Punjab News : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਨੂੰ ਚੇਤਾਵਨੀ, ਪੰਜਾਬੀ ਨੂੰ ਮੁੱਖ ’ਤੇ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਉਣਾ ਲਾਜ਼ਮੀ

By : BALJINDERK

Published : Feb 26, 2025, 7:06 pm IST
Updated : Feb 26, 2025, 8:41 pm IST
SHARE ARTICLE
ਸਿੱਖਿਆ ਮੰਤਰੀ ਹਰਜੋਤ ਬੈਂਸ
ਸਿੱਖਿਆ ਮੰਤਰੀ ਹਰਜੋਤ ਬੈਂਸ

Punjab News :ਪੰਜਾਬੀ ਨਾ ਪੜਾਉਣ ਵਾਲੇ ਬੋਰਡਾਂ ਨਹੀਂ ਦਿੱਤੀ ਜਾਵੇਗੀ ਮਾਨਤਾ, ਇਸ ਸੰਬੰਧੀ ਨੋਟੀਫਿਕੇਸ਼ਨ ਵੀ ਕੀਤਾ ਜਾਰੀ

Punjab News in Punjabi : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ, ਭਾਵੇਂ ਉਹ ਕਿਸੇ ਵੀ ਬੋਰਡ ਨਾਲ ਸਬੰਧਤ ਹੋਣ, ਲਈ ਪੰਜਾਬੀ ਨੂੰ ਮੁੱਖ ਤੇ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਉਣਾ ਲਾਜ਼ਮੀ ਕੀਤਾ ਗਿਆ ਹੈ। ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਿੱਖਿਆ ਬੋਰਡਾਂ ਨੂੰ ਵੱਡੀ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਸਕੂਲਾਂ ਵਿਚ ਪੰਜਾਬੀ ਵਿਸ਼ਾ ਨਹੀਂ ਤਾਂ ਮਾਨਤਾ ਵੀ ਨਹੀਂ ਮਿਲਣੀ। ਉਨ੍ਹਾਂ ਚਿਤਾਵਨੀ ਦਿੰਦਿਆਂ ਆਖਿਆ ਕਿ ਪੰਜਾਬ ‘ਚ ਪੰਜਾਬੀ ਪੜਾਉਣੀ ਹੀ ਪਵੇਗੀ। ‘ਪੰਜਾਬੀ ਨਾ ਪੜਾਉਣ ਵਾਲੇ ਬੋਰਡਾਂ ਨੂੰ ਮਾਨਤਾ ਨਹੀਂ’ ਦਿੱਤੀ ਜਾਵੇਗੀ। ਪੰਜਾਬੀ ਨੂੰ ਮੁੱਖ ’ਤੇ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਉਣਾ ਲਾਜ਼ਮੀ। ਇਸ ਸੰਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।

1

ਦੱਸ ਦੇਈਏ ਕਿ ਇਹ ਰੂਲ 2009 ਤੋਂ ਹੀ ਲਾਗੂ ਹੈ ਕਿ ਕੋਈ ਵੀ ਬੋਰਡ ਉਦੋਂ ਤੱਕ 10ਵੀਂ ਦਾ ਸਰਟੀਫ਼ਿਕੇਟ ਜਾਰੀ ਨਹੀਂ ਕਰੇਗਾ। ਜਦੋਂ ਤੱਕ ਵਿਦਿਆਰਥੀ 10ਵੀਂ ਪਾਸ ਨਹੀਂ ਕਰਦਾ। ਪੰਜਾਬ ਲਰਨਿੰਗ ਆਫ਼ ਪੰਜਾਬੀ ਐਂਡ ਅਦਰ ਲੈਂਗੁਏਜ਼ ਐਕਟ 2008 ਮੁਤਾਬਿਕ ਇਹ ਹੀ ਨਿਯਮ ਹੈ। ਪਰ ਹੁਣ ਸਿੱਖਿਆ ਮੰਤਰੀ ਨੇ ਇਸ ਨੂੰ ਲੈ ਕੇ ਸਖ਼ਤ ਚਿਤਾਵਨੀ ਦਿੱਤੀ ਹੈ।

ਨੋਟੀਫਿਕੇਸ਼ਨ ਵਿੱਚ ਮੁੱਖ ਤੌਰ 'ਤੇ ਤਿੰਨ ਨੁਕਤੇ ਹਨ -

1. ਕਿਸੇ ਵੀ ਵਿਦਿਆਰਥੀ ਨੂੰ ਦਸਵੀਂ ਜਮਾਤ ਵਿੱਚ ਪੰਜਾਬੀ ਪੜ੍ਹੇ ਬਿਨਾਂ ਪਾਸ ਨਹੀਂ ਕੀਤਾ ਜਾਵੇਗਾ।

2. ਪੰਜਾਬ ਦੇ ਕਿਸੇ ਵੀ ਬੋਰਡ ਨਾਲ ਸਬੰਧਤ ਸਕੂਲ ਵਿੱਚ ਪੰਜਾਬੀ ਨੂੰ ਮੁੱਖ ਭਾਸ਼ਾ ਵਜੋਂ ਪੜ੍ਹਾਇਆ ਜਾਣਾ ਚਾਹੀਦਾ ਹੈ।

3. ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਵਿਰੁੱਧ ਪੰਜਾਬ ਪੰਜਾਬੀ ਅਤੇ ਹੋਰ ਭਾਸ਼ਾਵਾਂ ਸਿੱਖਿਆ ਐਕਟ, 2008 ਅਤੇ ਸਮੇਂ-ਸਮੇਂ 'ਤੇ ਇਸ ਵਿੱਚ ਕੀਤੀਆਂ ਜਾਣ ਵਾਲੀਆਂ ਸੋਧਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

(For more news apart from Punjab government issued warning all schools in state, it is mandatory teach Punjabi as main and compulsory subject News in Punjabi, stay tuned to Rozana Spokesman)

 

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement