ਪੰਜਾਬ 'ਚ ਸਿਹਤ ਸੇਵਾਵਾਂ ਮਾੜੀਆਂ, ਵੱਡੇ ਸੁਧਾਰਾਂ ਦੀ ਜ਼ਰੂਰਤ: ਹਰਪਾਲ ਸਿੰਘ ਚੀਮਾ
Published : Feb 26, 2022, 6:25 pm IST
Updated : Feb 26, 2022, 6:25 pm IST
SHARE ARTICLE
Harpal Singh Cheema
Harpal Singh Cheema

'ਨਿੱਜੀ ਹਸਪਤਾਲ ਮਾਲਕਾਂ, ਭ੍ਰਿਸ਼ਟ ਅਧਿਕਾਰੀਆਂ ਅਤੇ ਆਗੂਆਂ ਦ ਗਠਜੋੜ ਨੇ ਜਨ ਸੇਵਾਵਾਂ ਦੀ ਕੀਮਤ 'ਤੇ ਆਪਣੀਆਂ ਜੇਬਾਂ ਭਰੀਆਂ'

 

ਚੰਡੀਗੜ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ 'ਚ ਸਰਕਾਰੀ ਸਿਹਤ ਸੇਵਾਵਾਂ ਬੂਰੀ ਤਰ੍ਹਾਂ ਬਰਬਾਦ ਹੋ ਚੁੱਕੀਆਂ ਹਨ। ਭ੍ਰਿਸ਼ਟਾਚਾਰ ਨੇ ਸਰਕਾਰੀ ਸਿਹਤ ਸੇਵਾਵਾਂ ਦੀ ਹਾਲਤ ਮਾੜੀ ਕਰ ਦਿੱਤੀ ਹੈ। ਸਿਹਤ ਸੇਵਾਵਾਂ ਚੰਗੀਆਂ ਕਰਨ ਲਈ ਅੱਜ ਖੇਤਰ 'ਚ ਵੱਡੇ ਪੱਧਰ 'ਤੇ ਸੁਧਾਰ ਕਰਨ ਦੀ ਜ਼ਰੂਰਤ ਹੈ। ਚੀਮਾ ਨੇ ਕਿਹਾ ਕਿ ਕਾਂਗਰਸ, ਭਾਜਪਾ ਅਤੇ ਅਕਾਲੀ ਸਰਕਾਰਾਂ ਨੇ ਸਰਕਾਰੀ ਸਿਹਤ ਸੇਵਾਵਾਂ ਲਈ ਕਈ ਯੋਜਨਾਵਾਂ ਦੀਆਂ ਸ਼ੁਰੂਆਤ ਕੀਤੀ ਸੀ, ਪਰ ਉਨਾਂ ਦਾ ਉਦੇਸ਼ ਲੋਕਾਂ ਦੀ ਸਿਹਤ ਠੀਕ ਕਰਨਾ ਨਹੀਂ, ਸਗੋਂ ਕਰਦਾਤਾਵਾਂ ਦੇ ਪੈਸੇ ਨਾਲ ਕੁੱਝ ਮੁੱਠੀ ਭਰ ਲੋਕਾਂ ਨੂੰ ਲਾਭ ਦੇਣਾ ਸੀ।

Harpal Singh CheemaHarpal Singh Cheema

ਹਰਪਾਲ ਸਿੰਘ ਚੀਮਾ ਨੇ ਆਯੂਸ਼ਮਨ ਭਾਰਤ ਯੋਜਨਾ ਦੀ ਅਸਫ਼ਲਤਾ ਬਾਰੇ ਕਿਹਾ ਕਿ ਇਸ ਯੋਜਨਾ 'ਚ ਵੱਡੇ ਪੈਮਾਨੇ 'ਤੇ ਭ੍ਰਿਸ਼ਟਾਚਾਰ ਅਤੇ ਘੁਟਾਲਾ ਹੋਇਆ ਹੈ, ਜਿਸ ਕਾਰਨ ਇਸ ਯੋਜਨਾ ਦਾ ਵੱਡਾ ਹਿੱਸਾ ਆਮ ਲੋਕਾਂ ਦੇ ਇਲਾਜ 'ਤੇ ਖਰਚ ਹੋਣ ਦੀ ਥਾਂ ਨਿੱਜੀ ਬੀਮਾ ਕੰਪਨੀਆਂ ਅਤੇ ਨਿੱਜੀ ਹਸਪਤਾਲਾਂ ਕੋਲ ਜਾ ਰਿਹਾ ਹੈ। ਇਹ ਯੋਜਨਾ ਹੁਣ ਨਿੱਜੀ ਹਸਪਤਾਲ ਮਾਲਕਾਂ, ਬੀਮਾ ਕੰਪਨੀਆਂ ਅਤੇ ਭ੍ਰਿਸ਼ਟ ਰਾਜਨੇਤਾਵਾਂ ਅਤੇ ਅਧਿਕਾਰੀਆਂ ਵੱਲੋਂ ਲੋਕਾਂ ਦੇ ਪੈਸੇ ਨੂੰ ਲੁੱਟਣ ਦਾ ਜਰੀਆ ਬਣ ਗਈ ਹੈ।
ਚੀਮਾ ਨੇ ਕਿਹਾ ਕਿ ਆਯੂਸ਼ਮਾਨ ਭਾਰਤ ਯੋਜਨਾ ਦੇ ਤਹਿਤ ਹਰ ਸਾਲ ਭਾਰਤ ਸਰਕਾਰ ਨਿੱਜੀ ਬੀਮਾ ਕੰਪਨੀਆਂ ਨੂੰ 4 ਹਜ਼ਾਰ ਕਰੋੜ ਰੁਪਏ ਵੰਡਦੀ ਹੈ, ਜਿਸ 'ਚੋਂ ਜ਼ਿਆਦਾ ਹਿੱਸੇ ਨੂੰ ਨਿੱਜੀ ਹਸਪਤਾਲ ਮਰੀਜ਼ਾਂ ਦੇ ਇਲਾਜ ਦਾ ਖਰਚ ਜਾਣਬੂਝ ਵਧਾ ਕੇ ਲੁੱਟਦੇ ਹਨ।

 

 

Harpal Singh CheemaHarpal Singh Cheema

 

ਆਪ ਆਗੂ ਨੇ ਕਿਹਾ ਕਿ ਜੇ ਇਹੀ 4 ਹਜ਼ਾਰ ਕਰੋੜ ਰੁਪਏ ਹਰ ਸਾਲ ਸਰਕਾਰੀ ਸਿਹਤ ਸੇਵਾਵਾਂ ਅਤੇ ਸਰਕਾਰੀ ਹਸਪਤਾਲਾਂ ਦੇ ਸੁਧਾਰ 'ਤੇ ਖਰਚ ਹੋਵੇ ਤਾਂ ਸਿਹਤ ਸੇਵਾਵਾਂ 'ਚ ਕਰਾਂਤੀ ਆ ਜਾਵੇਗੀ। ਪਰ ਜਨ ਵਿਰੋਧੀ ਅਤੇ ਪੂੰਜੀਵਾਦੀ ਸਰਕਾਰਾਂ ਲੋਕਾਂ ਦੇ ਇਲਾਜ ਦੀ ਕੀਮਤ 'ਤੇ ਜਨਤਾ ਦੇ ਪੈਸੇ ਨੂੰ ਜਾਣਬੁਝ ਕੇ ਗਲਤ ਤਰੀਕੇ ਨਾਲ ਖਰਚ ਕਰਦੀ ਹੈ, ਤਾਂਕਿ ਸੱਤਾ 'ਚ ਬੈਠੇ ਆਗੂਆਂ ਅਤੇ ਉਨਾਂ ਦੇ ਉਦਯੋਗਪਤੀ ਦੋਸਤਾਂ ਦਾ ਫਾਇਦਾ ਹੋ ਸਕੇ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 90 ਫੀਸਦੀ ਰੋਗੀਆਂ ਦਾ ਇਲਾਜ ਓਪੀਡੀ ਵਿੱਚ ਹੁੰਦਾ ਹੈ ਅਤੇ ਉਹ ਇਸ ਯੋਜਨਾ ਦਾ ਲਾਭ ਨਹੀਂ ਉਠਾ ਸਕਦੇ। ਯਾਨੀ ਸਰਕਾਰ ਐਨੀ ਵੱਡੀ ਰਕਮ ਸਿਰਫ਼ 10- 15 ਫ਼ੀਸਦੀ ਮਰੀਜ਼ਾਂ 'ਤੇ ਹੀ ਖਰਚ ਕਰ ਰਹੀ ਹੈ ਅਤੇ ਉਹ ਵੀ ਕਈ ਮਾਮਲਿਆਂ ਵਿੱਚ ਦੇਖਿਆ ਗਿਆ ਹੈ ਕਿ ਨਿੱਜੀ ਹਸਪਤਾਲ ਇਸ ਯੋਜਨਾ ਦੇ ਜ਼ਰੀਏ ਮਰੀਜ਼ਾਂ ਅਤੇ ਬੀਮਾ ਕੰਪਨੀਆਂ ਦੋਵਾਂ ਕੋਲੋਂ ਪੈਸੇ ਵਸੂਲਦੇ ਹਨ। ਚੀਮਾ ਨੇ ਕਿਹਾ ਕਿ ਇਹ ਬਹੁਤ ਮਾੜੀ ਗੱਲ ਹੈ ਕਿ ਜਿਸ ਯੋਜਨਾ ਨੂੰ ਸਰਕਾਰੀ ਸਿਹਤ ਸੇਵਾਵਾਂ 'ਚ ਸੁਧਾਰ ਲਈ ਸ਼ੁਰੂ ਕੀਤਾ ਸੀ, ਉਹ ਅੱਜ ਡਿਫਾਲਟਰ ਨਿੱਜੀ ਹਸਪਤਾਲਾਂ ਅਤੇ ਭ੍ਰਿਸ਼ਟ ਆਗੂਆਂ ਅਤੇ ਅਧਿਕਾਰੀਆਂ ਦੇ ਭ੍ਰਿਸ਼ਟਾਚਾਰ ਦਾ ਸ਼ਿਕਾਰ ਹੋ ਗਈ ਹੈ।

 

Harpal Singh Cheema
Harpal Singh Cheema

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਸਰਕਾਰੀ ਸਿਹਤ ਸੇਵਾਵਾਂ 'ਚ ਪ੍ਰਮੁੱਖਤਾ ਨਾਲ ਸੁਧਾਰ ਆ ਜਾਵੇਗਾ ਅਤੇ ਇਲਾਜ ਢਾਂਚੇ ਦਾ ਨਵੇਂ ਸਿਰ ਤੋਂ ਵਿਕਾਸ ਕੀਤਾ ਜਾਵੇਗਾ, ਤਾਂ ਜੋ ਲੋਕਾਂ ਦੇ ਪੈਸੇ ਨੂੰ ਮੁੱਠੀ ਭਰ ਲੋਕਾਂ ਦੀ ਜੇਬ 'ਚ ਪਾਉਣ ਦੀ ਬਜਾਏ ਜਨਤਾ ਦੀ ਸੁਵਿਧਾ ਲਈ ਇਸਤੇਮਾਲ ਕੀਤਾ ਜਾ ਸਕੇ। ਉਨਾਂ ਕਿਹਾ ਕਿ ਆਪ ਦੀ ਸਰਕਾਰ ਜਨਤਾ ਦੇ ਪੈਸੇ ਦੀ ਹੇਰਾਫੇਰੀ ਕਰਨ ਵਾਲੇ ਅਧਿਕਾਰੀਆਂ, ਭ੍ਰਿਸ਼ਟ ਆਗੂਆਂ ਅਤੇ ਨਿੱਜੀ ਹਸਪਤਾਲਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ। ਸ਼ਾਸਨ ਵਿਵਸਥਾ 'ਚ ਫੈਲੀ ਲੁੱਟ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਸਰਕਾਰੀ ਯੋਜਨਾਵਾਂ ਨਾਲ ਆਮ ਲੋਕਾਂ ਨੂੰ ਚੰਗੀ ਸਿਹਤ, ਸਿੱਖਿਆ ਅਤੇ ਹੋਰ ਬੁਨਿਆਦੀ ਸਹੂਲਤਾ ਪ੍ਰਦਾਨ ਕਰੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana News Update: 26 Lakh's ਦੀ fraud ਮਾਰਨ ਵਾਲੀ ਨੂੰਹ ਬਾਰੇ ਸਹੁਰੇ ਨੇ ਕੀਤੇ ਨਵੇਂ ਖੁਲਾਸੇ | Latest News

18 May 2024 4:23 PM

ਪੰਜਾਬੀ ਨੇ ਲਾਇਆ ਦੇਸੀ ਜੁਗਾੜ, 1990 ਮਾਡਲ ਮਾਰੂਤੀ ‘ਤੇ ਫਿੱਟ ਕੀਤੀ ਗੰਨੇ ਦੇ ਰਸ ਵਾਲੀ ਮਸ਼ੀਨ

18 May 2024 4:03 PM

Spokesman Live || Darbar-E-Siyasat || Amarinder Raja Singh Warring

18 May 2024 3:35 PM

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 2:27 PM

ਅੱਜ ਦੀਆਂ ਮੁੱਖ ਖ਼ਬਰਾਂ , ਹਰਿਆਣਾ ਦੇ ਨੂੰਹ 'ਚ ਵੱਡਾ ਹਾਦਸਾ, ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਨੂੰ ਅਚਾਨਕ ਲੱਗੀ ਅੱਗ

18 May 2024 2:19 PM
Advertisement