ਮੁਹਾਲੀ RPG ਹਮਲੇ ਦਾ ਮੁੱਖ ਸ਼ੂਟਰ ਗ੍ਰਿਫ਼ਤਾਰ, ਮਿਲਿਆ 10 ਦਿਨ ਦਾ ਪੁਲਿਸ ਰਿਮਾਂਡ
Published : Feb 26, 2023, 4:51 pm IST
Updated : Feb 26, 2023, 4:51 pm IST
SHARE ARTICLE
Deepak Ranga
Deepak Ranga

ਦੀਪਕ ਰੰਗਾ ਕੈਨੇਡਾ ਸਥਿਤ ਗੈਂਗਸਟਰ ਤੋਂ ਅੱਤਵਾਦੀ ਬਣੇ ਲਖਬੀਰ ਸਿੰਘ ਸੰਧੂ ਉਰਫ ਲੰਡਾ ਅਤੇ ਹਰਵਿੰਦਰ ਸਿੰਘ ਸੰਧੂ ਉਰਫ ਰਿੰਦਾ ਦਾ ਕਰੀਬੀ ਸਾਥੀ ਹੈ। 

ਚੰਡੀਗੜ੍ਹ - ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਮਈ 2022 ਵਿਚ ਮੁਹਾਲੀ ਵਿੱਚ ਪੰਜਾਬ ਪੁਲਿਸ ਦੇ ਖੁਫ਼ੀਆ ਹੈੱਡਕੁਆਰਟਰ 'ਤੇ ਰਾਕੇਟ ਨਾਲ ਚੱਲਣ ਵਾਲੇ ਗ੍ਰਨੇਡ ਹਮਲੇ ਦੇ ਮੁੱਖ ਸ਼ੂਟਰ ਦੀਪਕ ਰੰਗਾ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਤੋਂ ਬਾਅਦ ਉਸ ਦਾ ਪੁਲਿਸ ਨੂੰ 10 ਦਿਨ ਦਾ ਰਿਮਾਂਡ ਹਾਸਲ ਹੋਇਆ ਹੈ। 
ਦੱਸ ਦਈਏ ਕਿ ਦੀਪਕ ਰੰਗਾ ਕੈਨੇਡਾ ਸਥਿਤ ਗੈਂਗਸਟਰ ਤੋਂ ਅੱਤਵਾਦੀ ਬਣੇ ਲਖਬੀਰ ਸਿੰਘ ਸੰਧੂ ਉਰਫ ਲੰਡਾ ਅਤੇ ਪਾਕਿਸਤਾਨ ਸਥਿਤ ਗੈਂਗਸਟਰ ਤੋਂ ਅੱਤਵਾਦੀ ਬਣੇ ਹਰਵਿੰਦਰ ਸਿੰਘ ਸੰਧੂ ਉਰਫ ਰਿੰਦਾ ਦਾ ਕਰੀਬੀ ਸਾਥੀ ਹੈ। 

ਰਾਕੇਟ-ਪ੍ਰੋਪੇਲਡ ਗ੍ਰਨੇਡ ਹਮਲੇ ਵਿਚ ਆਪਣੀ ਸ਼ਮੂਲੀਅਤ ਤੋਂ ਇਲਾਵਾ, ਦੀਪਾਲ ਰੰਗਾ ਹਿੰਸਕ ਕਤਲਾਂ ਸਮੇਤ ਕਈ ਹੋਰ ਹਿੰਸਕ ਅੱਤਵਾਦੀ ਅਤੇ ਅਪਰਾਧਾਂ ਵਿਚ ਸ਼ਾਮਲ ਹੋਣ ਲਈ ਜਾਣਿਆ ਜਾਂਦਾ ਹੈ। ਉਹ ਸਰਗਰਮੀ ਨਾਲ ਰਿੰਦਾ ਅਤੇ ਲੰਡਾ ਤੋਂ ਅੱਤਵਾਦੀ ਫੰਡ ਅਤੇ ਲੌਜਿਸਟਿਕ ਸਹਾਇਤਾ ਪ੍ਰਾਪਤ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ 9 ਮਈ ਨੂੰ ਮੁਹਾਲੀ ਸਥਿਤ ਸਟੇਟ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਆਰਪੀਜੀ ਹਮਲਾ ਹੋਇਆ ਸੀ, ਜਿਸ ਦਾ ਦੋਸ਼ੀ ਦੀਪਕ ਰੰਗਾ ਸੀ। ਰੰਗਾ ਹਮਲੇ ਦੇ ਬਾਅਦ ਤੋਂ ਫਰਾਰ ਸੀ।

ਇਹ ਵੀ ਪੜ੍ਹੋ - ਬਚਪਨ ਦਾ ਕਿੱਸਾ ਸੁਣਾ ਭਾਵੁਕ ਹੋਏ ਰਾਹੁਲ ਗਾਂਧੀ, ''52 ਸਾਲ ਹੋ ਗਏ, ਮੇਰੇ ਕੋਲ ਘਰ ਨਹੀਂ ਹੈ''

ਸੂਤਰਾਂ ਮੁਤਾਬਕ ਮੋਹਾਲੀ 'ਚ ਆਰਪੀਜੀ ਹਮਲੇ ਦੀ ਯੋਜਨਾ ਦੀਪਕ ਰੰਗਾ ਨੇ ਪਾਕਿਸਤਾਨ ਦੇ ਗੈਂਗਸਟਰ ਤੋਂ ਅੱਤਵਾਦੀ ਬਣੇ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਕੈਨੇਡਾ ਦੇ ਲਖਵਿੰਦਰ ਸਿੰਘ ਉਰਫ਼ ਲੰਡਾ ਨਾਲ ਮਿਲ ਕੇ ਬਣਾਈ ਸੀ। ਦੱਸ ਦਈਏ ਕਿ ਇਸ ਦੀਪਕ ਰੰਗਾ ਦੀ ਗ੍ਰਿਫ਼ਤਾਰੀ ਵਿੱਚ ਏਆਈਈ ਦੇ ਨਾਲ ਪੰਜਾਬ ਪੁਲਿਸ ਵੀ ਸ਼ਾਮਲ ਸੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement