
Tarn Taran News : ਪਿੰਡ ਦੇ ਕੁਝ ਨੌਜਵਾਨ ਬਲਦੇਵ ਨੂੰ ਘਰੋਂ ਬੁਲਾ ਕੇ ਲੈ ਗਏ ਸੀ ਬਾਹਰ, ਮ੍ਰਿਤਕ ਇੱਕ ਮਹੀਨਾ ਪਹਿਲਾਂ ਹੀ ਦੁਬਈ ਤੋਂ ਆਇਆ ਸੀ ਵਾਪਸ
Tarn Taran News in Punjabi : ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਮੁਗਲਾਣੀ ਵਿਖੇ 30 ਸਾਲਾਂ ਬਲਦੇਵ ਸਿੰਘ ਪੁੱਤਰ ਦਲੀਪ ਸਿੰਘ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਭਰਾ ਅਤੇ ਭੈਣ ਨੇ ਦੱਸਿਆ ਮ੍ਰਿਤਕ ਨੌਜਵਾਨ ਬਲਦੇਵ ਸਿੰਘ ਤਕਰੀਬਨ ਇੱਕ ਮਹੀਨਾ ਪਹਿਲਾਂ ਹੀ ਦੁਬਈ ਤੋਂ ਵਾਪਸ ਆਇਆ ਸੀ ਤਾਂ ਹੁਣ ਮਿਹਨਤ ਮਜ਼ਦੂਰੀ ਕਰ ਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਸੀ।
ਉਹਨਾਂ ਦੱਸਿਆ ਬੀਤੇ ਕੱਲ੍ਹ ਸ਼ਾਮ ਪਿੰਡ ਦੇ ਕੁਝ ਨੌਜਵਾਨ ਉਸ ਨੂੰ ਘਰੋਂ ਬੁਲਾ ਕੇ ਲੈ ਗਏ ਬਾਹਰ ਲੈ ਗਏ ਅਤੇ ਉਸ ਨੂੰ ਜ਼ਿਆਦਾ ਨਸ਼ੇ ਦੀ ਓਵਰਡੋਜ਼ ਦੇਣ ਨਾਲ ਉਸ ਦੀ ਮੌਤ ਹੋ ਗਈ ਤਾਂ ਉਸ ਨੂੰ ਸਾਡੇ ਘਰ ’ਚ ਸੁੱਟ ਕੇ ਚਲੇ ਗਏ। ਮ੍ਰਿਤਕ ਨੌਜਵਾਨ ਬਲਦੇਵ ਸਿੰਘ ਵਿਆਹਿਆ ਹੋਇਆ ਹੈ ਉਸ ਦਾ ਇੱਕ ਤਕਰੀਬਨ ਪੰਜ ਮਹੀਨਿਆਂ ਦਾ ਪੁੱਤਰ ਹੈ ਪਰਿਵਾਰ ਨੇ ਪੁਲਿਸ ਪ੍ਰਸਾਸ਼ਨ ਦੇ ਕੋਲੋਂ ਇਨਸਾਫ਼ ਦੀ ਮੰਗ ਕੀਤੀ ਹੈ।
ਉਧਰ ਦੂਜੇ ਪਾਸੇ ਇਸ ਮਾਮਲੇ ਸੰਬੰਧੀ ਐਸਪੀਡੀ ਅਜੇ ਰਾਜ ਤਰਨ ਤਰਨ ਨਾਲ ਜਦੋਂ ਗੱਲਬਾਤ ਕੀਤੀ ਤਾਂ ਉਹਨਾਂ ਨੇ ਕੀ ਕਿਹਾ ਜਾਂਚ ਕੀਤੀ ਜਾ ਰਹੀ ਹੈ।
(For more news apart from Youth died due to drug overdose in Tarn Taran News in Punjabi, stay tuned to Rozana Spokesman)