Amritsar News: ਅੰਮ੍ਰਿਤਸਰ 'ਚ ਨਸ਼ਾ ਤਸਕਰਾਂ ਨੇ ਕੀਤਾ ਨੌਜਵਾਨ ਦਾ ਕਤਲ
Published : Feb 26, 2024, 3:21 pm IST
Updated : Feb 26, 2024, 3:38 pm IST
SHARE ARTICLE
Drug smugglers killed a youth in Amritsar news in punjabi
Drug smugglers killed a youth in Amritsar news in punjabi

Amritsar News: ਤਿੰਨ ਮਹੀਨੇ ਦੇ ਬੱਚੇ ਦਾ ਪਿਤਾ ਸੀ ਮ੍ਰਿਤਕ ਨੌਜਵਾਨ

Drug smugglers killed a youth in Amritsar news in punjabi : ਅੰਮ੍ਰਿਤਸਰ 'ਚ ਦੇਰ ਰਾਤ ਨਸ਼ਾ ਤਸਕਰਾਂ ਨੇ ਇਕ ਨੌਜਵਾਨ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿਤੀ। ਸਿਵਲ ਹਸਪਤਾਲ ਦੇ ਬਾਹਰ ਨੌਜਵਾਨ ਦਾ ਕਤਲ ਕਰ ਦਿਤਾ ਗਿਆ। ਪੁਲਿਸ ਨੇ ਇਸ ਮਾਮਲੇ 'ਚ ਇਕ ਔਰਤ ਸਮੇਤ ਤਿੰਨ ਦੋਸ਼ੀਆਂ ਨੂੰ ਰਾਊਂਡਅਪ ਕੀਤਾ ਹੈ। ਤਿੰਨਾਂ ਕੋਲੋਂ ਵਾਰਦਾਤ ਸਮੇਂ ਵਰਤਿਆ ਗਿਆ ਛੁਰਾ ਵੀ ਬਰਾਮਦ ਹੋਇਆ ਹੈ।

ਇਹ ਵੀ ਪੜ੍ਹੋ: Kapurthala News: ਹੋਟਲ ਕੰਪਲੈਕਸ 'ਚ ਹੋਈ ਨੌਜਵਾਨ ਦੀ ਮੌਤ, ਕੀੜਿਆਂ 'ਤੇ ਦਵਾਈ ਛਿੜਕਣ ਦਾ ਕਰਦਾ ਸੀ ਕੰਮ

ਮ੍ਰਿਤਕ ਰਜਿੰਦਰ ਸਿੰਘ ਉਰਫ ਸੰਨੀ ਦੀ ਭੈਣ ਰੀਨਾ ਅਨੁਸਾਰ ਸੁਖਦੇਵ ਸਿੰਘ ਉਰਫ ਪ੍ਰਿੰਸ, ਮਹਿਤਾਬ ਸਿੰਘ ਉਰਫ ਛੋਟਾ ਰਾਜਨ ਅਤੇ ਸੁਨੀਤਾ ਰਾਣੀ ਉਨ੍ਹਾਂ ਦੇ ਗੁਆਂਢ ਵਿੱਚ ਰਹਿੰਦੇ ਹਨ। ਉਹ ਨਸ਼ੇ ਵੇਚਣ ਦਾ ਕੰਮ ਕਰਦੇ ਹਨ। ਇਸ ਕਾਰਨ ਉਨ੍ਹਾਂ ਨੇ ਆਪਣੀ ਸੁਰੱਖਿਆ ਲਈ ਕੈਮਰੇ ਲਗਾਏ ਹਨ। ਜਿਸ ਤੋਂ ਬਾਅਦ ਹੀ ਮਹਿਤਾਬ ਸਿੰਘ ਨੂੰ ਉਨ੍ਹਾਂ ਨਾਲ ਹੋਰ ਪਰੇਸ਼ਾਨੀਆਂ ਹੋਣ ਲੱਗੀਆਂ ਅਤੇ ਉਹ ਕਹਿਣ ਲੱਗਾ ਕਿ ਉਹ ਉਨ੍ਹਾਂ ਨੂੰ ਨਹੀਂ ਛੱਡੇਗਾ। ਬੀਤੀ ਰਾਤ ਵੀ ਉਨ੍ਹਾਂ ਦੀ ਲੜਾਈ ਹੋਈ ਅਤੇ ਤਿੰਨਾਂ ਨੇ ਮ੍ਰਿਤਕ ਦੇ ਪਿਤਾ ਗੁਰਦੇਵ ਸਿੰਘ 'ਤੇ ਦਾਤਰ ਨਾਲ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ: Punjab News: ਨਵਜੋਤ ਸਿੰਘ ਸਿੱਧੂ ਦੀ ਹਾਲਤ ਵਿਆਹਾਂ ਵਿਚ ਦਿਤੇ ਸੂਟ ਵਰਗੀ, ਅੱਗੇ ਦੀ ਅੱਗੇ ਤੋਰੀ ਜਾਂਦੇ ਨੇ- CM ਭਗਵੰਤ ਮਾਨ  

ਫਿਰ ਸੰਨੀ ਆਪਣੇ ਪਿਤਾ ਨੂੰ ਰਿਪੋਰਟ ਦਰਜ ਕਰਵਾਉਣ ਲਈ ਥਾਣੇ ਲੈ ਗਿਆ। ਜਿੱਥੋਂ ਪੁਲਿਸ ਨੇ ਉਸ ਨੂੰ ਦਿਖਾਉਣ ਲਈ ਸਿਵਲ ਹਸਪਤਾਲ ਭੇਜ ਦਿਤਾ। ਜਿਵੇਂ ਹੀ ਸੰਨੀ ਸਿਵਲ ਹਸਪਤਾਲ ਪਹੁੰਚਿਆ ਤਾਂ ਉਸ ਦਾ ਪਿੱਛਾ ਕਰ ਰਹੇ ਮੁਲਜ਼ਮਾਂ ਵਿਚੋਂ ਮਹਿਤਾਬ ਸਿੰਘ ਉਰਫ਼ ਛੋਟਾ ਰਾਜਨ ਨੇ ਸੰਨੀ ਦਾ ਛੁਰੇ ਨਾਲ ਵਾਰ ਕਰਕੇ ਕਤਲ ਕਰ ਦਿਤਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਮਾਮਲੇ ਵਿੱਚ ਪਰਿਵਾਰ ਦਾ ਦੋਸ਼ ਹੈ ਕਿ ਪੁਲਿਸ ਮੌਕੇ ’ਤੇ ਸਿਵਲ ਹਸਪਤਾਲ ਦੇ ਬਾਹਰ ਮੌਜੂਦ ਸੀ ਪਰ ਕਿਸੇ ਨੇ ਵੀ ਉਸ ਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕੀਤੀ। ਇਸ ਮਾਮਲੇ ਵਿਚ ਪੁਲਿਸ ਵੀ ਇਹੀ ਕਹਿੰਦੀ ਰਹੀ ਕਿ ਉਨ੍ਹਾਂ ਦੀ ਲੜਾਈ ਬਾਹਰੋਂ ਹੋਈ ਸੀ ਅਤੇ ਸੰਨੀ ਉਥੋਂ ਜ਼ਖ਼ਮੀ ਹੋ ਕੇ ਇੱਥੇ ਆਇਆ ਸੀ। ਜਿਸ ਤੋਂ ਬਾਅਦ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਸੰਨੀ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਅਤੇ ਤਿੰਨ ਮਹੀਨੇ ਦੇ ਬੱਚੇ ਦਾ ਪਿਤਾ ਸੀ। ਦੋ ਸਾਲ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ। ਇਸ ਮਾਮਲੇ ਵਿੱਚ ਦੇਰ ਰਾਤ ਏਡੀਸੀਪੀ ਨਵਜੋਤ ਸਿੰਘ ਨੇ ਦੱਸਿਆ ਕਿ ਤਿੰਨ ਮੁਲਜ਼ਮਾਂ ਸੁਖਦੇਵ ਸਿੰਘ ਉਰਫ਼ ਪ੍ਰਿੰਸ, ਮਹਿਤਾਬ ਸਿੰਘ ਉਰਫ਼ ਛੋਟਾ ਰਾਜਨ ਅਤੇ ਸੁਨੀਤਾ ਰਾਣੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

(For more Punjabi news apart from Drug smugglers killed a youth in Amritsar news in punjabi , stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM
Advertisement