ਕੇਂਦਰੀ ਜੇਲ ਵਿਚ ਉਮਰ ਕੈਦ ਕੱਟ ਰਹੀ ਔਰਤ ਨੇ ਫਾਹਾ ਲਗਾਉਣ ਦੀ ਕੀਤੀ ਕੋਸ਼ਿਸ਼
Published : Mar 26, 2022, 7:31 am IST
Updated : Mar 26, 2022, 7:31 am IST
SHARE ARTICLE
image
image

ਕੇਂਦਰੀ ਜੇਲ ਵਿਚ ਉਮਰ ਕੈਦ ਕੱਟ ਰਹੀ ਔਰਤ ਨੇ ਫਾਹਾ ਲਗਾਉਣ ਦੀ ਕੀਤੀ ਕੋਸ਼ਿਸ਼

ਗੁਰਦਾਸਪੁਰ, 25 ਮਾਰਚ (ਟਾਂਡਾ) : ਸਥਾਨਕ ਕੇਂਦਰੀ ਜੇਲ੍ਹ 'ਚ ਉਮਰ ਕੈਦ ਦੀ ਸਜ਼ਾ ਕੱਟ ਰਹੀ ਇਕ ਮਹਿਲਾ ਕੈਦੀ ਨੇ ਆਪਣੀ ਚੁੰਨੀ ਨਾਲ ਫਾਹਾ ਲਗਾਉਣ ਦੀ ਕੋਸ਼ਿਸ਼ ਕੀਤੀ ਪਰ ਜੇਲ੍ਹ ਦੇ ਸਟਾਫ ਨੇ ਸਮਾਂ ਰਹਿੰਦੇ ਉਸ ਨੂੰ  ਬਚਾ ਕੇ ਸਿਵਲ ਹਸਪਤਾਲ ਗੁਰਦਾਸਪੁਰ 'ਚ ਦਾਖਲ ਕਰਵਾਇਆ | ਫਿਲਹਾਲ ਔਰਤ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ |
ਸਿਵਲ ਹਸਪਤਾਲ 'ਚ ਮਹਿਲਾ ਕੈਦੀ ਮਨਿੰਦਰ ਕੌਰ ਪਤਨੀ ਓਾਕਾਰ ਸਿੰਘ ਵਾਸੀ ਗੁਰਦਾਸਪੁਰ ਦੇ ਨਾਲ ਪਹੁੰਚੀ ਜੇਲ੍ਹ ਪੁਲਸ ਅਧਿਕਾਰੀ ਬਲਵਿੰਦਰ ਕੌਰ ਨੇ ਦੱਸਿਆ ਕਿ ਔਰਤ ਆਪਣੇ ਸਹੁਰੇ ਦੀ ਹੱਤਿਆ ਦੇ ਮਾਮਲੇ 'ਚ 20 ਸਾਲ ਦੀ ਸਜ਼ਾ ਕੱਟ ਰਹੀ ਹੈ, ਜੋ ਕਿ ਪਿਛਲੇ 4 ਸਾਲ ਤੋਂ ਜੇਲ੍ਹ ਵਿਚ ਬੰਦ ਹੈ |
  ਉਨ੍ਹਾਂ ਦੱਸਿਆ ਕਿ ਇਹ ਮਹਿਲਾ ਕੈਦੀ ਅੱਜ ਫੋਨ 'ਤੇ ਕਿਸੇ ਨਾਲ ਗੱਲਬਾਤ ਕਰ ਰਹੀ ਸੀ ਕਿ ਅਚਾਨਕ ਰੋਂਦੇ ਹੋਏ ਬਾਥਰੂਮ 'ਚ ਚਲੀ ਗਈ, ਜਿੱਥੇ ਇਸ ਨੇ ਆਪਣੀ ਚੁੰਨੀ ਨਾਲ ਫਾਹਾ ਲਗਾਉਣ ਦੀ ਕੋਸ਼ਿਸ਼ ਕੀਤੀ | ਔਰਤ ਨੂੰ  ਜੇਲ੍ਹ ਦੀ ਪੁਲਸ ਨੇ ਹਸਪਤਾਲ ਦਾਖਲ ਕਰਵਾਇਆ, ਜਿੱਥੇ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ |

ਫੋਟੋ : ਗੁਰਦਾਸਪੁਰ 1

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement