ਮੋਗਾ 'ਚ ਚੜ੍ਹਦੀ ਸਵੇਰ ਵਾਪਰਿਆ ਭਿਆਨਕ ਹਾਦਸਾ, ਟਰਾਲੇ ਨਾਲ ਜਾ ਵੱਜੀ ਸਕੂਲ ਵੈਨ
Published : Feb 26, 2022, 11:30 am IST
Updated : Feb 26, 2022, 11:30 am IST
SHARE ARTICLE
Terrible accident happened in Moga
Terrible accident happened in Moga

ਬੱਚੇ ਗੰਭੀਰ ਜ਼ਖ਼ਮੀ

 

ਮੋਗਾ : ਮੋਗਾ 'ਚ ਚੜ੍ਹਦੀ ਸਵੇਰ ਇਕ ਵੱਡਾ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਇਕ ਸਕੂਲ ਬੱਸ ਅਤੇ ਟਰਾਲੇ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਹਾਦਸਾ ਮੋਗਾ ਦੇ ਚੜਿੱਕ ਰੋੜ ਨੇੜੇ ਅੱਜ ਸਵੇਰੇ ਉਦੋਂ ਵਾਪਰਿਆ ਜਦੋਂ ਐੱਚ. ਐੱਸ. ਬਰਾੜ ਸਕੂਲ ਬਾਘਾ ਪੁਰਾਣਾ ਦੀ ਬੱਸ ਬੱਚਿਆਂ ਅਤੇ ਅਧਿਆਪਕਾਂ ਨੂੰ ਲੈ ਕੇ ਸਕੂਲ ਜਾ ਰਹੀ ਸੀ, ਇਸ ਦੌਰਾਨ ਬੱਸ ਦੀ ਟਰਾਲੇ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ।

Terrible accident happened in MogaTerrible accident happened in Moga

ਇਸ ਹਾਦਸੇ 'ਚ ਚਾਰ ਵਿਦਿਆਰਥੀ, ਦੋ ਅਧਿਆਪਕ ਅਤੇ ਦੋਵੇਂ ਵਾਹਨਾਂ ਦੇ ਡਰਾਈਵਰ ਸਮੇਤ ਅੱਠ ਵਿਅਕਤੀ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ  ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਮੁੱਢਲੀ ਜਾਂਚ ਵਿੱਚ ਪੁਲਿਸ ਨੂੰ ਵੈਨ ਚਾਲਕ ਦੀ ਗਲਤੀ ਸਾਫ਼ ਨਜ਼ਰ ਆ ਰਹੀ ਹੈ, ਜਿਸ ਖ਼ਿਲਾਫ਼ ਕੇਸ ਦਰਜ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

Terrible accident happened in MogaTerrible accident happened in Moga

ਰਾਹਗੀਰਾਂ ਨੇ ਦੱਸਿਆ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਡਰਾਈਵਰ ਦੀਆਂ ਲੱਤਾਂ ਕਾਫੀ ਦੇਰ ਤੱਕ ਬੱਸ ਦੇ ਇੰਜਣ ਵਿਚ ਹੀ ਫਸੀਆਂ ਰਹੀਆਂ ਜਿਸ ਨੂੰ ਬਾਹਰ ਕੱਢਣ ਲਈ ਭਾਰੀ ਮੁਸ਼ੱਕਤ ਕਰਨੀ ਪਈ।

 

 

Terrible accident happened in MogaTerrible accident happened in Moga

ਰਾਹਤ ਦੀ ਗੱਲ ਇਹ ਰਹੀ ਕਿ ਬੱਸ ਵਿਚ ਮੌਜੂਦ ਵਿਦਿਆਰਥੀਆਂ ਨੂੰ ਮਾਮੂਲੀ ਖਰੋਚਾਂ ਹੀ ਆਈਆਂ ਹਨ ਜਦਕਿ ਗੰਭੀਰ ਜ਼ਖਮੀ ਡਰਾਈਵਰ ਨੂੰ ਮੋਗਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

Terrible accident happened in MogaTerrible accident happened in Moga

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement