ਮੁੱਖ ਸਕੱਤਰ ਨੇ ਯੂਕਰੇਨ ਵਿਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਦੇਸ਼ ਵਾਪਸੀ ਦੀ ਸਥਿਤੀ ਦਾ ਲਿਆ ਜਾਇਜ਼ਾ
Published : Feb 26, 2022, 11:53 pm IST
Updated : Feb 26, 2022, 11:53 pm IST
SHARE ARTICLE
image
image

ਮੁੱਖ ਸਕੱਤਰ ਨੇ ਯੂਕਰੇਨ ਵਿਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਦੇਸ਼ ਵਾਪਸੀ ਦੀ ਸਥਿਤੀ ਦਾ ਲਿਆ ਜਾਇਜ਼ਾ

ਚੰਡੀਗੜ੍ਹ, 26 ਫ਼ਰਵਰੀ (ਸ.ਸ.ਸ.) : ਯੂਕਰੇਨ ਵਿਚ ਜੰਗ ਕਾਰਨ ਸੰਕਟ ਵਿਚ ਘਿਰੇ ਦੁਖੀ ਪਰਵਾਰਾਂ ਦੀ ਹਰ ਸੰਭਵ ਮਦਦ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨਿਰੁਧ ਤਿਵਾੜੀ ਨੇ ਸਨਿਚਰਵਾਰ ਨੂੰ ਇਥੇ ਉਚ ਪਧਰੀ ਮੀਟਿੰਗ ਦੌਰਾਨ ਸੂਬਾ ਸਰਕਾਰ ਦੇ ਸਮਰਪਤ 247 ਕੰਟਰੋਲ ਰੂਮ ਨੰਬਰਾਂ ’ਤੇ ਪ੍ਰਾਪਤ ਕਾਲਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਨੇ ਸਾਰੇ ਡਿਪਟੀ ਕਮਿਸ਼ਨਰਾਂ, ਸੀ.ਪੀਜ. ਅਤੇ ਐਸ.ਐਸ ਪੀਜ. ਨੂੰ ਨਿਰਦੇਸ਼ ਦਿਤੇ ਕਿ ਜੰਗ ਪ੍ਰਭਾਵਤ ਇਸ ਮੁਲਕ ਵਿਚ ਫਸੇ ਪੰਜਾਬ ਦੇ ਵਿਅਕਤੀਆਂ ਬਾਰੇ ਸਮੇਤ ਪਾਸਪੋਰਟ ਨੰਬਰ ਜਾਣਕਾਰੀ ਤੁਰਤ ਅੱਪਡੇਟ ਕੀਤੀ ਜਾਵੇ ਤਾਂ ਜੋ ਪ੍ਰਭਾਵਤ ਵਿਅਕਤੀਆਂ ਦੀ ਅਸਲ ਗਿਣਤੀ ਪਤਾ ਲੱਗ ਸਕੇ।
ਇਥੇ ਅਪਣੇ ਦਫ਼ਤਰ ਵਿਖੇ ਡਿਪਟੀ ਕਮਿਸ਼ਨਰਾਂ, ਸੀਪੀਜ਼ ਅਤੇ ਐਸਐਸਪੀਜ਼ ਦੀ ਉਚ ਪਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਪ੍ਰਭਾਵਤ ਵਿਅਕਤੀਆਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਤੁਰਤ ਪੰਜਾਬ ਸਰਕਾਰ ਦੇ ਹੈਲਪਲਾਈਨ ਨੰਬਰ 1100 (ਪੰਜਾਬ ਤੋਂ ਫ਼ੋਨ ਕਰਨ ਲਈ) ਅਤੇ +91-172 4111905 ਉਤੇ (ਭਾਰਤ ਤੋਂ ਬਾਹਰੋਂ) ਸੰਪਰਕ ਕਰਨ ਦੀ ਅਪੀਲ ਕੀਤੀ। 
ਉਨ੍ਹਾਂ ਕਿਹਾ ਕਿ ਇਨ੍ਹਾਂ ਕੰਟਰੋਲ ਰੂਮ ਨੰਬਰਾਂ ’ਤੇ ਹੁਣ ਤਕ ਕੁਲ 155 ਕਾਲਾਂ ਆ ਚੁਕੀਆਂ ਹਨ ਅਤੇ ਯੂਕਰੇਨ ਵਿਚ ਫਸੇ ਲੋਕਾਂ ਨੂੰ ਸੁਰਖਿਅਤ ਬਾਹਰ ਕੱਢਣ ਲਈ ਇਨ੍ਹਾਂ ਕਾਲਾਂ ਰਾਹੀਂ ਪ੍ਰਾਪਤ ਜਾਣਕਾਰੀ ਤੁਰਤ ਭਾਰਤ ਦੇ ਵਿਦੇਸ਼ ਮੰਤਰਾਲੇ ਨਾਲ ਸਾਂਝੀ ਕੀਤੀ ਜਾ ਰਹੀ ਹੈ। ਸ੍ਰੀ ਤਿਵਾੜੀ ਨੇ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ, ਰੈਜੀਡੈਂਟ ਕਮਿਸ਼ਨਰ, ਪੰਜਾਬ ਨੂੰ ਯੂਕਰੇਨ ਤੋਂ ਆਉਣ ਵਾਲੇ ਵਿਅਕਤੀਆਂ ਦੀ ਸਹਾਇਤਾ ਲਈ ਨਵੀਂ ਦਿੱਲੀ ਹਵਾਈ ਅੱਡੇ ’ਤੇ ਇਕ ਪੰਜਾਬ ਹੈਲਪ ਡੈਸਕ ਸਥਾਪਤ ਕਰਨ  ਲਈ ਕਿਹਾ ਅਤੇ ਇਸ ਦੇ ਨਾਲ-ਨਾਲ ਉਨ੍ਹਾਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਲਈ ਤਾਲਮੇਲ ਕਰਨ ਲਈ ਵੀ ਕਿਹਾ। ਮੁੱਖ ਸਕੱਤਰ ਨੇ ਫਸੇ ਹੋਏ ਵਿਅਕਤੀਆਂ ਦੇ ਮਾਪਿਆਂ ਅਤੇ ਰਿਸਤੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਅਪਣੇ ਬੱਚਿਆਂ ਨੂੰ ਭਾਰਤ ਸਰਕਾਰ ਦੇ ਅਧਿਕਾਰੀਆਂ ਨਾਲ ਤਾਲਮੇਲ ਤੋਂ ਬਿਨਾਂ ਕਿਸੇ ਵੀ ਸਰਹੱਦੀ ਚੌਕੀ ’ਤੇ ਨਾ ਜਾਣ ਅਤੇ ਵਿਦੇਸ਼ ਮੰਤਰਾਲੇ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਕਿਹਾ। 
   ਮੀਟਿੰਗ ਵਿਚ ਪ੍ਰਮੁੱਖ ਸਕੱਤਰ ਗ੍ਰਹਿ ਵਿਭਾਗ ਸ੍ਰੀ ਅਨੁਰਾਗ ਵਰਮਾ, ਡੀ.ਜੀ.ਪੀ. ਪੰਜਾਬ ਸ੍ਰੀ ਵੀ.ਕੇ. ਭਾਵਰਾ, ਪ੍ਰਮੁੱਖ ਸਕੱਤਰ ਪ੍ਰਸਾਸਨਿਕ ਸੁਧਾਰ ਤੇ ਜਨ ਸ਼ਿਕਾਇਤਾਂ ਵਿਭਾਗ ਸ੍ਰੀ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਆਮ ਰਾਜ ਪ੍ਰਬੰਧ ਤੇ ਤਾਲਮੇਲ ਸ੍ਰੀ ਵਿਵੇਕ ਪ੍ਰਤਾਪ ਸਿੰਘ, ਵਿਸ਼ੇਸ਼ ਪ੍ਰਮੁੱਖ ਸਕੱਤਰ, ਮੁੱਖ ਮੰਤਰੀ-ਕਮ- ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਸ੍ਰੀ ਕੇ.ਕੇ. ਯਾਦਵ ਅਤੇ ਸੂਬਾ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

SHARE ARTICLE

ਏਜੰਸੀ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement