Ludhiana News : ਜਿਮਨੀ ਚੋਣ ਲਈ ਸੰਜੀਵ ਅਰੋੜਾ ਦੇ ਨਾਮ ਦਾ ਐਲਾਨ, ਵਿਧਾਇਕ ਅਸ਼ੋਕ ਪ੍ਰਾਸ਼ਰ ਪੱਪੀ ਨੇ ਰੱਖੀ ਆਪਣੀ ਪ੍ਰਤਿਕ੍ਰਿਆ

By : BALJINDERK

Published : Feb 26, 2025, 1:51 pm IST
Updated : Feb 26, 2025, 1:55 pm IST
SHARE ARTICLE
ਅਸ਼ੋਕ ਪਰਾਸ਼ਰ ਪੱਪੀ
ਅਸ਼ੋਕ ਪਰਾਸ਼ਰ ਪੱਪੀ

Ludhiana News : ਕਿਹਾ, ਪਾਰਟੀ ਦਾ ਫ਼ੈਸਲਾ ਸਿਰ ਮੱਥੇ, ਸੀਟ ਜਿੱਤਣ ਲਈ ਲਗਾਵਾਂਗੇ ਪੂਰਾ ਜ਼ੋਰ

Ludhiana News in Punjabi : ਲੁਧਿਆਣਾ ਦੀ ਹਲਕਾ ਪੱਛਮੀ ਦੀ ਜਿਮਨੀ ਚੋਣ ਲਈ ਆਮ ਆਦਮੀ ਪਾਰਟੀ ਵੱਲੋਂ ਰਾਜਸਭਾ ਮੈਂਬਰ ਸੰਜੀਵ ਅਰੋੜਾ ਦਾ ਨਾਮ ਐਲਾਨ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਪਾਰਟੀ ਲੀਡਰਾਂ ਦੀਆਂ ਪ੍ਰਤਿਕ੍ਰਿਆਵਾਂ ਸਾਹਮਣੇ ਆਉਣੀਆਂ ਸ਼ੁਰੂ ਹੋ ਚੁੱਕੀਆਂ ਹਨ। ਮਰਹੂਮ ਵਿਧਾਇਕ ਗੁਰਪ੍ਰੀਤ ਗੋਗੀ ਦੇ ਪਤਨੀ ਵੱਲੋਂ ਵੀ ਇਸ ਸੀਟ ਉੱਤੇ ਦਾਅਵੇਦਾਰੀ ਕੀਤੀ ਜਾ ਰਹੀ ਸੀ ਅਤੇ ਪਾਰਟੀ ਵੱਲੋਂ ਉਨ੍ਹਾਂ ਨੂੰ ਆਪਣਾ ਉਮੀਦਵਾਰ ਐਲਾਨੇ ਜਾਣ ਦੀਆਂ ਚਰਚਾਵਾਂ ਵੀ ਸੁਣਨ ਨੂੰ ਮਿਲ ਰਹੀਆਂ ਸਨ। 

ਅਸ਼ੋਕ ਪਰਾਸ਼ਰ ਪੱਪੀ ਵੱਲੋਂ ਸੰਜੀਵ ਅਰੋੜਾ ਨੂੰ ਉਮੀਦਵਾਰ ਬਣਾਏ ਜਾਣ ਉੱਤੇ ਕਿਹਾ ਕਿ ਪਾਰਟੀ ਦਾ ਫ਼ੈਸਲਾ ਸਭ ਨੂੰ ਮਨਜ਼ੂਰ ਹੈ, ਮਰਹੂਮ ਵਿਧਾਇਕ ਗੁਰਪ੍ਰੀਤ ਗੋਗੀ ਦੇ ਪਤਨੀ ਇੱਕ ਕਾਬਲ ਔਰਤ ਹੈ ਉਨ੍ਹਾਂ ਨੂੰ ਵੀ ਕਿਤੇ ਹੋਰ ਐਡਜਸਟ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ, ਪਾਰਟੀ ਨੇ ਕਈ ਸਮੀਕਰਨ ਦੇਖ ਕੇ ਹੀ ਆਪਣਾ ਉਮੀਦਵਾਰ ਐਲਾਨਿਆ ਹੈ। ਸੰਜੀਵ ਅਰੋੜਾ ਇੱਕ ਮਜਬੂਤ ਦਾਅਵੇਦਾਰ ਹਨ।

ਦੱਸ ਦੇਈਏ ਕਿ ਮਰਹੂਮ ਵਿਧਾਇਕ ਗੁਰਪ੍ਰੀਤ ਗੋਗੀ ਦੀ ਇਸ ਸਾਲ 10 ਜਨਵਰੀ ਦੀ ਰਾਤ ਘਰ ਵਿਚ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਉਨ੍ਹਾਂ ਦੇ ਅਕਾਲ ਚਲਾਣੇ ਕਰ ਕੇ ਲੁਧਿਆਣਾ ਪੱਛਮੀ ਹਲਕੇ ਦੀ ਸੀਟ ਖ਼ਾਲੀ ਹੋ ਗਈ ਸੀ।

(For more news apart from Announcing name Sanjeev Arora for by-election, MLA Ashok Prashar Pappi gave his reaction News in Punjabi, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement