ਸੜਕ ਹਾਦਸੇ ਨੇ ਉਜਾੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, 5 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
Published : Feb 26, 2023, 4:18 pm IST
Updated : Feb 26, 2023, 4:18 pm IST
SHARE ARTICLE
photo
photo

ਮੋਟਰਸਾਈਕਲ ਸਲਿਪ ਹੋਣ ਕਾਰਨ ਦਿਨੇਸ਼ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ।

 

ਅਬੋਹਰ : ਬੀਤੇ ਦਿਨੀਂ ਵਰਿਆਮਖੇੜਾ ਵਿਚ ਮੋਟਰਸਾਈਕਲ ਤੋਂ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਏ 16 ਸਾਲਾ ਨਾਬਾਲਿਗ ਦੀ ਸ਼ਨੀਵਾਰ ਪੀ. ਜੀ. ਆਈ. ’ਚ ਇਲਾਜ ਦੌਰਾਨ ਮੌਤ ਹੋ ਜਾਣ ਦਾ ਦੁਖ਼ਦਾਈ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ 5 ਭੈਣਾਂ ਦਾ ਇਕਲੌਤਾ ਭਰਾ ਸੀ। ਇੱਧਰ ਮ੍ਰਿਤਕ ਦੀ ਲਾਸ਼ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਵਰਿਆਮਖੇੜਾ ਵਾਸੀ ਦਿਨੇਸ਼ ਪੁੱਤਰ ਨੰਦਰਾਮ (16) ਬੀਤੇ ਦਿਨੀਂ ਆਪਣੇ ਭੂਆ ਦੇ ਮੁੰਡੇ ਰਾਮ ਸਿੰਘ (15) ਦੇ ਨਾਲ ਮੋਟਰਸਾਈਕਲ ’ਤੇ ਰਾਤ ਸਮੇਂ ਭੁਆ ਦੇ ਘਰ ਜਾ ਰਿਹਾ ਸੀ ਕਿ ਰਾਹ ਵਿਚ ਉਨ੍ਹਾਂ ਦਾ ਮੋਟਰਸਾਈਕਲ ਸਲਿਪ ਹੋਣ ਕਾਰਨ ਦਿਨੇਸ਼ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਜਿਸਨੂੰ ਪਰਿਵਾਰ ਵਾਲਿਆਂ ਨੇ ਇਲਾਜ ਲਈ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ, ਜਿੱਥੇ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ।

ਫਰੀਦਕੋਟ ਤੋਂ ਬਾਅਦ ਪਰਿਵਾਰ ਉਸਨੂੰ ਚੰਡੀਗੜ੍ਹ ਦੇ ਪੀ. ਜੀ. ਆਈ. ਲੈ ਗਿਆ, ਜਿੱਥੇ ਸ਼ਨੀਵਾਰ ਸਵੇਰੇ ਉਸਦੀ ਮੌਤ ਹੋ ਗਈ। ਇੱਧਰ ਬਾਅਦ ਦੁਪਹਿਰ ਉਸਦੀ ਲਾਸ਼ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਪੱਟੀ ਸਦੀਕ ਚੌਕੀ ਦੇ ਸਹਾਇਕ ਸਬ-ਇੰਸਪੈਕਟਰ ਮਨਜੀਤ ਸਿੰਘ ਨੇ ਰਖਵਾਉਂਦੇ ਹੋਏ ਪਰਿਵਾਰ ਵਾਲਿਆਂ ਦੇ ਬਿਆਨ ਕਲਮਬੱਧ ਕੀਤੇ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement