Punjab Vigilance: ਵਿਜੀਲੈਂਸ ਵਲੋਂ ਸਿਵਲ ਹਸਪਤਾਲ ਬਠਿੰਡਾ ਦਾ ਮੈਡੀਕਲ ਅਫਸਰ ਤੇ ਸਫਾਈ ਸੇਵਕ 5,000 ਰੁਪਏ ਦੀ ਰਿਸ਼ਵਤ ਲੈਂਦੇ ਕਾਬੂ
Published : Feb 26, 2024, 9:20 pm IST
Updated : Feb 26, 2024, 9:58 pm IST
SHARE ARTICLE
Civil Hospital Bathinda's medical officer and cleaner arrested for taking bribe news in punjabi
Civil Hospital Bathinda's medical officer and cleaner arrested for taking bribe news in punjabi

Punjab Vigilance: ਮੁਲਜ਼ਮਾਂ ਨੇ ਨੌਜਵਾਨ ਦੀ ਮੈਡੀਕੋ ਲੀਗਲ ਰਿਪੋਰਟ ਜਾਰੀ ਕਰਨ ਬਦਲੇ ਮੰਗੀ ਰਿਸ਼ਵਤ

Civil Hospital Bathinda's medical officer and cleaner arrested for taking bribe news in punjabi :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਿਵਲ ਹਸਪਤਾਲ ਬਠਿੰਡਾ ਵਿਖੇ ਤਾਇਨਾਤ ਡਾਕਟਰ ਨਰਿੰਦਰਪਾਲ ਸਿੰਘ ਮੈਡੀਕਲ ਅਫਸਰ ਅਤੇ ਰਾਮ ਸਿੰਘ ਉਰਫ਼ ਟੀਨੂ ਨਾਂ ਦੇ ਸਫਾਈ ਸੇਵਕ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 

ਇਹ ਵੀ ਪੜ੍ਹੋ: Mohali News: ਮੁਹਾਲੀ 'ਚ ਜਿਊਲਰੀ ਦੀ ਦੁਕਾਨ 'ਤੇ ਚੱਲੀਆਂ ਗੋਲੀਆਂ, ਚਾਰ ਵਿਅਕਤੀ ਜ਼ਖ਼ਮੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮਾਂ ਨੂੰ ਪਿੰਡ ਗੁਰੂਸਰ ਸਹਿਣੇ ਵਾਲਾ, ਜ਼ਿਲ੍ਹਾ ਬਠਿੰਡਾ ਦੇ ਵਸਨੀਕ ਨਿਰਮਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Haryana News: ਮਾਂ ਦੀ ਮੌਤ ਦਾ ਸਦਮਾ ਨਾ ਸਹਾਰ ਸਕਿਆ ਪੁੱਤ, ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮਾਂ ਨੇ ਇੱਕ ਝਗੜੇ ਵਿੱਚ ਜ਼ਖਮੀ ਹੋਏ ਉਸ ਦੇ ਨੌਕਰ ਦੀ ਮੈਡੀਕੋ ਲੀਗਲ ਰਿਪੋਰਟ (ਐਮ.ਐਲ.ਆਰ.) ਜਾਰੀ ਕਰਨ ਬਦਲੇ 12,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ ਪਰ 10,000 ਰੁਪਏ ਦੀ ਰਿਸ਼ਵਤ ਦੇਣ ਦਾ ਸੌਦਾ ਤੈਅ ਹੋਇਆ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਦੋਵੇਂ ਮੁਲਜ਼ਮ ਪਹਿਲਾਂ ਇਸ ਸਬੰਧੀ 5 ਹਜ਼ਾਰ ਰੁਪਏ ਮੌਕੇ 'ਤੇ ਹੀ ਲੈ ਚੁੱਕੇ ਹਨ ਅਤੇ ਰਿਸ਼ਵਤ ਦੀ ਬਾਕੀ ਰਕਮ ਮੰਗ ਰਹੇ ਹਨ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਬਠਿੰਡਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਉਕਤ ਮੈਡੀਕਲ ਅਫਸਰ ਅਤੇ ਸਫਾਈ ਸੇਵਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਦੀ ਦੂਜੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਹੋਰ ਪੁੱਛਗਿੱਛ ਜਾਰੀ ਹੈ।

(For more news apart from Civil Hospital Bathinda's medical officer and cleaner arrested for taking bribe news in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement