ਸਰਕਾਰਾਂ ਦੀਆਂ ਨਲਾਇਕੀਆਂ ਕਾਰਨ ਪਿੰਡਾਂ ਦੇ ਕਾਨੂੰਨ ਹੱਥਾਂ 'ਚ ਲੈਣ ਲਈ ਮਜਬੂਰ
Published : Feb 26, 2022, 8:47 am IST
Updated : Feb 26, 2022, 8:47 am IST
SHARE ARTICLE
image
image

ਸਰਕਾਰਾਂ ਦੀਆਂ ਨਲਾਇਕੀਆਂ ਕਾਰਨ ਪਿੰਡਾਂ ਦੇ ਕਾਨੂੰਨ ਹੱਥਾਂ 'ਚ ਲੈਣ ਲਈ ਮਜਬੂਰ


ਹੋਏ ਲੋਕ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 25 ਫ਼ਰਵਰੀ (ਨਰਿੰਦਰ ਸਿੰਘ ਝਾਮਪੁਰ):  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪਿੰਡ ਕਾਲਝਰਾਨੀ ਦੇ ਵਸਨੀਕਾਂ ਵਲੋਂ ਨਸ਼ਾ ਸਮਗਲਰਾਂ ਦੀਆਂ ਲੱਤਾਂ ਤੋੜਨ ਦੇ ਐਲਾਨ 'ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਪਿਛਲੀ ਬਾਦਲ ਸਰਕਾਰ ਦੀਆਂ ਨਲਾਇਕੀਆਂ ਕਾਰਨ ਪਿੰਡਾਂ ਦੇ ਲੋਕ ਕਾਨੂੰਨ ਅਪਣੇ ਹੱਥਾਂ ਵਿਚ ਲੈਣ ਲਈ ਮਜਬੂਰ ਹੋ ਰਹੇ ਹਨ |
ਚੀਮਾ ਨੇ ਪਿੰਡ ਕਾਲਝਰਾਨੀ ਸਮੇਤ ਪੰਜਾਬ ਵਾਸੀਆਂ ਨੂੰ  ਕਾਨੂੰਨ ਤੋਂ ਬਾਹਰ ਜਾ ਕੇ ਕੋਈ ਕਦਮ ਨਾ ਚੁਕਣ ਦੀ ਅਪੀਲ ਕਰਦਿਆਂ ਕਿਹਾ ਕਿ 10 ਮਾਰਚ ਤੋਂ ਬਾਅਦ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਜਾਵੇਗੀ ਅਤੇ 'ਆਪ' ਦੀ ਸਰਕਾਰ ਅਪਣੀ ਜ਼ਿੰਮੇਵਾਰੀ ਸਮਝ ਕੇ ਪੰਜਾਬ ਵਿਚੋਂ ਨਸ਼ਾ ਮਾਫ਼ੀਆ ਖ਼ਤਮ ਕਰੇਗੀ ਅਤੇ ਲੋਕਾਂ ਦੀਆਂ ਇੱਛਾਵਾਂ ਅਨੁਸਾਰ ਫ਼ੈਸਲੇ ਕਰੇਗੀ | ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ 'ਚ ਰਾਜ ਕਰਦੀਆਂ ਰਹੀਆਂ ਰਵਾਇਤੀ ਸਿਆਸੀ ਧਿਰਾਂ ਕਾਂਗਰਸ, ਕੈਪਟਨ ਅਮਰਿੰਦਰ ਸਿੰਘ, ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਨੇ ਹਮੇਸ਼ਾ ਹੀ ਲੋਕ ਭਾਵਨਾਵਾਂ ਵਿਰੁਧ ਫ਼ੈਸਲੇ ਕੀਤੇ ਹਨ | ਰਵਾਇਤੀ ਪਾਰਟੀਆਂ ਨਸ਼ੇ ਖ਼ਤਮ ਕਰਨ ਦੇ ਵਾਅਦੇ ਕਰ ਕੇ ਸਰਕਾਰਾਂ ਬਣਾਉਂਦੀਆਂ ਰਹੀਆਂ, ਪਰ ਸਰਕਾਰ ਬਣਾ ਕੇ ਨਸ਼ਾ ਮਾਫ਼ੀਆ ਨੂੰ  ਸਰਪ੍ਰਸਤੀ ਦੇ ਕੇ ਲੋਕਾਂ ਦੇ ਜੀਵਨ ਅਤੇ ਭਾਵਨਾਵਾਂ ਨਾਲ ਖਿਲਵਾੜ ਕਰਦੀਆਂ ਰਹੀਆਂ ਹਨ |
ਉਨ੍ਹਾਂ ਕਿਹਾ ਕਿ ਪਿੰਡ ਕਾਲਝਰਾਨੀ ਜ਼ਿਲ੍ਹਾ ਬਠਿੰਡਾ ਦਾ ਪ੍ਰਸਿੱਧ ਪਿੰਡ ਹੈ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜ਼ਿਲ੍ਹਾ ਬਠਿੰਡਾ ਨੂੰ  ਵਿਕਸਤ ਹੋਣ ਦਾ ਦਾਅਵਾ ਕਰਦੇ ਆ ਰਹੇ ਹਨ | ਕਰੀਬ 20 ਸਾਲ ਪੰਜਾਬ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਅਪਣੇ ਇਲਾਕਿਆਂ ਵਿਚੋਂ ਨਸ਼ਿਆਂ ਦਾ ਜਾਲ ਖ਼ਤਮ ਨਹੀਂ ਕਰ ਸਕੇ, ਇਸ ਲਈ ਪਿੰਡ ਕਾਲਝਰਾਨੀ ਦੇ ਵਸਨੀਕਾਂ ਨੂੰ  ਨਸ਼ੇ ਸਮਗਰਲਰਾਂ ਵਿਰੁਧ ਅਪਣੇ ਪੱਧਰ 'ਤੇ ਕਾਰਵਾਈ ਕਰਨ ਦਾ ਫ਼ੈਸਲਾ ਲੈਣ ਲਈ ਮਜਬੂਰ ਹੋਣਾ ਪੈ ਰਿਹਾ ਹੈ |
ਚੀਮਾ ਨੇ ਪਿੰਡ ਕਾਲਝਰਾਨੀ ਸਮੇਤ ਪੰਜਾਬ ਵਾਸੀਆਂ ਨੂੰ  ਅਪੀਲ ਕੀਤੀ ਕਿ ਉਹ ਕਾਨੂੰਨ ਵਿਚ ਵਿਸ਼ਵਾਸ ਰੱਖਣ ਅਤੇ ਕਾਨੂੰਨ ਨੂੰ  ਅਪਣੇ ਹੱਥਾਂ 'ਚ ਲੈਣ ਤੋਂ ਗੁਰੇਜ਼ ਕਰਨ | ਉਨ੍ਹਾਂ ਭਰੋਸਾ ਦਿਤਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਨਸ਼ਾ ਮਾਫ਼ੀਆ ਨੂੰ  ਖ਼ਤਮ ਕੀਤਾ ਜਾਵੇਗਾ ਅਤੇ ਨਸ਼ਾ ਮਾਫ਼ੀਆ ਨੂੰ  ਸਰਪ੍ਰਸਤੀ ਦੇਣ ਵਾਲੇ ਸਿਆਸੀ ਆਗੂਆਂ ਅਤੇ ਪੁਲਿਸ ਅਧਿਕਾਰੀਆਂ ਵਿਰੁਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ |

 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement