ਛੁੱਟੀ ਆਏ ਫੌਜੀ ਦੀ ਸੜਕ ਹਾਦਸੇ ’ਚ ਹੋਈ ਦਰਦਨਾਕ ਮੌਤ

By : GAGANDEEP

Published : Feb 26, 2023, 8:11 am IST
Updated : Feb 26, 2023, 8:27 am IST
SHARE ARTICLE
photo
photo

ਮਾਪਿਆਂ ਦਾ ਰੋ-ਰੋ ਬੁਰਾ ਹਾਲ

 

ਕੁਰਾਲੀ: ਕੁਰਾਲੀ ਸਿਸਵਾਂ ਰੋਡ ’ਤੇ ਪਿੰਡ ਫਤਿਹਗੜ੍ਹ ਨੇੜੇ ਇਕ ਭਿਆਨਕ ਹਾਦਸਾ ਵਾਪਰ ਗਿਆ। ਇਥੇ ਇਕ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਫੌਜੀ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਭਵਾਨੀਗੜ੍ਹ ‘ਚ ਦਿਨ-ਦਿਹਾੜੇ ਵੱਡੀ ਵਾਰਦਾਤ, ਘਰ ’ਚ ਦਾਖਲ ਹੋ ਕੇ ਕੁਹਾੜੇ ਨਾਲ ਵੱਢੀ ਜਨਾਨੀ

ਮਿਲੀ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਬੰਨ੍ਹਮਾਜਰਾ (ਰੂਪਨਗਰ) ਦਾ ਰਹਿਣ ਵਾਲਾ ਸੌਦਾਗਰ ਸਿੰਘ (30) ਪੁੱਤਰ ਗੁੱਜਣ ਸਿੰਘ ਆਪਣੇ ਮੋਟਰਸਾਈਕਲ ’ਤੇ ਚੰਡੀਗੜ੍ਹ ਵੱਲ ਜਾ ਰਿਹਾ ਸੀ। ਇਸ ਦੌਰਾਨ ਉਹ ਮੋਟਰਸਾਈਕਲ ਰੋਕ ਕੇ ਫੋਨ ਸੁਣਨਾ ਲੱਗਿਆ ਤਾਂ ਪਿੱਛੋਂ ਆ ਰਹੀ ਟਾਟਾ ਸਫਾਰੀ ਨੇ ਉਸ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ: ਠੰਢਾ ਦੁੱਧ ਵੀ ਸਿਹਤ ਅਤੇ ਸੁੰਦਰਤਾ ਲਈ ਹੈ ਬਹੁਤ ਫ਼ਾਇਦੇਮੰਦ 

ਟੱਕਰ ਤੋਂ ਬਾਅਦ ਉਹ ਗੰਭੀਰ ਜ਼ਖ਼ਮੀ ਹੋ ਗਿਆ। ਇਕੱਠੇ ਹੋਏ ਲੋਕਾਂ ਨੇ ਉਸ ਨੂੰ ਤੁਰੰਤ ਸਥਾਨਕ ਸਿਵਲ ਹਸਪਤਾਲ ਪਹੁੰਚਾਇਆ ਪਰ ਉਸ ਦੀ ਹਾਲਤ ਗੰਭੀਰ ਦੇਖਦਿਆਂ ਡਾਕਟਰਾਂ ਨੇ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ। ਜ਼ਖ਼ਮਾਂ ਦੀ ਤਾਬ ਨਾ ਸਹਾਰਦੇ ਹੋਏ ਜਖ਼ਮੀ ਦੀ ਮੌਤ ਹੋ ਗਈ।  ਮ੍ਰਿਤਕ ਸੌਦਾਗਰ ਸਿੰਘ ਭਾਰਤੀ ਫੌਜ ਵਿੱਚ ਸੈਨਿਕ ਸੀ ਅਤੇ ਫੌਜ ਤੋਂ ਛੁੱਟੀ ’ਤੇ ਆਇਆ ਹੋਇਆ ਸੀ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement