ਪ੍ਰਕਾਸ਼ ਸਿੰਘ ਬਾਦਲ ਤੋਂ 'ਫ਼ਖ਼ਰ ਏ ਕੌਮ' ਦਾ ਐਵਾਰਡ ਵਾਪਸ ਲੈਣ ਦੀ ਉੱਠੀ ਮੰਗ

By : GAGANDEEP

Published : Feb 26, 2023, 10:05 am IST
Updated : Feb 26, 2023, 10:05 am IST
SHARE ARTICLE
photo
photo

ਪ੍ਰੋ. ਸਰਚਾਂਦ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕੀਤੀ ਅਪੀਲ

 

 ਮੁਹਾਲੀ: ਬੇਅਦਬੀ ਤੇ ਗੋਲੀ ਕਾਂਡ ਮਾਮਲੇ ਵਿਚ ਅਦਾਲਤ ’ਚ ਪੇਸ਼ ਕੀਤੇ ਚਲਾਨ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਕੋਲੋਂ ‘ਫ਼ਖ਼ਰ-ਏ-ਕੌਮ’ ਐਵਾਰਡ ਵਾਪਸ ਲੈਣ ਦੀ ਮੰਗ ਉੱਠਣ ਲੱਗੀ ਹੈ। ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਅਤੇ ਭਾਜਪਾ ਆਗੂ ਸਰਚਾਂਦ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪ੍ਰਕਾਸ਼ ਸਿੰਘ ਬਾਦਲ ਤੋਂ ’ਫ਼ਖ਼ਰ ਏ ਕੌਮ’ ਅਤੇ ’ਪੰਥ ਰਤਨ’ ਐਵਾਰਡ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ: ਅਗਨੀਵੀਰ ਵਾਯੂ 'ਚ ਭਰਤੀ ਹੋਣ ਦੇ ਚਾਹਵਾਨ ਖਿੱਚ ਲੈਣ ਤਿਆਰੀ, ਭਰਤੀ ਲਈ ਨੋਟਿਸ ਜਾਰੀ 

ਪ੍ਰੋ: ਸਰਚਾਂਦ ਸਿੰਘ ਨੇ ਜਥੇਦਾਰ ਨੂੰ ਲਿਖੇ ਪੱਤਰ ’ਚ ਇਕ ਨਿਮਾਣੇ ਸਿੱਖ ਵਜੋਂ ਸਿੱਖ ਮਾਨਸਿਕਤਾ ਦੀ ਤਰਜਮਾਨੀ ਕਰਦਿਆਂ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ਦੇ ਸਾਜ਼ਿਸ਼ ’ਚ ਮਦਦ ਦੇਣ ਦੇ ਗੰਭੀਰ ਦੋਸ਼ ਸਾਹਮਣੇ ਆਉਣ ਨਾਲ ਬਾਦਲ ਨੇ ਪੰਥ ਦਾ ਵਿਸ਼ਵਾਸ ਗੁਆ ਲਿਆ ਹੈ। ਉਨ੍ਹਾਂ ’ਤੇ ਭਰੋਸਾ ਕਰਨ ਵਾਲੇ ਲੋਕ ਅੱਜ ਜਨਤਕ ਤੌਰ ’ਤੇ ਨਮੋਸ਼ੀ ਦਾ ਸਾਹਮਣਾ ਕਰ ਰਹੇ ਹਨ। ਲਿਹਾਜ਼ਾ ਬਾਦਲ ’ਫ਼ਖ਼ਰ ਏ ਕੌਮ’ ਕਹਾਉਣ ਦਾ ਹੁਣ ਕੋਈ ਹੱਕ ਨਹੀਂ ਰੱਖਦਾ, ਉਨ੍ਹਾਂ ਨੂੰ ਇਹ ਸਨਮਾਨ ਤੁਰੰਤ ਵਾਪਸ ਕਰ ਦੇਣਾ ਚਾਹੀਦਾ ਹੈ। ਜੇਕਰ ਬਾਦਲ ਸਨਮਾਨ ਵਾਪਸ ਨਹੀਂ ਕਰਦਾ ਹੈ ਤਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਬਾਦਲ ਤੋਂ ਸਨਮਾਨ ਵਾਪਸ ਲੈਣ ਦਾ ਐਲਾਨ ਕਰਨਾ ਚਾਹੀਦਾ ਹੈ। 

ਇਹ ਵੀ ਪੜ੍ਹੋ: ਕੁੱਲੂ ਘੁੰਮਣ ਗਏ ਬਟਾਲਾ ਦੇ ਨੌਜਵਾਨ ਨੂੰ ਆਈ ਮੌਤ 

ਪ੍ਰੋ: ਸਰਚਾਂਦ ਸਿੰਘ ਨੇ ਕਿਹਾ ਕਿ ਬਾਦਲ ਨੂੰ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ 2011 ’ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਫ਼ਖਰ ਏ ਕੌਮ ਅਤੇ ਪੰਥ ਰਤਨ ਸਨਮਾਨ ਦਿੱਤਾ ਗਿਆ ਸੀ ਪਰ 2015 ’ਚ ਵਾਪਰੀਆਂ ਬੇਅਦਬੀਆਂ ਦੀਆਂ ਹਿਰਦੇਵੇਧਕ ਘਟਨਾਵਾਂ ਨਾਲ ਨਜਿੱਠਣ ’ਚ ਨਾਕਾਮੀ ਤੋਂ ਬਾਅਦ ਉਨ੍ਹਾਂ ਤੋਂ ਫ਼ਖਰ ਏ ਕੌਮ ਐਵਾਰਡ ਵਾਪਸ ਲੈਣ ਦੀ ਮੰਗ ਲਗਾਤਾਰ ਉੱਠਦੀ ਰਹੀ। ਜਦੋਂਕਿ ਹੁਣ ਡੀ.ਜੀ.ਪੀ. ਐਲ ਕੇ ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਫ਼ਰੀਦਕੋਟ ਦੀ ਅਦਾਲਤ ’ਚ ਪੇਸ਼ ਕੀਤੇ ਗਏ ਚਲਾਨ ਵਿਚ ਪ੍ਰਕਾਸ਼ ਸਿੰਘ ਬਾਦਲ ਪ੍ਰਤੀ ਬਰਗਾੜੀ ਬੇਅਦਬੀ ਦੇ ਮਾਮਲੇ ’ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਕੋਟਕਪੂਰਾ ਵਿਖੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੀਆਂ ਸਿੱਖ ਸੰਗਤਾਂ ’ਤੇ ਗੋਲੀ ਚਲਾਉਣ ਦੇ ਮਾਮਲੇ ਦੀ ਸਾਜ਼ਿਸ਼ ’ਚ ਮਦਦ ਦੇਣ ਦਾ ਗੰਭੀਰ ਦੋਸ਼ ਸਾਹਮਣੇ ਆਇਆ ਹੈ। ਜਿਸ ’ਚ ਤਤਕਾਲੀ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਤਤਕਾਲੀ ਡੀ.ਜੀ.ਪੀ. ਸੁਮੇਧ ਸੈਣੀ ਨੂੰ ਮਾਸਟਰਮਾਈਂਡ ਗਰਦਾਨਿਆ ਗਿਆ।

ਇਹ ਵੀ ਪੜ੍ਹੋ: ਛੁੱਟੀ ਆਏ ਫੌਜੀ ਦੀ ਸੜਕ ਹਾਦਸੇ ’ਚ ਹੋਈ ਦਰਦਨਾਕ ਮੌਤ

ਉਹਨਾਂ ਕਿਹਾ ਕਿ ਵਿਧਾਨ ਸਭਾ ’ਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ’ਤੇ ਬਹਿਸ ਦੌਰਾਨ ਬਾਈਕਾਟ ਕਰਨ ਵਾਲੇ ਬਾਦਲਾਂ ਨੇ ਇਕ ਦਹਾਕੇ ਦੇ ਰਾਜਭਾਗ ਦੌਰਾਨ ਜਾਣੇ ਅਨਜਾਣੇ ਵਿਚ ਕੀਤੀਆਂ ਭੁੱਲਾਂ ਦਾ ਜ਼ਿਕਰ ਕੀਤੇ ਬਿਨਾਂ ਪਸ਼ਚਾਤਾਪ ਕਰਨ ਦਾ ਰਾਹ ਵੀ ਚੁਣਿਆ, ਪਰ ਹੁਣ ਅਦਾਲਤ ਵਿਚ ਪੇਸ਼ ਕੀਤੇ ਗਏ ਚਲਾਨ ਨਾਲ ਸਾਫ਼ ਹੋ ਗਿਆ ਹੈ ਕਿ ਉਹ ਕਿਹੜੀਆਂ ਭੁੱਲਾਂ ਸਨ, ਜਿਸ ਨੂੰ ਹੁਣ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਇਸ ਲਈ ਸ.ਬਾਦਲ ਕੌਮੀ ਸਨਮਾਨ ਦਾ ਹੱਕ ਗੁਆ ਚੁੱਕੇ ਹਨ। 12 ਅਕਤੂਬਰ 2015 ਨੂੰ ਫ਼ਰੀਦਕੋਟ ਦੇ ਪਿੰਡ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਹਿਰਦੇਵੇਧਕ ਘਟਨਾ ਹੋਈ। 14 ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ’ਚ ਇਨਸਾਫ਼ ਦੀ ਮੰਗ ਕਰ ਰਹੀਆਂ ਸੰਗਤਾਂ ’ਤੇ ਪੁਲੀਸ ਵੱਲੋਂ ਚਲਾਈ ਗਈ ਗੋਲੀ ਨਾਲ 2 ਸਿੰਘ ਸ਼ਹੀਦ ਅਤੇ ਸੈਂਕੜੇ ਜ਼ਖ਼ਮੀ ਹੋ ਗਏ। ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਡੇਰਾ ਸੱਚਾ ਸੌਦਾ ਦੇ ਪੈਰੋਕਾਰ ਨਿਕਲੇ, ਜਿਸ ਡੇਰੇ ਦੇ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਦਿਵਾਉਣ ਲਈ ਸਿੱਖਾਂ ਦੀਆਂ ਵੱਕਾਰੀ ਸੰਸਥਾਵਾਂ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤਕ ਦੀ ਦੁਰਵਰਤੋਂ ਕੀਤੀ ਗਈ। ਆਪਣੇ ਫ਼ੈਸਲੇ ਨੂੰ ਸਹੀ ਠਹਿਰਾਉਣ ਪ੍ਰਤੀ 90 ਲੱਖ ਤੋਂ ਵਧ ਦੀ ਇਸ਼ਤਿਹਾਰਬਾਜ਼ੀ ਕੀਤੀ ਗਈ, ਫਿਰ ਵੀ ਪੰਥਕ ਅਪਰਵਾਨਗੀ ਅਤੇ ਰੋਸ ਕਾਰਨ ਫ਼ੈਸਲਾ ਵਾਪਸ ਲੈਣਾ ਪਿਆ।

Location: India

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement