ਜੰਡਿਆਲਾ ਗੁਰੂ ’ਚ ਪੁਲਿਸ ਨੇ ਨੌਜਵਾਨ ਦੇ ਕਤਲ ਦੀ ਸੁਲਝਾਈ ਗੁੱਥੀ
Published : Feb 26, 2026, 5:53 pm IST
Updated : Feb 26, 2026, 5:53 pm IST
SHARE ARTICLE
Police solves murder case of youth in Jandiala Guru
Police solves murder case of youth in Jandiala Guru

ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅੰਮ੍ਰਿਸਤਰ: ਪਿਛਲੇ ਦਿਨੀਂ ਜੰਡਿਆਲਾ ਗੁਰੂ ਵਿੱਚ 24 ਸਾਲਾ ਨੌਜਵਾਨ ਰੋਹਿਤ ਦੀ ਭੇਦਭਰੇ ਹਾਲਾਤਾਂ ਵਿੱਚ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਸੀ। ਅੱਜ ਜੰਡਿਆਲਾ ਪੁਲਿਸ ਨੇ ਕਤਲ ਦੀ ਗੁੱਥੀ ਸੁਲਝਾ ਲਈ ਹੈ। ਪੁਲਿਸ ਵੱਲੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਜੰਡਿਆਲਾ ਗੁਰੂ ਵਿਖੇ 16 ਫਰਵਰੀ 2026 ਨੂੰ 24 ਸਾਲਾ ਰੋਹਿਤ ਪੁੱਤਰ ਜੋਰਜ ਮਸੀਹ, ਜੋ ਪੇਂਟ ਮਜ਼ਦੂਰੀ ਦਾ ਕੰਮ ਕਰਦਾ ਸੀ, ਘਰ ਤੋਂ ਕੰਮ ਲਈ ਨਿਕਲਿਆ ਪਰ ਦੇਰ ਰਾਤ ਤੱਕ ਵਾਪਸ ਨਾ ਆਇਆ। ਪਰਿਵਾਰ ਵੱਲੋਂ ਭਾਲ ਕਰਨ ‘ਤੇ ਅਗਲੇ ਦਿਨ ਉਸ ਦੀ ਲਾਸ਼ ਗੁਨੋਵਾਲ ਸੂਏ ਦੇ ਕਿਨਾਰੇ ਤੋਂ ਬਰਾਮਦ ਹੋਈ।

ਭੇਦਭਰੇ ਹਾਲਾਤਾਂ ਵਿੱਚ ਮੌਤ ਹੋਣ ਕਾਰਨ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਰਵਿੰਦਰ ਸਿੰਘ ਨੇ ਦੱਸਿਆ ਕਿ ਐਸ.ਐਚ.ਓ ਨਰੇਸ਼ ਕੁਮਾਰ ਦੀ ਅਗਵਾਈ ਹੇਠ ਪੁਲਿਸ ਟੀਮ ਵੱਲੋਂ ਹਰ ਪੱਖ ਤੋਂ ਜਾਂਚ ਕੀਤੀ ਗਈ। ਜਾਂਚ ਦੌਰਾਨ ਦੋਸ਼ੀ ਵਿਲਿਅਮ ਮਸੀਹ ਉਰਫ ਮਿੱਠੂ ਪੁੱਤਰ ਸੰਦੀਪ ਮਸੀਹ ਅਤੇ ਉਸਦਾ ਪਿਤਾ ਸੰਦੀਪ ਮਸੀਹ ਪੁੱਤਰ ਵਿਨੋਦ ਕੁਮਾਰ ਵਾਸੀ ਜੋਤੀਸਰ ਕਲੋਨੀ, ਜੰਡਿਆਲਾ ਗੁਰੂ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਪੁਲਿਸ ਨੇ ਦੋਸ਼ੀਆਂ ਪਾਸੋਂ ਮ੍ਰਿਤਕ ਦਾ ਮੋਬਾਈਲ ਫੋਨ ਅਤੇ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ।

ਪ੍ਰਾਰੰਭਿਕ ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਦੋਸ਼ੀ ਨੇ ਰੋਹਿਤ ਨੂੰ ਆਪਣੇ ਘਰ ਬੁਲਾ ਕੇ ਠੰਢੇ ਵਿੱਚ ਨਸ਼ੀਲੇ ਕੈਪਸੂਲ ਮਿਲਾ ਕੇ ਪਿਲਾਏ ਅਤੇ ਬੇਹੋਸ਼ ਹੋਣ ਉਪਰੰਤ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਬਾਅਦ ਵਿੱਚ ਲਾਸ਼ ਨੂੰ ਛੁਪਾ ਕੇ ਦੇਰ ਰਾਤ ਗੁਨੋਵਾਲ ਸੂਏ ਦੇ ਕਿਨਾਰੇ ਸੁੱਟ ਆਏ।

ਡੀ.ਐਸ.ਪੀ ਨੇ ਦੱਸਿਆ ਕਿ ਦੋਸ਼ੀ ਦੇ ਪਿਤਾ ਨੇ ਵੀ ਲਾਸ਼ ਨੂੰ ਸੁਆਏ ਤੱਕ ਲਿਜਾਣ ਵਿੱਚ ਮਦਦ ਕੀਤੀ। ਕਤਲ ਦਾ ਕਾਰਨ ਇਹ ਸਾਹਮਣੇ ਆਇਆ ਕਿ ਰੋਹਿਤ ਪਹਿਲਾਂ ਦੋਸ਼ੀ ਨੂੰ ਆਪਣੇ ਨਾਲ ਕੰਮ ‘ਤੇ ਲੈ ਕੇ ਜਾਂਦਾ ਸੀ ਪਰ ਹਾਲ ਹੀ ਵਿੱਚ ਲੈ ਕੇ ਨਹੀਂ ਜਾਂਦਾ ਸੀ, ਜਿਸ ਕਰਕੇ ਰੰਜਿਸ਼ ਵਿੱਚ ਇਹ ਵਾਰਦਾਤ ਕੀਤੀ ਗਈ। ਪੁਲਿਸ ਮੁਤਾਬਕ ਮੁੱਖ ਦੋਸ਼ੀ ਨਸ਼ੇ ਦਾ ਆਦੀ ਵੀ ਹੈ।

ਪੁਲਿਸ ਵੱਲੋਂ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement