂ ਲਈ ਪੂਰਨ ਕਰਜ਼ਾ ਮੁਆਫ਼ੀ ਲਾਗੂ ਨਾ ਕਰਨ ਜਿਸ ਕਾਰਨ 1500 ਕਿਸਾਨਾਂ ਨੇ ਆਤਮ ਹਤਿਆ ਕੀਤੀ, ਨੂੰ  ਵੀ ਕਰੜੇ ਹੱਥੀਂ ਲਵਾਂਗੇ | 
ਭੁੱਲਰ 1 

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement