1 ਕੁਇੰਟਲ 65 ਕਿਲੋ ਚਾਂਦੀ ਦੇ ਗਹਿਣਿਆਂ ਦੀ ਖੇਪ ਬਰਾਮਦ
Published : Mar 27, 2019, 2:38 am IST
Updated : Mar 27, 2019, 2:38 am IST
SHARE ARTICLE
1 quintal 65 kg silver Jewelry seized
1 quintal 65 kg silver Jewelry seized

ਮਥੁਰਾ ਤੋਂ ਜਲੰਧਰ ਲਿਜਾਈ ਜਾ ਰਹੀ ਸੀ ਚਾਂਦੀ, ਤਸਕਰੀ ਤੇ ਟੈਕਸ ਚੋਰੀ ਬਾਬਤ ਜਾਂਚ ਜਾਰੀ

ਪਟਿਆਲਾ/ਰਾਜਪੁਰਾ : ਲੋਕ ਸਭਾ ਚੋਣਾਂ ਦੇ ਮਦੇਨਜ਼ਰ ਚਲਾਈ ਗਈ ਤਲਾਸ਼ੀ ਮੁਹਿੰਮ ਨੂੰ ਅੱੱਜ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਰਾਜਪੁਰਾ ਵਿਖੇ ਪੁਲਿਸ ਵਲੋਂ ਅਚਨਚੇਤ ਕੀਤੀ ਨਾਕਾਬੰਦੀ ਦੌਰਾਨ ਚਾਂਦੀ ਦੀ ਗਹਿਣਿਆਂ ਦੇ ਰੂਪ 'ਚ ਵੱਡੀ ਖੇਪ ਦੀ ਬਰਾਮਦ ਹੋਈ। ਚਾਂਦੀ ਦੀ ਇਹ ਖੇਪ 1 ਕੁਇੰਟਲ 65 ਕਿਲੋ ਵੱਖ-ਵੱਖ ਗਹਿਣਿਆਂ ਦੇ ਰੂਪ 'ਚ ਹੈ, ਜੋ ਕਿ ਮਥੁਰਾ ਤੋਂ ਜਲੰਧਰ ਲਿਜਾਈ ਜਾ ਰਹੀ ਸੀ। ਇਹ ਜਾਣਕਾਰੀ ਪਟਿਆਲਾ ਦੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਅੱਜ ਇਥੇ ਪੁਲਿਸ ਲਾਇਨਜ ਵਿਖੇ ਸੱਦੀ ਪ੍ਰੈਸ ਕਾਨਫ਼ਰੰਸ ਦੌਰਾਨ ਦਿਤੀ।

ਉਨ੍ਹਾਂ ਦਸਿਆ ਕਿ ਕਾਰ ਸਵਾਰ ਇਨ੍ਹਾਂ ਚਾਂਦੀ ਦੇ ਗਹਿਣਿਆਂ ਬਾਬਤ ਕੋਈ ਵੀ ਜਾਇਜ਼ ਦਸਤਾਵੇਜ ਪੇਸ਼ ਨਹੀਂ ਕਰ ਸਕੇ। ਥਾਣਾ ਸਦਰ ਰਾਜਪੁਰਾ ਦੇ ਐਸ.ਆਈ. ਸਰਦਾਰਾ ਸਿੰਘ ਦੀ ਪੁਲਿਸ ਪਾਰਟੀ ਵਲੋਂ ਨੈਸ਼ਨਲ ਹਾਈਵੇ ਨੰਬਰ-1 ਨੇੜੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੀਤੀ ਅਚਾਨਕ ਨਾਕਾਬੰਦੀ ਦੌਰਾਨ ਇਹ ਚਾਂਦੀ ਇਕ ਸਕੌਡਾ ਕਾਰ ਨੰਬਰ ਸੀ.ਐਚ. 01 ਏ. ਆਰ. 4482 ਵਿਚੋਂ ਬਰਾਮਦ ਹੋਈ ਹੈ। ਕਾਰ ਸਵਾਰ ਜਤਿੰਦਰ ਕੁਮਾਰ ਬਾਂਸਲ ਪੁੱਤਰ ਸੁੰਦਰ ਬਾਂਸਲ ਵਾਸੀ ਮਥੁਰਾ ਉਤਰ ਪ੍ਰਦੇਸ ਅਤੇ ਉਸਦੇ ਨਾਲ ਇਕ ਔਰਤ ਵਲੋਂ ਇਸ ਚਾਂਦੀ ਨੂੰ ਕਾਰ ਦੀਆਂ ਸੀਟਾਂ ਕੱਟ ਕੇ ਵਿਸ਼ੇਸ਼ ਤੌਰ 'ਤੇ ਬਣਾਂਏ ਗਏ ਖੁਫ਼ੀਆ ਖਾਨਿਆਂ ਵਿਚ ਲੁਕੋਇਆ ਗਿਆ ਸੀ।

ਅਗਲੇਰੀ ਪੜਤਾਲ ਲਈ ਜ਼ਿਲ੍ਹਾ ਚੋਣ ਅਫ਼ਸਰ ਕੁਮਾਰ ਅਮਿਤ ਰਾਹੀਂ ਚੋਣ ਕਮਿਸ਼ਨ ਨੂੰ ਸੂਚਿਤ ਕਰਨ ਦੇ ਨਾਲ-ਨਾਲ ਆਬਕਾਰੀ ਤੇ ਕਰ ਵਿਭਾਗ ਅਤੇ ਆਮਦਨ ਕਰ ਵਿਭਾਗ ਨੂੰ ਸੂਚਿਤ ਕਰ ਦਿਤਾ ਗਿਆ ਹੈ। ਇਸ ਮੌਕੇ ਐਸ.ਪੀ. ਸਥਾਨਕ ਹਰਜੋਤ ਗਰੇਵਾਲ, ਐਸ.ਪੀ. ਟ੍ਰੈਫਿਕ ਤੇ ਸੁਰੱਖਿਆ ਸਤਵੀਰ ਸਿੰਘ ਅਠਵਾਲ, ਡੀ.ਐਸ.ਪੀ. ਰਾਜਪੁਰਾ ਸ. ਮਨਪ੍ਰੀਤ ਸਿੰਘ, ਐਸ.ਆਈ. ਸਰਦਾਰਾ ਸਿੰਘ ਤੇ ਹੋਰ ਪੁਲਿਸ ਅਧਿਕਾਰੀ ਮੌਜੂਦ ਸਨ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement