ਸੁਲਤਾਨਪੁਰ ਲੋਧੀ ਸ਼ਹਿਰ ਦਾ ਸੁੰਦਰੀਕਰਨ ਕੀਤਾ ਜਾਵੇਗਾ : ਸਿੱਧੂ
Published : Aug 10, 2017, 5:44 pm IST
Updated : Mar 26, 2018, 7:41 pm IST
SHARE ARTICLE
Navjot Singh Sidhu
Navjot Singh Sidhu

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਸਥਾਨਕ..

ਚੰਡੀਗੜ੍ਹ, 10 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਸੁਲਤਾਨਪੁਰ ਲੋਧੀ ਦੇ ਵਿਧਾਇਕ ਸ੍ਰੀ ਨਵਤੇਜ ਸਿੰਘ ਚੀਮਾ ਅਤੇ ਵਾਤਾਵਰਣ ਪ੍ਰੇਮੀ ਬਾਬਾ ਬਲਬੀਰ ਸਿੰਘ ਸੀਚੇਵਾਲ ਦੇ ਨੁਮਾਇੰਦੇ ਬਾਬਾ ਸੁਖਜੀਤ ਸਿੰਘ ਨੂੰ ਨਾਲ ਲੈ ਕੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਸੀ.ਈ.ਓ. ਸ੍ਰੀ ਅਜੋਏ ਸ਼ਰਮਾ ਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਉਪਰੰਤ ਸ. ਸਿੱਧੂ ਨੇ ਐਲਾਨ ਕੀਤਾ ਕਿ ਗੁਰਪੁਰਬ ਸਮਾਗਮ ਦੀਆਂ ਤਿਆਰੀਆਂ ਦੀ ਸ਼ੁਰੂਆਤ ਸੁਲਤਾਨਪੁਰ ਲੋਧੀ ਸ਼ਹਿਰ ਦੇ ਸੁੰਦਰੀਕਰਨ ਤੋਂ ਕੀਤੀ ਜਾਵੇਗੀ ਅਤੇ ਬਾਬਾ ਸੀਚੇਵਾਲ ਵੱਲੋਂ ਪਾਇਲਟ ਪ੍ਰਾਜੈਕਟ ਵਜੋਂ ਸੀਵਰੇਜ ਟਰੀਟਮੈਂਟ ਪਲਾਂਟ ਲਗਾ ਕੇ ਸ਼ਹਿਰ ਦੀ ਸਫਾਈ ਕੀਤੀ ਜਾਵੇਗੀ। ਵਿਧਾਇਕ ਸ੍ਰੀ ਚੀਮਾ ਨੇ ਕਿਹਾ ਕਿ 2019 ਵਿੱਚ ਮਨਾਏ ਜਾਣ ਵਾਲੇ 550ਵੇਂ ਗੁਰਪੁਰਬ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਪਿਛਲੇ ਸਮੇਂ ਵਿੱਚ ਤਖਤ ਸ੍ਰੀ ਹਜ਼ੂਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ, ਪਟਨਾ ਸਾਹਿਬ ਅਤੇ ਅੰਮ੍ਰਿਤਸਰ ਵਿਖੇ ਹੋਏ ਵੱਖ-ਵੱਖ ਸ਼ਤਾਬਦੀ ਸਮਾਗਮਾਂ ਤੋਂ ਸੇਧ ਲੈ ਕੇ ਪ੍ਰੋਗਰਾਮ ਉਲੀਕੇ ਜਾਣਗੇ। 1969 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਗਏ 500ਵੇਂ ਗੁਰਪਰਬ ਸਮਾਗਮ ਤੋਂ ਵੀ ਸੇਧ ਲਈ ਜਾਵੇਗੀ ਤਾਂ ਜੋ 2019 ਵਿੱਚ ਹੋਣ ਵਾਲਾ ਸਮਾਗਮ ਦੇਸ਼ਾਂ-ਵਿਦੇਸ਼ਾਂ ਤੋਂ ਆਉਣ ਵਾਲੀਆਂ ਸੰਗਤਾਂ ਦੇ ਚੇਤਿਆਂ ਵਿੱਚ ਸਦਾ ਲਈ ਵਸਿਆ ਰਹੇ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਸਿੱਧੂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਵਿਧਾਇਕ ਸ੍ਰੀ ਚੀਮਾ ਦੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਦ ਐਲਾਨ ਕੀਤਾ ਸੀ ਕਿ 550ਵੇਂ ਗੁਰਪੁਰਬ ਸਮਾਗਮ ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ ਜਿਸ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਕਮੇਟੀ ਵੀ ਬਣਾਈ ਗਈ। ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਸ਼ਹਿਰ ਦੇ ਸੁੰਦਰੀਕਰਨ ਤੋਂ ਇਸ ਸਮਾਗਮ ਦੀਆਂ ਤਿਆਰੀਆਂ ਆਰੰਭ ਕੀਤੀਆਂ ਜਾਣਗੀਆਂ ਜਿਸ ਲਈ ਅੱਜ ਸਥਾਨਕ ਵਿਧਾਇਕ, ਬਾਬਾ ਸੁਖਜੀਤ ਸਿੰਘ ਤੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਵਿਚਾਰ ਵਟਾਂਦਰਾ ਹੋਇਆ।
ਸੀਚੇਵਾਲ ਮਾਡਲ 'ਤੇ ਸੁਲਤਾਨਪੁਰ ਲੋਧੀ ਵਿੱਚ ਸੀਵਰੇਜ ਟਰੀਟਮੈਂਟ ਪਲਾਂਟ ਲਗਾ ਕੇ ਸਫਾਈ ਮੁਹਿੰਮ ਆਰੰਭੀ ਜਾਵੇਗੀ। ਇਸ ਤੋਂ ਇਲਾਵਾ ਸ਼ਹਿਰ ਦੀ ਰਿੰਗ ਰੋਡ, ਬਾਈਪਾਸ, ਪਾਰਕ, ਪਾਰਕਿੰਗ ਲਈ ਥਾਵਾਂ, ਸ਼ਰਧਾਲੂ ਯਾਤਾਰੀਆਂ ਦੇ ਰਹਿਣ ਲਈ ਸਰਾਵਾਂ, ਸਿਹਤ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਵਿਕਾਸ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement