Moga News: ਪ੍ਰੀ-ਵੈਡਿੰਗ ਦੇ ਪੈਸਿਆਂ ਨੂੰ ਲੈ ਕੇ ਨੌਜਵਾਨ ਦਾ ਕਤਲ
Published : Feb 26, 2024, 4:15 pm IST
Updated : Feb 26, 2024, 4:28 pm IST
SHARE ARTICLE
Murder of youth over pre-wedding money Moga News in punjabi
Murder of youth over pre-wedding money Moga News in punjabi

Moga News: ਮੁਲਜ਼ਮਾਂ ਨੇ ਪ੍ਰੀ-ਵੈਡਿੰਗ ਸ਼ੂਟਿੰਗ ਸੈੱਟ ਦੀ ਵੀ ਕੀਤੀ ਭੰਨਤੋੜ

Murder of youth over pre-wedding money Moga News in punjabi: ਮੋਗਾ ਦੇ ਜਲੰਧਰ ਰੋਡ 'ਤੇ ਪ੍ਰੀ-ਵੈਡਿੰਗ ਸ਼ੂਟਿੰਗ ਵਾਲੀ ਥਾਂ 'ਤੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝੜਪ ਹੋ ਗਈ। ਦੋਸ਼ ਹੈ ਕਿ ਭਾਰੀ ਭੰਨਤੋੜ ਕੀਤੀ ਗਈ। ਲੜਾਈ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਤਨੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ ਗਈ ਹੈ।

ਇਹ ਵੀ ਪੜ੍ਹੋ: Fazilka News: ਬਰਾਤ ਲੈ ਕੇ ਆਏ ਲਾੜੇ ਦੇ ਪਿਓ 'ਤੇ ਕਿਰਪਾਨਾਂ ਨਾਲ ਹਮਲਾ 

ਮੋਗਾ ਦੇ ਜਲੰਧਰ ਰੋਡ 'ਤੇ ਸਥਿਤ ਪ੍ਰੀ-ਵੈਡਿੰਗ ਸ਼ੂਟਿੰਗ ਸਥਾਨ ਦੀ ਬਿਜ਼ਨੈੱਸ ਪਾਰਟਨਰ ਰਮਨਦੀਪ ਕੌਰ ਨੇ ਦੱਸਿਆ ਕਿ ਸਾਡਾ ਕਾਰੋਬਾਰ ਪ੍ਰੀ-ਵੈਡਿੰਗ ਸ਼ੂਟਿੰਗ ਹੈ। ਸਾਡੇ ਸਾਥੀ ਹਰਵਿੰਦਰ ਦਾ ਉਸ ਗਾਹਕ ਨਾਲ ਝਗੜਾ ਹੋ ਗਿਆ ਜੋ ਪੈਸਿਆਂ ਦੇ ਲੈਣ-ਦੇਣ ਕਾਰਨ ਵਿਆਹ ਤੋਂ ਪਹਿਲਾਂ ਸਾਡੇ ਕੋਲ ਆਇਆ ਸੀ। ਜਿਸ ਤੋਂ ਬਾਅਦ ਗਾਹਕ ਉਥੋਂ ਚਲੇ ਗਏ।

ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ 'ਚ ਨਸ਼ਾ ਤਸਕਰਾਂ ਨੇ ਕੀਤਾ ਨੌਜਵਾਨ ਦਾ ਕਤਲ

ਇਲਜ਼ਾਮ ਹੈ ਕਿ ਅਗਲੇ ਦਿਨ ਗ੍ਰਾਹਕ ਆਪਣੇ 15 ਤੋਂ 20 ਦੋਸਤਾਂ ਨਾਲ ਪ੍ਰੀ-ਵੈਡਿੰਗ ਸ਼ੂਟਿੰਗ ਸੈੱਟ 'ਤੇ ਆਇਆ ਅਤੇ ਉਥੇ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ ਅਤੇ ਹਰਵਿੰਦਰ ਸਿੰਘ ਨੂੰ ਗੰਭੀਰ ਰੂਪ 'ਚ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਇਲਾਜ ਲਈ ਮੈਡੀਕਲ ਹਸਪਤਾਲ ਫਰੀਦਕੋਟ ਰੈਫਰ ਕਰ ਦਿੱਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜਾਣਕਾਰੀ ਦਿੰਦੇ ਹੋਏ ਤਫਤੀਸ਼ੀ ਅਫਸਰ ਨਵਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਹਰਵਿੰਦਰ ਸਿੰਘ ਦੀ ਪਤਨੀ ਦੇ ਬਿਆਨਾਂ ਦੇ ਆਧਾਰ 'ਤੇ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

(For more Punjabi news apart from Murder of youth over pre-wedding money Moga News in punjabi, stay tuned to Rozana Spokesman)

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement