
ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ 23 ਮਾਰਚ ਨੂੰ ਹੁਸੈਨੀਵਾਲਾ ਵਿਖੇ ਹੋਵੇਗੀ ਵਿਸ਼ਾਲ ਰੈਲੀ
ਚੰਡੀਗੜ੍ਹ: ਯੂਥ ਅਕਾਲੀ ਦਲ 26 ਜਨਵਰੀ ਨੂੰ ਕੌਮੀ ਰਾਜਧਾਨੀ ਵਿਚ ਵਾਪਰੀਆਂ ਘਟਨਾਵਾਂ ਲਈ ਪੰਜਾਬੀ ਨੌਜਵਾਨਾਂ ਵਿਰੁਧ ਝੂਠੇ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਦਿੱਲੀ ਪੁਲਿਸ ਅਮਲੇ ਦਾ ਘਿਰਾਉ ਕਰੇਗਾ। ਯੂਥ ਅਕਾਲੀ ਦਲ ਦੀ ਮੀਟਿੰਗ ਤੋਂ ਬਾਅਦ ਇਸ ਗੱਲ ਦੀ ਜਾਣਕਾਰੀ ਦਿੰਦਿਆਂ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਦਸਿਆ ਕਿ ਯੂਥ ਵਿੰਗ ਨੂੰ ਇਹ ਰਿਪੋਰਟਾਂ ਮਿਲੀਆਂ ਹਨ ਕਿ ਦਿੱਲੀ ਪੁਲਿਸ ਅਤੇ ਕੇਂਦਰ ਸਰਕਾਰ ਜਾਣ ਬੁੱਝ ਕੇ ਪੰਜਾਬੀ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਰਹੀ ਹੈ।
Delhi Police
ਉਨ੍ਹਾਂ ਕਿਹਾ ਕਿ ਅਸੀ ਫ਼ੈਸਲਾ ਕੀਤਾ ਹੈ ਕਿ ਅਸੀ ਅਪਣੇ ਨੌਜਵਾਨਾਂ ਨਾਲ ਡੱਟ ਕੇ ਖੜ੍ਹੇ ਹੋਵਾਂਗੇ। ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ ਦਾ ਹਰ ਅਹੁਦੇਦਾਰ ਤੇ ਵਰਕਰ ਉਸ ਨੌਜਵਾਨਾਂ ਦਾ ਸਾਥ ਦੇਵੇਗਾ ਜਿਸ ਨੂੰ ਦਿੱਲੀ ਪੁਲਿਸ ਨੇ ਗ਼ਲਤ ਢੰਗ ਨਾਲ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਉਹ ਸਾਰ ਪ੍ਰਭਾਵਤ ਪਰਵਾਰਾਂ ਨੂੰ ਬੇਨਤੀ ਕਰਦੇ ਹਨ ਕਿ ਉਹ ਇਸ ਸਬੰਧ ਵਿਚ ਯੂਥ ਅਕਾਲੀ ਦਲ ਦੀ ਮਦਦ ਲੈਣ।
Youth Akali Dal will ‘gherao’ Delhi Police personnel
ਉਨ੍ਹਾਂ ਕਿਹਾ ਕਿ ਅਸੀ ਅਪਣੇ ਨੌਜਵਾਨਾਂ ਨਾਲ ਕਿਸੇ ਵੀ ਕੀਮਤ ’ਤੇ ਵਿਤਕਰਾ ਨਹੀਂ ਹੋਣ ਦੇਵਾਂਗੇ। ਪਰਮਬੰਸ ਸਿੰਘ ਰੋਮਾਣਾ ਨੇ ਕਾਂਗਰਸ ਸਰਕਾਰ ਵਲੋਂ ਅਪਣੇ ਨਾਗਰਿਕਾਂ ਅਪਣੀ ਜ਼ਿੰਮੇਵਾਰੀ ਤੋਂ ਭੱਜਣ ਅਤੇ ਕੇਂਦਰ ਸਰਕਾਰ ਨੂੰ ਪੰਜਾਬ ਵਿਚੋਂ ਨੌਜਵਾਨਾਂ ਦੀ ਗ੍ਰਿਫ਼ਤਾਰੀ ਦੀ ਆਗਿਆ ਦੇਣ ਦੇ ਤਰੀਕੇ ’ਤੇ ਵੀ ਹੈਰਾਨੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਹੁਣ ਸਪੱਸ਼ਟ ਹੋ ਗਿਆ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰ ਸਰਕਾਰ ਨਾਲ ਰਲ ਕੇ ਫ਼ਿਕਸ ਮੈਚ ਖੇਡ ਰਹੇ ਹਨ।
Captain Amrinder Singh
ਯੂਥ ਅਕਾਲੀ ਦਲ ਦੇ ਆਗੂ ਨੇ ਇਹ ਵੀ ਐਲਾਨ ਕੀਤਾ ਕਿ ਯੂਥ ਵਿੰਗ 15 ਮਾਰਚ ਤੋਂ ਸ਼ੁਰੂ ਕਰ ਕੇ ਸਾਰੇ ਹਲਕਿਆਂ ਵਿਚ ਰੈਲੀਆਂ ਕਰੇਗਾ। ਉਨ੍ਹਾਂ ਕਿਹਾ ਕਿ ਯੂਥ ਵਿੰਗ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਹੁਸੈਨੀਵਾਲਾ ਵਿਚ ਵੀ ਵਿਸ਼ਾਲ ਰੈਲੀ ਕਰੇਗਾ।
Shaheed Bhagat Singh
ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ ਸਾਰੇ ਸੂਬੇ ਦੇ ਨੌਜਵਾਨਾਂ ਨੂੰ ਲਾਮਬੱਧ ਕਰ ਕੇ ਕਾਂਗਰਸ ਸਰਕਾਰ ਨੂੰ ਅਪਣੇ ਕੀਤੇ ਵਾਅਦੇ ਪੂਰੇ ਕਰਨ ਲਈ ਮਜਬੂਰ ਕਰੇਗਾ ਭਾਵੇਂ ਉਹ ਘਰ-ਘਰ ਨੌਕਰੀ ਦਾ ਵਾਅਦਾ ਹੋਵੇ ਜਾਂ ਫਿਰ 2000 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦੇਣ ਦਾ। ਉਨ੍ਹਾਂ ਕਿਹਾ ਕਿ ਅਸੀ ਮੁੱਖ ਮੰਤਰੀ ਵਲੋਂ ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕਣ ਉਤੇ ਉਨ੍ਹਾਂ ਵਲੋਂ ਸੂਬੇ ਵਿਚ ਕਿਸਾਨਾਂ ਲਈ ਪੂਰਨ ਕਰਜ਼ਾ ਮੁਆਫ਼ੀ ਲਾਗੂ ਨਾ ਕਰਨ ਜਿਸ ਕਾਰਨ 1500 ਕਿਸਾਨਾਂ ਨੇ ਆਤਮ ਹਤਿਆ ਕੀਤੀ, ਨੂੰ ਵੀ ਕਰੜੇ ਹੱਥੀਂ ਲਵਾਂਗੇ।