
ਜਿੰਮੇਵਾਰੀ ਸੰਭਾਲਣ ਮਗਰੋਂ ਸ੍ਰੀ ਗੁਰੂ ਰਾਮਦਾਸ ਜੀ ਦਾ ਸ਼ੁਕਰਾਨਾ ਕਰਨ ਆਏ ਹਾਂ-ਹਰਪ੍ਰੀਤ ਸੰਧੂ
ਅੰਮ੍ਰਿਤਸਰ : ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਰਾਜ ਸੂਚਨਾ ਕਮਿਸ਼ਨਰ ਪੰਜਾਬ ਹਰਪ੍ਰੀਤ ਸੰਧੂ ਨੇ ਅੱਜ ਆਪਣੀ ਧਰਮ ਪਤਨੀ ਅਮਨ ਸੰਧੂ ਨਾਲ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕਰਕੇ ਸ੍ਰੀ ਗੁਰੂ ਰਾਮਦਾਸ ਜੀ ਦਾ ਆਸ਼ੀਰਵਾਦ ਲਿਆ।
ਅਹੁਦਾ ਸੰਭਾਲਣ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਰੀ ਸੰਧੂ ਨੇ ਕਿਹਾ ਕਿ ਉਹ ਅੱਜ ਜਿੰਮੇਵਾਰੀ ਸੰਭਾਲਣ ਮਗਰੋਂ ਸ੍ਰੀ ਗੁਰੂ ਰਾਮਦਾਸ ਜੀ ਦਾ ਸ਼ੁਕਰਾਨਾ ਕਰਨ ਲਈ ਆਏ ਹਨ। ਉਹਨਾਂ ਨੇ ਕਿਹਾ ਕਿ ਸਰਕਾਰ ਨੇ ਜੋ ਵੀ ਜਿੰਮੇਵਾਰੀ ਉਹਨਾਂ ਨੂੰ ਸੌਂਪੀ ਹੈ, ਉਹ ਇਸ ਨੂੰ ਨਿਆ ਸੰਗਤ ਨਿਭਾਉਣਗੇ ਅਤੇ ਉਹਨਾਂ ਦੀ ਕੋਸ਼ਿਸ਼ ਹੋਵੇਗੀ ਕਿ ਕਿਸੇ ਵੀ ਲੋੜਵੰਦ ਨੂੰ ਸੂਚਨਾ ਦੇ ਅਧਿਕਾਰ ਤੋਂ ਵਾਂਝਾ ਨਾ ਰਹਿਣਾ ਪਵੇ।