ਭ੍ਰਿਸ਼ਟਾਚਾਰ ਵਿਰੁੱਧ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਨੂੰ ਨੌਕਰੀ ਤੋਂ ਕੀਤਾ ਬਰਖਾਸਤ
Published : Feb 26, 2025, 5:40 pm IST
Updated : Feb 26, 2025, 5:40 pm IST
SHARE ARTICLE
Punjab government's major action against corruption, Naib Tehsildar Varinderpal Singh Dhoot dismissed from service
Punjab government's major action against corruption, Naib Tehsildar Varinderpal Singh Dhoot dismissed from service

ਜਾਂਚ ਮੁਤਾਬਕ ਸ਼ਾਮਲਾਤ ਜ਼ਮੀਨ ਦੀਆਂ 10,365 ਕਨਾਲਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਪ੍ਰਾਈਵੇਟ ਵਿਅਕਤੀਆਂ ਦੇ ਨਾਂ ਕੀਤਾ ਤਬਦੀਲ: ਏ.ਸੀ.ਐਸ. ਅਨੁਰਾਗ ਵਰਮਾ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ' ਪ੍ਰਤੀ ਦ੍ਰਿੜ ਵਚਨਬੱਧਤਾ ਦਹੁਰਾਉਂਦਿਆਂ, ਪੰਜਾਬ ਦੇ ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਕਮ ਵਿੱਤ ਕਮਿਸ਼ਨਰ ਮਾਲ (ਐਫ.ਸੀ.ਆਰ.) ਅਨੁਰਾਗ ਵਰਮਾ ਵੱਲੋਂ ਖਰੜ ਦੇ ਪਿੰਡ ਸਿਉਂਕ ਵਿਖੇ ਸ਼ਾਮਲਾਤ ਦਾ ਇੰਤਕਾਲ ਗੈਰ-ਕਾਨੂੰਨੀ ਤੌਰ 'ਤੇ ਪ੍ਰਾਈਵੇਟ ਵਿਅਕਤੀਆਂ ਦੇ ਹੱਕ ਵਿੱਚ ਕਰਨ ਲਈ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਨੂੰ ਬਰਖ਼ਾਸਤ ਕਰਨ ਦੇ ਹੁਕਮ ਦਿੱਤੇ ਗਏ ਹਨ।

ਨਾਇਬ ਤਹਿਸੀਲਦਾਰ ਧੂਤ ਵਿਰੁੱਧ ਇਹ ਕਾਰਵਾਈ ਇੱਕ ਵਿਆਪਕ ਜਾਂਚ, ਜਿਸ ਵਿੱਚ ਉਸ ਨੂੰ ਪੰਜਾਬ ਵਿਲੇਜ ਕਾਮਨ ਲੈਂਡਜ਼ ਐਕਟ, 1961 ਦੀ ਉਲੰਘਣਾ ਦਾ ਦੋਸ਼ੀ ਪਾਇਆ ਗਿਆ ਸੀ, ਉਪਰੰਤ ਕੀਤੀ ਗਈ ਹੈ। ਇਸ ਵਿਆਪਕ ਜਾਂਚ ਤੋਂ ਪਤਾ ਲੱਗਾ ਕਿ ਨਾਇਬ ਤਹਿਸੀਲਦਾਰ ਧੂਤ ਨੇ ਪਿੰਡ ਮਾਜਰੀ, ਐਸ.ਏ.ਐਸ. ਨਗਰ ਵਿਖੇ ਨਾਇਬ ਤਹਿਸੀਲਦਾਰ ਵਜੋਂ ਆਪਣੀ ਤਾਇਨਾਤੀ ਦੌਰਾਨ 28 ਸਤੰਬਰ, 2016 ਨੂੰ ਇੰਤਕਾਲ ਨੰਬਰ 1767 ਨੂੰ ਮਨਜ਼ੂਰੀ ਦਿੱਤੀ ਸੀ, ਜਿਸ ਵਿੱਚ ਖਰੜ ਤਹਿਸੀਲ ਦੇ ਪਿੰਡ ਸਿਉਂਕ ਦੀ 10,365 ਕਨਾਲ ਅਤੇ 19 ਮਰਲੇ ਸ਼ਾਮਲਾਤ ਜ਼ਮੀਨ ਦੀ ਮਲਕੀਅਤ ਪ੍ਰਾਈਵੇਟ ਵਿਅਕਤੀਆਂ ਦੇ ਨਾਂ ਕਰ ਦਿੱਤੀ ਗਈ ਸੀ।

ਜਾਂਚ ਦੌਰਾਨ ਪਤਾ ਲੱਗਾ ਕਿ ਇਹ ਇੰਤਕਾਲ ਪੰਜਾਬ ਸਰਕਾਰ ਦੇ ਮਾਲ ਵਿਭਾਗ ਵੱਲੋਂ ਜਾਰੀ ਸਪੱਸ਼ਟ ਹਦਾਇਤਾਂ ਅਤੇ ਜਗਪਾਲ ਸਿੰਘ ਬਨਾਮ ਪੰਜਾਬ ਕੇਸ (2011) ਵਿੱਚ ਸੁਪਰੀਮ ਕੋਰਟ ਵੱਲੋਂ ਜਾਰੀ ਫੈਸਲੇ ਜਿਸ ਤਹਿਤ ਸ਼ਾਮਲਾਟ ਜ਼ਮੀਨ ਨੂੰ ਪ੍ਰਾਈਵੇਟ ਧਿਰਾਂ ਦੇ ਨਾਂ ‘ਤੇ ਤਬਦੀਲ ਕਰਨ ਜਾਂ ਇੰਤਕਾਲ ਕਰਨ 'ਤੇ ਪਾਬੰਦੀ ਲਗਾਈ ਗਈ ਸੀ, ਨੂੰ ਅਣਗੌਲਿਆਂ ਕਰਦਿਆਂ ਕੀਤਾ ਗਿਆ ਸੀ।

ਸੇਵਾਮੁਕਤ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਬੀ.ਆਰ. ਬਾਂਸਲ ਵੱਲੋਂ ਪੇਸ਼ ਕੀਤੀ ਗਈ ਜਾਂਚ ਰਿਪੋਰਟ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਧੂਤ ਨੇ ਨਾ ਸਿਰਫ਼ ਗੈਰ-ਕਾਨੂੰਨੀ ਤੌਰ 'ਤੇ ਇੰਤਕਾਲ ਨੂੰ ਮਨਜ਼ੂਰੀ ਦਿੱਤੀ ਸੀ, ਸਗੋਂ ਖੇਵਟਦਾਰਾਂ/ਕਬਜ਼ਾਧਾਰਕਾਂ ਦੇ ਹਿੱਸਿਆਂ ਨੂੰ ਬਿਨਾਂ ਸਹੀ ਤਸਦੀਕ ਦੇ ਵਧਾ ਜਾਂ ਘਟਾ ਕੇ ਘਪਲੇਬਾਜ਼ੀ ਵੀ ਕੀਤੀ ਸੀ। ਕੁਝ ਮਾਮਲਿਆਂ ਵਿੱਚ, ਅਜਿਹੇ ਵਿਅਕਤੀਆਂ ਨੂੰ ਵੀ ਸ਼ੇਅਰਧਾਰਕਾਂ ਵਜੋਂ ਸ਼ਾਮਲ ਕੀਤਾ ਗਿਆ ਸੀ ਜਿਹਨਾਂ ਦਾ ਜ਼ਮੀਨ 'ਤੇ ਕੋਈ ਜਾਇਜ਼ ਦਾਅਵਾ ਨਹੀਂ ਸੀ।

ਧੂਤ ਦੀਆਂ ਇਹਨਾਂ ਕਾਰਵਾਈਆਂ ਨੂੰ "ਸੌੜੀ ਨੀਅਤ" ਦੱਸਦਿਆਂ ਐਫ.ਸੀ.ਆਰ. ਅਨੁਰਾਗ ਵਰਮਾ ਨੇ ਦਸਤਖਤ ਕੀਤੇ ਬਰਖਾਸਤਗੀ ਦੇ ਹੁਕਮਾਂ ਵਿੱਚ ਕਿਹਾ, "ਅਜਿਹੀਆਂ ਕਾਰਵਾਈਆਂ ਵਿਰੁੱਧ ਸਰਕਾਰ ਵੱਲੋਂ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ। ਇਸ ਲਈ ਉਕਤ ਤੱਥਾਂ ਅਤੇ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ, ਮੈਂ, ਸਮਰੱਥ ਅਧਿਕਾਰੀ ਹੋਣ ਦੇ ਨਾਤੇ, ਨਾਇਬ ਤਹਿਸੀਲਦਾਰ (ਮੁਅੱਤਲ) ਵਰਿੰਦਰਪਾਲ ਸਿੰਘ ਧੂਤ ਨੂੰ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮ, 1970 ਦੇ ਉਪਨਿਯਮ 5 ਤਹਿਤ ਸਰਕਾਰੀ ਨੌਕਰੀ ਤੋਂ ਬਰਖਾਸਤ ਕਰਨ ਦਾ ਫੈਸਲਾ ਕਰਦਾ ਹਾਂ ਅਤੇ ਹੁਕਮ ਦਿੰਦਾ ਹਾਂ।"

ਇਹ ਕਾਰਵਾਈ ਏ.ਸੀ.ਐਸ. ਕਮ ਐਫ.ਸੀ.ਆਰ. ਅਨੁਰਾਗ ਵਰਮਾ ਵੱਲੋਂ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ (ਡੀ.ਸੀਜ਼) ਨੂੰ ਭ੍ਰਿਸ਼ਟਾਚਾਰ ਅਤੇ ਇਤਰਾਜ਼ਹੀਣਤਾ ਸਰਟੀਫਿਕੇਟ (ਐਨਓਸੀ) ਤੋਂ ਬਿਨ੍ਹਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਵਿੱਚ ਦੇਰੀ ਵਿਰੁੱਧ ਸਖ਼ਤ ਚੇਤਾਵਨੀ ਜਾਰੀ ਕਰਨ ਉਪਰੰਤ ਅਮਲ ਵਿੱਚ ਲਿਆਂਦੀ ਗਈ ਹੈ। ਇਹ ਚੇਤਾਵਨੀ ਨਵੰਬਰ 2024 ਵਿੱਚ ਜਾਰੀ ਕੀਤੇ ਗਏ ਸਰਕਾਰੀ ਨੋਟੀਫਿਕੇਸ਼ਨ ਦੇ ਬਾਵਜੂਦ, ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਬਿਨਾਂ ਐਨ.ਓ.ਸੀ. ਵਾਲੇ ਪਲਾਟਾਂ ਦੀ ਰਜਿਸਟ੍ਰੇਸ਼ਨ ਵਿੱਚ ਦੇਰੀ ਅਤੇ ਭ੍ਰਿਸ਼ਟਾਚਾਰ ਦੀਆਂ ਰਿਪੋਰਟਾਂ ਸਾਹਮਣੇ ਆਉਣ ਉਪਰੰਤ ਜਾਰੀ ਕੀਤੀ ਗਈ ਸੀ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਏ.ਸੀ.ਐਸ. ਕਮ ਐਫ.ਸੀ.ਆਰ. ਅਨੁਰਾਗ ਵਰਮਾ ਨੇ ਤਹਿਸੀਲਦਾਰ ਰਣਜੀਤ ਸਿੰਘ ਨੂੰ ਲੁਧਿਆਣਾ ਪੂਰਬੀ ਤਹਿਸੀਲ ਦਫ਼ਤਰ ਵਿੱਚ ਬੈਠ ਕੇ ਜਗਰਾਉਂ ਵਿੱਚ ਜਾਇਦਾਦ ਸਬੰਧੀ ਦਸਤਾਵੇਜ਼ਾਂ ਨੂੰ ਧੋਖਾਧੜੀ ਨਾਲ ਰਜਿਸਟਰ ਕਰਨ ਦੇ ਦੋਸ਼ ਵਿੱਚ ਮੁਅੱਤਲ ਕਰ ਦਿੱਤਾ ਸੀ। ਰਿਪੋਰਟ ਮੁਤਾਬਕ ਰਣਜੀਤ ਸਿੰਘ ਨੇ ਸ਼ਾਮ 5.12 ਵਜੇ ਜਗਰਾਉਂ ਵਿੱਚ ਦਸਤਾਵੇਜ਼ ਰਜਿਸਟਰ ਕੀਤੇ ਅਤੇ ਚਾਰ ਮਿੰਟਾਂ ਦੇ ਅੰਦਰ, ਸ਼ਾਮ 5.16 ਵਜੇ ਲੁਧਿਆਣਾ ਪੂਰਬ ਵਿੱਚ ਇੱਕ ਹੋਰ ਦਸਤਾਵੇਜ਼ ਰਜਿਸਟਰ ਕੀਤਾ, ਜੋ ਕਿ ਮਨੁੱਖੀ ਤੌਰ 'ਤੇ ਸੰਭਵ ਨਹੀਂ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਅਤੇ ਕਾਨੂੰਨੀ ਤੇ ਪ੍ਰਸ਼ਾਸਕੀ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਐਫ.ਸੀ.ਆਰ. ਅਨੁਰਾਗ ਵਰਮਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਜਾਂ ਕਿਸੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਬਖਸ਼ਿਆਂ ਨਹੀਂ ਜਾਵੇਗਾ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਤਕਨੀਕੀ ਉਪਾਵਾਂ ਰਾਹੀਂ ਪਾਰਦਰਸ਼ਤਾ ਵਧਾਉਣ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਚੁੱਕਦਿਆਂ, ਏ.ਸੀ.ਐਸ.-ਕਮ-ਐਫ.ਸੀ.ਆਰ. ਨੇ ਸੂਬੇ ਭਰ ਦੇ ਹਰੇਕ ਸਬ-ਰਜਿਸਟਰਾਰ ਅਤੇ ਜੁਆਇੰਟ ਸਬ-ਰਜਿਸਟਰਾਰ ਦਫਤਰ ਵਿੱਚ ਚਾਰ ਕਲੋਜ਼ਡ ਸਰਕਟ ਟੈਲੀਵਿਜ਼ਨ (ਸੀ.ਸੀ.ਟੀ.ਵੀ.) ਕੈਮਰੇ ਲਗਾਉਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸੀ.ਸੀ.ਟੀ.ਵੀ. ਫੀਡ ਦਾ ਕੰਟਰੋਲ ਆਪਣੇ ਹੱਥ ਵਿੱਚ ਲੈਣ ਅਤੇ ਸਮੇਂ-ਸਮੇਂ ‘ਤੇ ਲਾਈਵ ਫੁਟੇਜ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਬ-ਰਜਿਸਟਰਾਰ ਅਤੇ ਜੁਆਇੰਟ ਸਬ-ਰਜਿਸਟਰਾਰ ਆਪਣੇ ਦਫਤਰਾਂ ਵਿੱਚ ਮੌਜੂਦ ਹਨ ਅਤੇ ਨਾਗਰਿਕਾਂ ਨੂੰ ਆਪਣਾ ਕੰਮ ਕਰਵਾਉਣ ਵਿੱਚ ਬੇਲੋੜੀ ਦੇਰੀ ਜਾਂ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement