ਵਿਰੋਧੀ ਪਾਰਟੀਆਂ ਕਿਸਾਨਾਂ ਨੂੰ ਕਰ ਰਹੀਆਂ ਨੇ ਗੁੰਮਰਾਹ - ਸੁਰਜੀਤ ਜਿਆਣੀ
Published : Mar 26, 2021, 12:04 pm IST
Updated : Mar 26, 2021, 12:18 pm IST
SHARE ARTICLE
Surjit Jyani
Surjit Jyani

ਮੋਦੀ ਸਰਕਾਰ ਕਿਸਾਨਾਂ ਦਾ ਮਸਲਾ ਹੱਲ ਕਰਨ ਲਈ ਤਿਆਰ ਹੈ- ਸੁਰਜੀਤ ਜਿਆਣੀ

ਬਠਿੰਡਾ:  ਕਿਸਾਨ ਲਗਾਤਾਰ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਤੇ ਕਿਸਾਨਾਂ ਨੇ ਭਾਜਪਾ ਲੀਡਰਾਂ ਦਾ ਘਰੋਂ ਬਾਹਰ ਨਿਕਲਣਾ ਔਖਾ ਕੀਤਾ ਹੋਇਆ ਹੈ ਪਰ ਉਹ ਅਜੇ ਵੀ ਖੇਤੀ ਕਾਨੂੰਨਾਂ ਦੇ ਹੱਕ ਵਿੱਚ ਡਟੇ ਹੋਏ ਹਨ। ਉਧਰ ਭਾਜਪਾ ਲੀਡਰਾਂ ਲਗਾਤਾਰ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਦੇ ਹੱਕ ਵਿਚ ਦੱਸ ਰਹੇ ਹਨ ਤੇ ਹੁਣ ਭਾਜਪਾ ਦੇ ਸੀਨੀਅਰ ਲੀਡਰ ਸੁਰਜੀਤ ਜਿਆਣੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਵਾਲੇ ਹਨ। ਉਨ੍ਹਾਂ ਇਲਜ਼ਾਮ ਲਗਾਇਆ ਕਿ ਕਿਸਾਨ ਜਥੇਬੰਦੀਆਂ ਨੂੰ ਵਿਰੋਧੀ ਪਾਰਟੀਆਂ ਗੁੰਮਰਾਹ ਕਰ ਰਹੀਆਂ ਹਨ।

Surjit JyaniSurjit Jyani

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦਾ ਮਸਲਾ ਹੱਲ ਕਰਨ ਲਈ ਤਿਆਰ ਹੈ। ਖੇਤੀ ਕਾਨੂੰਨਾਂ ਵਿਚ ਸੋਧ ਤੋਂ ਲੈ ਕੇ ਡੇਢ ਸਾਲ ਤੱਕ ਅੱਗੇ ਪਾਉਣ ਤੱਕ ਦੀ ਗੱਲ ਕੀਤੀ ਗਈ ਸੀ ਪਰ ਜੇਕਰ ਉਹ ਮੰਨਣ ਨੂੰ ਤਿਆਰ ਨਹੀਂ ਤਾਂ ਉਹ ਕੀ ਕਰ ਸਕਦੇ ਹਨ। ਉਨ੍ਹਾਂ ਲਾਲ ਕਿਲ੍ਹੇ ਦੀ ਘਟਨਾ ਦੀ ਨਿਖੇਧੀ ਕਰਦਿਆਂ ਇਸ ਨੂੰ ਦੇਸ਼ ਦਾ ਨੱਕ ਵੱਢਣ ਵਾਲੀ ਘਟਨਾ ਕਰਾਰ ਦਿੱਤਾ।

sonipat

ਦੱਸ ਦਈਏ ਕਿ ਜਿਸ ਵੇਲੇ ਜਿਆਣੀ ਖੇਤੀ ਕਾਨੂੰਨਾਂ ਦਾ ਪਾਠ ਪੜ੍ਹਾ ਰਹੇ ਸਨ ਉਸ ਸਮੇਂ ਕਿਸਾਨ ਉਨ੍ਹਾਂ ਦਾ ਵਿਰੋਧ ਕਰ ਰਹੇ ਸਨ। ਕਿਸਾਨਾਂ ਦੇ ਵਿਰੋਧ ਕਾਰਨ ਜਿਆਣੀ ਨੂੰ ਆਪਣੀ ਪ੍ਰੈੱਸ ਕਾਨਫ਼ਰੰਸ ਦਾ ਸਮਾਂ ਤੇ ਜਗ੍ਹਾ ਦੋ ਵਾਰ ਬਦਲਣੇ ਪਏ। ਸੁਰੱਖਿਆ ਵਜੋਂ ਦੋਹੀਂ ਥਾਈਂ ਵੱਡੀ ਗਿਣਤੀ ’ਚ ਪੁਲਿਸ ਤਾਇਨਾਤ ਰਹੀ। ਕਿਸਾਨਾਂ ਨੇ ਸੁਰਜੀਤ ਜਿਆਣੀ ਤੇ ਹਰਜੀਤ ਸਿੰਘ ਗਰੇਵਾਲ ਨੂੰ ਨਿਸ਼ਾਨੇ ’ਤੇ ਲੈਂਦਿਆਂ ਉਨ੍ਹਾਂ ’ਤੇ ਕਿਸਾਨਾਂ ਨੂੰ ਗੁੰਮਰਾਹ ਕਰਨ ਤੇ ਨਵੇਂ ਖੇਤੀ ਕਾਨੂੰਨਾਂ ਨੂੰ ਲਾਹੇਵੰਦ ਦੱਸ ਕੇ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰਨ ਦਾ ਦੋਸ਼ ਲਾਇਆ।

Farmers ProtestFarmers Protest

ਉਨ੍ਹਾਂ ਕਿਹਾ ਕਿ ਕਾਲੇ ਕਾਨੂੰਨਾਂ ਦੇ ਰੱਦ ਹੋਣ ਤੱਕ ਭਾਜਪਾ ਆਗੂਆਂ ਦਾ ਭਵਿੱਖ ਵਿਚ ਵਿਰੋਧ ਜਾਰੀ ਰਹੇਗਾ। ਦੱਸ ਦਈਏ ਕਿ 32 ਕਿਸਾਨ-ਜਥੇਬੰਦੀਆਂ ਵਲੋਂ ਭਾਜਪਾ ਨਾਲ ਸਬੰਧਤ ਆਗੂਆਂ ਦੇ ਘਰਾਂ ਮੂਹਰੇ, ਟੋਲ ਪਲਾਜ਼ਿਆਂ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅਤੇ ਅੰਬਾਨੀ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਸਮੇਤ 68 ਥਾਵਾਂ ’ਤੇ ਦਿਨ-ਰਾਤ ਧਰਨੇ ਦਿੱਤੇ ਜਾ ਰਹੇ ਹਨ। ਬੰਦ ਦੌਰਾਨ ਜਥੇਬੰਦੀਆਂ ਵਲੋਂ ਕਰੀਬ 120 ਥਾਵਾਂ ’ਤੇ ਧਰਨੇ ਲਾਏ ਜਾ ਰਹੇ ਹਨ। 

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement