Ludhiana by-election: 'ਆਪ’ ਨੇ ਲੁਧਿਆਣਾ ਪੱਛਮੀ ਹਲਕੇ ਤੋਂ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ
Published : Feb 26, 2025, 11:35 am IST
Updated : Feb 26, 2025, 12:58 pm IST
SHARE ARTICLE
AAP announced Sanjeev Arora as the candidate Ludhiana by-election
AAP announced Sanjeev Arora as the candidate Ludhiana by-election

ਗੁਰਪ੍ਰੀਤ ਗੋਗੀ ਦੇ ਦਿਹਾਂਤ ਤੋਂ ਬਾਅਦ ਖ਼ਾਲੀ ਹੋਈ ਸੀ ਸੀਟ

ਆਮ ਆਦਮੀ ਪਾਰਟੀ (ਆਪ) ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ 'ਤੇ ਹੋਣ ਵਾਲੀ ਉਪ ਚੋਣ ਲਈ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਪਾਰਟੀ ਸੂਤਰਾਂ ਅਨੁਸਾਰ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਹਾਰ ਤੋਂ ਬਾਅਦ ਪਾਰਟੀ ਦਾ ਧਿਆਨ ਪੰਜਾਬ 'ਤੇ ਹੈ।

ਸੰਜੀਵ ਅਰੋੜਾ ਦੀ ਜਗ੍ਹਾ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਜਾਂ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਰਾਜ ਸਭਾ 'ਚ ਜਾ ਸਕਦੇ ਹਨ।
'ਆਪ' ਦੇ ਸੂਬਾ ਬੁਲਾਰੇ ਨੀਲ ਗਰਗ ਦਾ ਕਹਿਣਾ ਹੈ ਕਿ ਪਾਰਟੀ ਆਪਣੇ ਪੱਧਰ 'ਤੇ ਉਮੀਦਵਾਰਾਂ ਦਾ ਫ਼ੈਸਲਾ ਕਰਦੀ ਹੈ। ਰਾਜ ਸਭਾ ਲਈ ਅਜੇ ਕੋਈ ਨਾਂ ਤੈਅ ਨਹੀਂ ਹੋਇਆ ਹੈ। ਇਹ ਫ਼ੈਸਲਾ ਬਾਅਦ ਵਿੱਚ ਲਿਆ ਜਾਵੇਗਾ। ਫ਼ਿਲਹਾਲ ਪਾਰਟੀ ਦਾ ਧਿਆਨ ਉਪ ਚੋਣਾਂ 'ਤੇ ਹੈ।

ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ 'ਆਪ' ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੇ 11 ਜਨਵਰੀ 2025 ਨੂੰ ਦਿਹਾਂਤ ਤੋਂ ਬਾਅਦ ਖਾਲੀ ਹੋਈ ਸੀ। ਗੋਗੀ ਨੂੰ ਘਰ 'ਚ ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗੀ ਸੀ। ਜਿਸ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement