3000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਗ੍ਰਿਫ਼ਤਾਰ
Published : Mar 26, 2019, 5:09 pm IST
Updated : Mar 26, 2019, 5:09 pm IST
SHARE ARTICLE
Handcuff
Handcuff

ਪਟਵਾਰੀ ਨੇ ਜ਼ਮੀਨ ਦਾ ਇੰਤਕਾਲ ਕਰਨ ਬਦਲੇ ਮੰਗੀ ਸੀ ਰਿਸ਼ਵਤ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਕੜਿਆਲ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਤਾਇਨਾਤ ਪਟਵਾਰੀ ਸ਼ਵਿੰਦਰਜੀਤ ਸਿੰਘ ਨੂੰ 3000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਹੁਕਮ ਚੰਦ ਨੂੰ ਸ਼ਿਕਾਇਤਕਰਤਾ ਨਵਦੀਪ ਸਿੰਘ ਵਾਸੀ ਪਿੰਡ ਕੰਬੋਅ ਜ਼ਿਲ੍ਹਾ ਅੰਮ੍ਰਿਤਸਰ ਦੀ ਸ਼ਿਕਾਇਤ 'ਤੇ 3000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੇ ਤਾਏ ਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ 3500 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 3000 ਰੁਪਏ ਵਿਚ ਤੈਅ ਹੋਇਆ ਹੈ।

ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 3000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ  ਉਕਤ ਦੋਸ਼ੀ ਵਿਰੁਧ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅੰਮ੍ਰਿਤਸਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement