
'ਆਪ' ਪੰਜਾਬ ਦੇ ਲੋਕਾਂ ਨਾਲ ਧੋਖਾ ਨਾ ਕਰੇ-ਦਲਜੀਤ ਚੀਮਾ
ਮੁਹਾਲੀ : ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਨਵੀਂ ਸਰਕਾਰ ਬਣਦਿਆਂ ਹੀ ਸਰਕਾਰੀ ਸਕੂਲ ਦੀ ਨਿਲਾਮੀ ਲਈ ਬੋਲੀ ਲਗਾਈ ਜਾ ਰਹੀ ਹੈ। ਇਹ ਸਕੂਲ ਰੋਪੜ ਦੀ ਥਰਮਲ ਕਲੋਨੀ ਵਿੱਚ ਬਣਿਆ ਹੈ। ਪਾਵਰਕਾਮ ਨੇ ਸਕੂਲ ਦੀ ਨਿਲਾਮੀ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਹੈ।
PHOTO
ਇਹ ਪਤਾ ਲੱਗਦਿਆਂ ਹੀ ਅਕਾਲੀ ਦਲ ਨੇ 'ਆਪ' ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦਾ ਸਿੱਖਿਆ ਮਾਡਲ ਹੁਣ ਪੰਜਾਬ ਵਿੱਚ ਵੀ ਸ਼ੁਰੂ ਹੋ ਗਿਆ ਹੈ। ਥਰਮਲ ਕਲੋਨੀ ਰੋਪੜ ਵਿੱਚ ਇੱਕ ਵਧੀਆ ਹਾਈ ਸਕੂਲ ਦੀ ਇਮਾਰਤ ਦੀ ਨਿਲਾਮੀ ਕੀਤੀ ਜਾ ਰਹੀ ਹੈ।
PHOTO
ਅਕਾਲੀ ਦਲ ਦੇ ਆਗੂ ਡਾਕਟਰ ਦਲਜੀਤ ਚੀਮਾ ਨੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਸੀਐਮ ਭਗਵੰਤ ਮਾਨ ਨੂੰ ਟਵੀਟ ਕਰਕੇ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਨਾਲ ਧੋਖਾ ਨਾ ਕਰੋ। ਉਨ੍ਹਾਂ ਕਿਹਾ ਕਿ ਸਕੂਲ ਦੀ ਨਿਲਾਮੀ ਤੁਰੰਤ ਬੰਦ ਕਰਕੇ ਇਸ ਨੂੰ ਮੁੜ ਖੋਲ੍ਹਿਆ ਜਾਵੇ।
Delhi Model of Education begins in Punjab. Auction advt. issued to sell Excellent High School building inside Thermal Colony Ropar. @ArvindKejriwal & @BhagwantMann please don’t betray the people of Punjab. Stop auction & order re opening of school. pic.twitter.com/5nblFvMEZT
— Dr Daljit S Cheema (@drcheemasad) March 26, 2022
ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਸਿਹਤ ਦੇ ਨਾਲ-ਨਾਲ ਸਿੱਖਿਆ ਨੂੰ ਸਭ ਤੋਂ ਵੱਡਾ ਮੁੱਦਾ ਬਣਾਇਆ ਹੈ। ਉਨ੍ਹਾਂ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਦਾ ਵਾਅਦਾ ਕੀਤਾ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਅਜਿਹੇ ਸਕੂਲ ਬਣਾਏ ਜਾਣਗੇ ਕਿ ਦੇਸ਼ ਵਿਦੇਸ਼ ਤੋਂ ਵੀ ਲੋਕ ਇਸ ਨੂੰ ਦੇਖਣ ਆਉਣਗੇ।
PHOTO