ਕੈਦੀਆਂ ਦੇ ਭੱਜਣ 'ਤੇ ਲੱਗੇਗੀ ਰੋਕ! ਕੇਂਦਰੀ ਜੇਲ੍ਹ 'ਚ ਕੈਦੀਆਂ ਦੀ ਵੀਡੀਓ ਕਾਨਫਰੰਸਿੰਗ ਲਈ ਬਣਾਏ ਜਾਣਗੇ 20 ਕੈਬਿਨ

By : KOMALJEET

Published : Feb 26, 2023, 6:59 pm IST
Updated : Feb 26, 2023, 7:00 pm IST
SHARE ARTICLE
Representational Image
Representational Image

ਆਨਲਾਈਨ ਹੋਇਆ ਕਰੇਗੀ ਮਜੂਲਜ਼ਮਾਂ ਦੀ ਪੇਸ਼ੀ

ਲੁਧਿਆਣਾ ਕੇਂਦਰੀ ਜੇਲ੍ਹ ਵਿੱਚ ਨਸ਼ਿਆਂ ਅਤੇ ਮੋਬਾਈਲਾਂ ਦੀ ਸਪਲਾਈ ਚੇਨ ਟੁੱਟਣ ਦਾ ਨਾਮ ਨਹੀਂ ਲੈ ਰਹੀ ਹੈ। ਜੇਲ੍ਹ ਪ੍ਰਸ਼ਾਸਨ ਦੇ ਠੋਸ ਪ੍ਰਬੰਧਾਂ ਕਾਰਨ ਉਨ੍ਹਾਂ ਦੀ ਰਿਕਵਰੀ ਤੇਜ਼ੀ ਨਾਲ ਹੋ ਰਹੀ ਹੈ ਪਰ ਫਿਰ ਵੀ ਇਨ੍ਹਾਂ ਕੋਲੋਂ ਰੋਜ਼ਾਨਾ ਮੋਬਾਈਲ ਅਤੇ ਨਸ਼ੇ ਮਿਲ ਰਹੇ ਹਨ।

ਅਜਿਹੇ 'ਚ ਇਸ ਸਪਲਾਈ ਨੂੰ ਰੋਕਣ ਲਈ ਜੇਲ੍ਹ ਪ੍ਰਸ਼ਾਸਨ ਵੀਡੀਓ ਕਾਨਫਰੰਸਿੰਗ ਸਿਸਟਮ ਨੂੰ ਮਜ਼ਬੂਤ ​​ਕਰਨ ਜਾ ਰਿਹਾ ਹੈ, ਤਾਂ ਜੋ ਇਸ 'ਤੇ ਕਾਬੂ ਪਾਇਆ ਜਾ ਸਕੇ। ਇਸ ਦੇ ਲਈ ਹੁਣ ਕੈਦੀਆਂ ਦੀ ਵੀਡੀਓ ਕਾਨਫਰੰਸਿੰਗ ਜ਼ਰੀਏ ਹੀ ਪੇਸ਼ੀ ਹੋਵੇਗੀ ਜਿਸ ਲਈ 20 ਕੈਬਿਨ ਬਣਾਏ ਜਾਣਗੇ। ਇਸ ਦੀ ਮਨਜ਼ੂਰੀ ਵੀ ਮਿਲ ਗਈ ਹੈ।

ਇਸ ਤੋਂ ਇਲਾਵਾ ਕੱਟੜ ਕੈਦੀਆਂ ਦੀ ਆਨਲਾਈਨ ਪ੍ਰੋਡਕਸ਼ਨ ਅਤੇ ਹਵਾਲਾਤੀਆਂ ਦੀ ਗੈਂਗ ਵਾਰ ਅਤੇ ਫਰਾਰ ਹੋਣ ਦਾ ਕੋਈ ਖ਼ਤਰਾ ਨਹੀਂ ਰਹੇਗਾ। ਪਿਛਲੇ ਦੋ ਮਹੀਨਿਆਂ ਵਿੱਚ ਮੈਨੇਜਮੈਂਟ ਨੇ ਜੇਲ੍ਹ ਵਿੱਚੋਂ 164 ਮੋਬਾਈਲ, 400 ਦੇ ਕਰੀਬ ਜਰਦੇ ਦੀਆਂ ਪੁੜੀਆਂ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਇਸ ਤੋਂ ਬਾਅਦ 43 ਦੇ ਕਰੀਬ ਕੈਦੀਆਂ, ਹਵਾਲਾਤੀਆਂ ਅਤੇ ਜੇਲ੍ਹ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਪਰਚੇ ਦਰਜ ਕੀਤੇ ਗਏ।

ਇਹ ਵੀ ਪੜ੍ਹੋ : ਸੜਕ ਹਾਦਸੇ 'ਚ ਪੁਲਿਸ ਮੁਲਾਜ਼ਮ ਦੀ ਮੌਤ, ਕਾਰ ਦੀ ਟਰਾਲੇ ਨਾਲ ਹੋਈ ਸੀ ਟੱਕਰ 

ਜੇਲ੍ਹ ਵਿੱਚ 4300 ਦੇ ਕਰੀਬ ਕੈਦੀ ਅਤੇ ਹਵਾਲਾਤੀ ਹਨ। ਇਨ੍ਹਾਂ ਵਿੱਚੋਂ ਹਰ ਰੋਜ਼ 350 ਤੋਂ 400 ਕੈਦੀਆਂ ਨੂੰ ਅਦਾਲਤੀ ਕੰਪਲੈਕਸ ਵਿੱਚ ਪੇਸ਼ੀ ਲਈ ਲਿਜਾਇਆ ਜਾਂਦਾ ਹੈ। ਇਨ੍ਹਾਂ ਵਿੱਚ ਛੋਟੇ-ਛੋਟੇ ਸਾਰੇ ਕੇਸਾਂ ਦੇ ਮੁਲਜ਼ਮ ਸ਼ਾਮਲ ਹਨ, ਜਿਨ੍ਹਾਂ ਵਿੱਚੋਂ 60 ਫੀਸਦੀ ਛੋਟੇ ਕੇਸਾਂ ਦੇ ਮੁਲਜ਼ਮ ਹਨ। ਇਨ੍ਹਾਂ ਦੀ ਢੋਆ-ਢੁਆਈ ਲਈ 15 ਤੋਂ 20 ਮੁਲਾਜ਼ਮ ਲੱਗਦੇ ਹਨ।

ਇਹ ਵੀ ਪੜ੍ਹੋ : ਗੁਜਰਾਤ ਵਿੱਚ ਲੱਗੇ ਭੂਚਾਲ ਦੇ ਝਟਕੇ , ਰਿਕਟਰ ਪੈਮਾਨੇ 'ਤੇ ਮਾਪੀ ਗਈ 4.3 ਤੀਬਰਤਾ

ਅਜਿਹੇ 'ਚ ਜਦੋਂ ਉਹ ਵਾਪਸ ਆਉਂਦੇ ਹਨ ਤਾਂ ਕਈ ਭੱਜ ਜਾਂਦੇ ਹਨ। ਵਾਪਸ ਆਉਣ ਵਾਲਿਆਂ ਦੀ ਤਲਾਸ਼ੀ ਲਈ ਮੋਬਾਈਲ, ਨਸ਼ੀਲੇ ਪਦਾਰਥ ਅਤੇ ਪੈਸੇ ਬਰਾਮਦ ਕੀਤੇ ਜਾਂਦੇ ਹਨ। ਇਨ੍ਹਾਂ ਨੂੰ ਖਤਮ ਕਰਨ ਲਈ ਵੀਡੀਓ ਕਾਨਫਰੰਸਿੰਗ ਸਿਸਟਮ ਸ਼ੁਰੂ ਕੀਤਾ ਜਾਵੇਗਾ। ਹਾਲਾਂਕਿ ਇਸ ਤੋਂ ਪਹਿਲਾਂ ਜੇਲ੍ਹ ਵਿੱਚ ਸਿਰਫ਼ ਇੱਕ ਵੀਡੀਓ ਕਾਨਫਰੰਸਿੰਗ ਸਿਸਟਮ ਲਗਾਇਆ ਗਿਆ ਸੀ। ਇਸ ਕਾਰਨ ਹਰ ਕਿਸੇ ਦੇ ਪੱਠੇ ਪੂਰੇ ਨਹੀਂ ਹੋ ਸਕਦੇ ਸਨ।

SHARE ARTICLE

ਏਜੰਸੀ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement