
ਪਟਿਆਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ...
ਚੰਡੀਗੜ੍ਹ : ਸੀਨੀਅਰ ਅਕਾਲੀ ਲੀਡਰ ਤੇਜਿੰਦਰਪਾਲ ਸਿੰਘ ਸੰਧੂ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ ਤੇ ਪਟਿਆਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਸੰਧੂ ਅਕਾਲੀ ਦਲ ਦੇ ਸੀਨੀਅਰ ਲੀਡਰ ਸਵਰਗੀ ਜਸਦੇਵ ਸਿੰਘ ਸੰਧੂ ਦੇ ਪੁੱਤਰ ਹਨ। ਸੰਧੂ ਪਰਿਵਾਰ ਦਾ ਪਟਿਆਲਾ ਦੇ ਦੇਹਾਤੀ ਇਲਾਕੇ ਵਿੱਚ ਚੰਗਾ ਆਧਾਰ ਹੈ।
Congress
ਯਾਦ ਰਹੇ ਮਰਹੂਮ ਜਸਦੇਵ ਸਿੰਘ ਸੰਧੂ ਘਨੌਰ, ਸਨੌਰ, ਧੂਰੀ ਤੋਂ ਪੰਜ ਵਾਰ ਵਿਧਾਇਕ ਤੇ ਸੂਬੇ ਦੇ ਮੰਤਰੀ ਰਹੇ ਹਨ। ਉਨ੍ਹਾਂ ਦਾ ਪਟਿਆਲਾ ਖੇਤਰ ਵਿੱਚ ਚੰਗਾ ਆਧਾਰ ਹੈ ਜਿਸ ਦਾ ਕਾਂਗਰਸ ਨੂੰ ਵੱਡਾ ਲਾਹਾ ਮਿਲੇਗਾ ਤੇ ਅਕਾਲੀ ਦਲ ਦਾ ਹਾਲਤ ਹੋਰ ਪਤਲੀ ਹੋ ਜਾਏਗੀ। ਤੇਜਿੰਦਰਪਾਲ ਸਿੰਘ ਸੰਧੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਕਾਂਗਰਸ ਦਾ ਹੱਥ ਫੜਿਆ।
Tejinderpal Singh Sandhu
ਕਾਂਗਰਸ ਦਾ ਮੰਨਣਾ ਹੈ ਕਿ ਉਨ੍ਹਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਆਗਾਮੀ ਲੋਕ ਸਭਾ ਚੋਣਾਂ ਲਈ ਵੱਡਾ ਹੁਲਾਰਾ ਮਿਲਿਆ ਹੈ। ਇਸੇ ਤਰ੍ਹਾਂ ਸਾਬਕਾ ਅਕਾਲੀ ਮੰਤਰੀ ਗੋਬਿੰਦ ਸਿੰਘ ਕਾਂਝਲਾ ਦੇ ਬੇਟੇ ਅਮਨਦੀਪ ਸਿੰਘ ਕਾਂਝਲਾ ਨੇ ਵੀ ਕਾਂਗਰਸ ਦਾ ਹੱਥ ਫੜ ਲਿਆ। ਕਾਂਝਲਾ ਪਰਿਵਾਰ ਦਾ ਸੰਗਰੂਰ ਹਲਕੇ ਵਿੱਚ ਚੰਗਾ ਆਧਾਰ ਹੈ।