
ਕਿਸਾਨ ਜਰਨੈਲ ਸਿੰਘ ਨਾਮ ਨੇੜਲੇ ਪਿੰਡ ਖਿਆਲ ਕਲਾਂ ਦੇ ਵਸਨੀਕ ਹਨ।
ਮਾਨਸਾ- ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ ਹੁੰਦਾ ਜਾ ਰਿਹਾ ਹੈ। ਪਿਛਲੇ ਚਾਰ ਮਹੀਨ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਡਟੇ ਹੋਏ ਹਨ। ਇਸ ਦੌਰਾਨ ਅੱਜ ਕਿਸਾਨਾਂ ਨੇ ਅਂਦੋਲਨ ਤੇਜ਼ ਕਰਨ ਦੀ ਤਿਆਰੀ ਵਿੱਢ ਲਈ ਹੈ। ਇਸ ਵਿਚਕਾਰ ਅੱਜ ਇਕ ਹੋਰ ਕਿਸਾਨ ਦੀ ਮੌਤ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਕਿਸਾਨੀ ਸੰਘਰਸ਼ 'ਚੋਂ ਵਾਪਸ ਪਰਤ ਰਹੇ ਕਿਸਾਨ ਦੀ ਅਧਰੰਗ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
FARMER
ਮ੍ਰਿਤਕ ਕਿਸਾਨ ਪਿਛਲੇ 58 ਦਿਨ ਤੋਂ ਦਿੱਲੀ ਬਾਰਡਰ 'ਤੇ ਕਿਸਾਨ ਅੰਦੋਲਨ ਨਾਲ ਜੁੜਿਆ ਹੋਇਆ ਹੈ। ਦੱਸ ਦੇਈਏ ਕਿ ਕਿਸਾਨ ਜਰਨੈਲ ਸਿੰਘ ਨਾਮ ਨੇੜਲੇ ਪਿੰਡ ਖਿਆਲ ਕਲਾਂ ਦੇ ਵਸਨੀਕ ਹਨ।
farmer protest
ਦੱਸਣਯੋਗ ਹੈ ਕਿ ਕਿਸਾਨਾਂ ਨੇ ਸੰਘਰਸ਼ ਨੂੰ ਤਿੱਖਾ ਕਰਨ ਲਈ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਤਹਿਤ ਕਿਸਾਨਾਂ ਨੂੰ ਵੱਖ-ਵੱਖ ਸੰਗਠਨਾਂ ਦਾ ਸਾਥ ਮਿਲ ਰਿਹਾ ਹੈ। ਸਵੇਰੇ 6 ਵਜੇ ਤੋਂ ਸ਼ਾਮ 6 ਵਜੇ ਤਕ ਮੁਕੰਮਲ ਬੰਦ ਦਾ ਸੱਦਾ ਦਿਤਾ ਗਿਆ ਹੈ। ਸਾਰੀਆਂ ਦੁਕਾਨਾਂ, ਸ਼ਾਪਿੰਗ ਮਾਲ ਅਤੇ ਸੰਸਥਾਵਾਂ ਬੰਦ ਰਹਿਣਗੀਆਂ, ਸੜਕਾਂ ਅਤੇ ਰੇਲਾਂ ਜਾਮ ਰਹਿਣਗੀਆਂ, ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਸਾਰੀਆਂ ਸੇਵਾਵਾਂ ਬੰਦ ਰਹਿਣਗੀਆਂ।