ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ
Punjab News: ਹੁਸ਼ਿਆਰਪੁਰ - ਹਰਿਆਣਾ ਰੋਡ 'ਤੇ ਪਿੰਡ ਬੱਸੀ ਨੌਂ ਪੁਲੀ ਨੇੜੇ ਤੇਜ਼ ਰਫ਼ਤਾਰ ਟਰੱਕ ਦੀ ਲਪੇਟ 'ਚ ਆਉਣ ਨਾਲ ਸਾਬਕਾ ਫ਼ੌਜੀ ਕੈਪਟਨ ਸੰਸਾਰ ਸਿੰਘ (82) ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।
ਥਾਣਾ ਹਰਿਆਣਾ ਦੀ ਪੁਲਿਸ ਨੇ ਹਾਦਸਾਗ੍ਰਸਤ ਵਾਹਨ ਨੂੰ ਕਬਜ਼ੇ 'ਚ ਲੈ ਕੇ ਮ੍ਰਿਤਕ ਦੇ ਪੁੱਤਰ ਸੁਖਵਿੰਦਰ ਸਿੰਘ ਦੇ ਬਿਆਨਾਂ 'ਤੇ ਅਣਪਛਾਤੇ ਟਰੱਕ ਚਾਲਕ ਖਿਲਾਫ਼ ਧਾਰਾ 304ਏ, 279, 427 ਆਈ.ਪੀ.ਸੀ ਤਹਿਤ ਮਾਮਲਾ ਦਰਜ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ।
ਇਸ ਨੂੰ ਪਰਿਵਾਰ ਦੇ ਮੈਂਬਰਾਂ ਤੱਕ ਪਹੁੰਚਾਇਆ ਜਾਂਦਾ ਹੈ। ਪੁਲਿਸ ਰੋਡ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕਰ ਰਹੀ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਫਰਾਰ ਟਰੱਕ ਡਰਾਈਵਰ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ। ਥਾਣਾ ਹਰਿਆਣਾ ਦੇ ਏਐਸਆਈ ਮਦਨ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਵਾਸੀ ਹੀਰਾ ਕਲੋਨੀ ਹਰਿਆਣਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸ ਦਾ ਪਿਤਾ ਕੈਪਟਨ ਸੰਸਾਰ ਸਿੰਘ ਦੇਰ ਸ਼ਾਮ ਆਪਣੀ ਕਾਰ ਵਿਚ ਆਪਣੀ ਲੜਕੀ ਨੂੰ ਮਿਲਣ ਲਈ ਆਪਣੇ ਸਹੁਰੇ ਪਿੰਡ ਕੱਕੋਂਜਾ ਜਾ ਰਿਹਾ ਸੀ।
ਜਦੋਂ ਉਹ ਹੁਸ਼ਿਆਰਪੁਰ ਰੋਡ 'ਤੇ ਪਿੰਡ ਬੱਸੀ ਨੌਂ ਨੇੜੇ ਇੱਕ ਪੁਲੀ 'ਤੇ ਪਹੁੰਚਿਆ ਤਾਂ ਹੁਸ਼ਿਆਰਪੁਰ ਸਾਈਡ ਤੋਂ ਆ ਰਹੇ ਟਰੱਕ ਚਾਲਕ ਨੇ ਉਸ ਦੇ ਪਿਤਾ ਦੀ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ ਅਤੇ ਉਸ ਦਾ ਪਿਤਾ ਗੰਭੀਰ ਜ਼ਖਮੀ ਹੋ ਗਿਆ। ਰਾਹਗੀਰਾਂ ਨੇ ਬੜੀ ਮੁਸ਼ਕਲ ਨਾਲ ਕੈਪਟਨ ਸੰਸਾਰ ਸਿੰਘ ਨੂੰ ਬਾਹਰ ਕੱਢਿਆ ਅਤੇ ਇਲਾਜ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਲੈ ਗਏ ਪਰ ਡਾਕਟਰਾਂ ਨੇ ਉਸ ਨੂੰ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ। ਸੰਸਾਰ ਸਿੰਘ ਦੀ ਦੇਰ ਰਾਤ ਇਲਾਜ ਦੌਰਾਨ ਮੌਤ ਹੋ ਗਈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from Punjab News in punjabi, stay tuned to Rozana Spokesman)