ਮਾਨਸਾ ਪਹੁੰਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਵੰਡੇ ਮੁਆਵਜ਼ੇ ਦੇ ਚੈੱਕ
Published : Mar 26, 2022, 6:27 pm IST
Updated : Mar 26, 2022, 6:27 pm IST
SHARE ARTICLE
Bhagwant Mann
Bhagwant Mann

ਮੁੱਖ ਮੰਤਰੀ ਵੱਲੋਂ ਭਵਿੱਖ ਵਿਚ ਕੁਦਰਤੀ ਆਫਤ ਨਾਲ ਨੁਕਸਾਨੀ ਫਸਲ ਲਈ ਕਿਸਾਨਾਂ ਨੂੰ ਪਹਿਲਾਂ ਮੁਆਵਜ਼ਾ ਦੇਣ ਅਤੇ ਬਾਅਦ ਵਿਚ ਗਿਰਦਾਵਰੀ ਕਰਵਾਉਣ ਦਾ ਐਲਾਨ

 

ਮਾਨਸਾ:  ਕੁਦਰਤੀ ਆਫਤ ਨਾਲ ਬਰਬਾਦ ਹੁੰਦੀਆਂ ਫਸਲਾਂ ਕਾਰਨ ਆਰਥਿਕ ਤੌਰ ਤੇ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੇ ਕਿਸਾਨਾਂ ਦੇ ਹਿੱਤ ਵਿਚ ਵੱਡਾ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਭਵਿੱਖ ਵਿਚ ਅਜਿਹੇ ਕਿਸੇ ਵੀ ਨੁਕਸਾਨ ਲਈ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇ ਕੇ  ਗਿਰਦਾਵਰੀ ਦੀ ਪ੍ਰਕਿਰਿਆ ਬਾਅਦ ਵਿਚ ਮੁਕੰਮਲ ਕੀਤੀ ਜਾਵੇਗੀ। 

 

CM Bhagwant MannCM Bhagwant Mann

 

ਅੱਜ ਇੱਥੇ ਜ਼ਿਲ੍ਹੇ ਵਿਚ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨੁਕਸਾਨੇ ਨਰਮੇ ਦੀ ਫਸਲ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਵੰਡਣ ਮੌਕੇ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਫਸਲਾਂ ਦੀ ਬਰਬਾਦੀ ਤੋਂ ਬਾਅਦ ਕਿਸਾਨਾਂ ਨੂੰ ਮੁਆਵਜ਼ਾ ਲੈਣ ਲਈ ਵੀ ਗੁੰਝਲਦਾਰ ਪ੍ਰਕਿਰਿਆ ਵਿਚੋਂ ਗੁਜ਼ਰਨਾ ਪੈਂਦਾ ਹੈ ਕਿਉਂਕਿ ਉਨ੍ਹਾਂ ਨੂੰ ਫਸਲ ਦੀ ਗਿਰਦਾਵਰੀ ਹੋਣ ਤੋਂ ਬਾਅਦ ਮੁਆਵਜ਼ਾ ਮਿਲਦਾ ਹੈ। ਦਿੱਲੀ ਦੀ ਆਪ ਸਰਕਾਰ ਵੱਲੋਂ ਪਹਿਲਾਂ ਹੀ ਇਹ ਪ੍ਰਕਿਰਿਆ ਅਪਣਾਈ ਜਾ ਰਹੀ ਹੈ ਜਿੱਥੇ ਕਿਸਾਨਾਂ ਨੂੰ ਕੁਦਰਤੀ ਆਫਤ ਨਾਲ ਨੁਕਸਾਨੀ ਫਸਲ ਦਾ ਮੁਆਵਜ਼ਾ ਦੇ ਕੇ ਉਸ ਤੋਂ ਬਾਅਦ ਗਿਰਦਾਵਰੀ ਕੀਤੀ ਜਾਂਦੀ ਹੈ। 

 

 

CM Bhagwant MannCM Bhagwant Mann

ਪਿਛਲੇ ਸਮੇਂ ਦੌਰਾਨ ਮਾਲਵਾ ਪੱਟੀ ਵਿੱਚ ਚਿੱਟੀ ਅਤੇ ਗੁਲਾਬੀ ਸੁੰਡੀ ਨਾਲ ਬੁਰੀ ਤਰ੍ਹਾਂ ਨੁਕਸਾਨੀ ਗਈ ਨਰਮੇ ਦੀ ਫਸਲ ਲਈ ਕਿਸਾਨਾਂ ਨੂੰ ਮੁਹੱਈਆ ਕਰਵਾਏ ਗਏ ਘਟੀਆ ਬੀਜ ਅਤੇ ਕੀਟਨਾਸ਼ਕਾਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਫਸਲਾਂ ਦੀ ਬਰਬਾਦੀ ਦੀ ਮੁਕੰਮਲ ਜਾਂਚ ਕਰਵਾ ਕੇ ਜਿੰਮੇਵਾਰੀ ਤੈਅ ਕਰਨ ਅਤੇ ਦੋਸ਼ੀਆਂ ਖ਼ਿਲਾਫ਼ ਢੁਕਵੀਂ ਕਾਰਵਾਈ ਕਰਨ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਅੱਜ ਜ਼ਿਲ੍ਹੇ ਦੇ 15 ਪ੍ਰਭਾਵਿਤ ਨਰਮਾ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਦੇਣ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੀਤੇ ਸਮੇਂ ਵਿੱਚ ਮਾਲਵੇ ਖੇਤਰ ਵਿਚ ਨਰਮੇ ਦੀ ਫਸਲ ਨੂੰ ਚਿੱਟੀ ਅਤੇ ਗੁਲਾਬੀ ਸੁੰਡੀ ਕਾਰਨ ਹੋਏ ਨੁਕਸਾਨ ਲਈ ਕੁਦਰਤੀ ਆਫ਼ਤ ਨਹੀਂ ਸਗੋਂ ਕਿਸਾਨਾਂ ਨੂੰ ਘਟੀਆ ਬੀਜ ਅਤੇ ਸਪਰੇਆਂ ਦੇਣ ਵਾਲੀਆਂ ਸਰਕਾਰਾਂ ਜ਼ਿੰਮੇਵਾਰ ਹਨ।

 

CM Bhagwant MannCM Bhagwant Mann

 

ਉਹਨਾਂ ਕਿਹਾ ਕਿ ਜੇਕਰ ਉਸ ਸਮੇਂ ਕਿਸਾਨਾਂ ਨੂੰ ਮਿਆਰੀ ਬੀਜ ਅਤੇ ਅਸਲੀ ਕੀਟਨਾਸ਼ਕ ਮੁਹੱਈਆ ਕਰਵਾਏ ਜਾਂਦੇ ਤਾਂ ਅੱਜ ਕਿਸਾਨ ਪਰਿਵਾਰ ਮੰਦਹਾਲੀ ਦੇ ਦੌਰ  ਤੋਂ ਗੁਜ਼ਰਦੇ ਹੁੰਦੇ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ''ਕਿਸਾਨਾਂ ਦਾ ਸ਼ੋਸ਼ਣ ਘਟੀਆ ਬੀਜ ਜਾਂ ਦਵਾਈਆਂ ਨਾਲ ਹੀ ਨਹੀਂ ਕੀਤਾ ਜਾਂਦਾ ਸੀ ਸਗੋਂ ਫਸਲ ਦਾ ਨੁਕਸਾਨ ਹੋ ਜਾਣ 'ਤੇ ਉਹਨਾਂ ਨੂੰ ਨਾਮਾਤਰ ਮੁਆਵਜ਼ਾ ਦੇ ਕੇ ਕੋਰਾ ਮਜ਼ਾਕ ਵੀ ਕੀਤਾ ਜਾਂਦਾ ਸੀ।ਇੱਥੋਂ ਤੱਕ ਕਿ ਸਭ ਨੂੰ ਰਿਜ਼ਕ ਦੇਣ ਵਾਲਾ ਅੰਨਦਾਤਾ ਸਮੇਂ ਦੀਆਂ ਸਰਕਾਰਾਂ ਨੇ ਭਿਖਾਰੀ ਬਣਾ ਕੇ ਰੱਖ ਦਿੱਤਾ।"

 

 

CM Bhagwant MannCM Bhagwant Mann

 

ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਦਾ ਵਾਅਦਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਵੱਖ ਵੱਖ ਯੂਨੀਵਰਸਿਟੀਆਂ ਦੇ ਮਾਹਰਾਂ ਨਾਲ ਸਲਾਹ ਮਸ਼ਵਰਾ ਕਰ ਰਹੀ ਹੈ ਤਾਂ ਕਿ ਨਵੀਆਂ ਤਕਨੀਕਾਂ ਲਿਆ ਕੇ ਕਿਸਾਨਾਂ ਨੂੰ ਚੰਗੇ ਮੁਨਾਫੇ ਵਾਲੀਆਂ ਫਸਲਾਂ ਬੀਜਣ ਵੱਲ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅਸੀਂ ਖੇਤੀ ਨੂੰ ਘਾਟੇ ਦਾ ਸੌਦਾ ਜਾਂ ਮਜਬੂਰੀ ਦਾ ਧੰਦਾ ਨਹੀਂ ਰਹਿਣ ਦੇਵਾਂਗੇ ਕਿਉਂਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਇੱਥੋਂ ਦੇ ਕਿਸਾਨਾਂ ਨੂੰ ਆਰਥਿਕ ਪੱਖੋਂ ਸਥਿਰ ਕਰਨਾ ਸਾਡੀ ਸਭ ਤੋਂ ਵੱਧ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਖੇਤੀਬਾੜੀ ਯੂਨੀਵਰਸਿਟੀ ਨੂੰ ਬਿਹਤਰ ਬੀਜ ਅਤੇ ਹੋਰ ਖੋਜਾਂ ਲਈ ਢੁਕਵੇਂ ਫੰਡ ਦੇਵੇਗੀ ਅਤੇ ਬਜਟ ਵਿਚ ਵੀ ਖੇਤੀ ਨੂੰ ਤਰਜੀਹ ਦਿੱਤੀ ਜਾਵੇਗੀ। ਸੂਬੇ ਦੇ ਬਹੁਮੁੱਲੇ ਕੁਦਰਤੀ ਵਸੀਲੇ ਪਾਣੀ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇੱਕ ਕਿੱਲੋ ਚੌਲ ਪੈਦਾ ਕਰਨ ਲਈ 3800 ਲੀਟਰ ਪਾਣੀ ਬਰਬਾਦ ਹੁੰਦਾ ਹੈ, ਜਿਸ ਕਰਕੇ ਸਾਨੂੰ ਪਾਣੀ ਦੀ ਘੱਟ ਖਪਤ ਵਾਲੀਆਂ ਫਸਲਾਂ ਵੱਲ ਮੁੜਨਾ ਹੋਵੇਗਾ, ਕਿਉਂਕਿ ਪੰਜਾਬ ਦੀ ਜ਼ਰਖੇਜ ਧਰਤੀ ਵਿਚ ਕੋਈ ਵੀ ਫਸਲ ਪੈਦਾ ਕੀਤੀ ਜਾ ਸਕਦੀ ਹੈ।

 

 

CM Bhagwant MannCM Bhagwant Mann

 

ਵਿਧਾਇਕਾਂ ਦੀ ਪੈਨਸ਼ਨ ਨਵੇਂ ਸਿਰਿਓਂ ਤੈਅ ਕਰਨ ਬਾਰੇ ਬੀਤੇ ਦਿਨ ਲਏ ਫੈਸਲੇ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਇਸ ਇਤਿਹਾਸਕ ਕਦਮ ਦੀ ਗੂੰਜ ਦੇਸ਼ ਭਰ ਵਿਚ ਪਈ ਹੈ ਅਤੇ ਵੱਧ ਪੈਨਸ਼ਨ ਲੈਣ ਦਾ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਖਜ਼ਾਨਾ ਲੋਕਾਂ ਲਈ ਹੁੰਦਾ ਹੈ ਅਤੇ ਹੁਣ ਲੋਕਾਂ ਲਈ ਹੀ ਖਰਚਿਆ ਜਾਵੇਗਾ। ਦਿੱਲੀ ਦੇ ਵਿਧਾਇਕਾਂ ਵੱਲੋਂ ਵੱਧ ਤਨਖਾਹ ਜਾਂ ਪੈਨਸ਼ਨ ਲੈਣ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਵਿਚ ਇੱਕ ਵਿਧਾਇਕ ਨੂੰ ਭੱਤਿਆਂ ਸਮੇਤ ਸਿਰਫ 54000 ਰੁਪਏ ਮਹੀਨਾ ਤਨਖ਼ਾਹ ਮਿਲਦੀ ਹੈ ਜਦਕਿ ਸਾਬਕਾ ਹੋਣ 'ਤੇ ਮਹਿਜ਼ 7200 ਰੁਪਏ ਪੈਨਸ਼ਨ ਮਿਲਦੀ ਹੈ। ਇਸ ਮੌਕੇ ਸੂਬੇ ਦੇ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੇ ਮੁੱਖ ਮੰਤਰੀ ਦਾ ਮਾਨਸਾ ਪਹੁੰਚਣ ਉੱਤੇ ਸਵਾਗਤ ਕਰਦਿਆਂ ਕਿਹਾ ਕਿ ਉਹਨਾਂ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ 25 ਹਜ਼ਾਰ ਬੇਰੋਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ, ਕੱਚੇ ਮੁਲਾਜ਼ਮ ਪੱਕੇ ਕਰਨ ਸਮੇਤ ਲੋਕ ਪੱਖੀ ਅਤੇ ਇਤਿਹਾਸਿਕ ਫ਼ੈਸਲੇ ਲੈਣੇ ਸ਼ੁਰੂ ਕਰ ਦਿੱਤੇ ਹਨ ਤਾਂ ਕਿ ਪੰਜਾਬ ਨੂੰ ਤਰੱਕੀ ਦੀਆਂ ਬੁਲੰਦੀਆਂ ਉੱਤੇ ਪਹੁੰਚਾਇਆ ਜਾ ਸਕੇ।

 

CM Bhagwant MannCM Bhagwant Mann

 

ਦੱਸਣਯੋਗ ਪਿਛਲੇ ਸਾਲ ਜ਼ਿਲ੍ਹੇ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਮਾਲਵਾ ਪੱਟੀ ਦੇ ਮਾਨਸਾ, ਬਠਿੰਡਾ, ਮੁਕਤਸਰ ਸਾਹਿਬ ਸਮੇਤ ਕਈ ਜ਼ਿਲ੍ਹਿਆਂ ਵਿੱਚ ਨਰਮੇ ਦੀ ਫ਼ਸਲ ਬੁਰੀ ਤਰ੍ਹਾਂ ਨੁਕਸਾਨੀ ਗਈ ਸੀ ਪਰ ਕਿਸਾਨਾਂ ਨੂੰ ਸਮੇਂ ਸਿਰ ਮੁਆਵਜ਼ਾ ਪ੍ਰਾਪਤ ਨਹੀਂ ਹੋਇਆ ਸੀ।ਇਕੱਲੇ ਮਾਨਸਾ ਜ਼ਿਲ੍ਹੇ ਵਿੱਚ ਬੀਤੇ ਸਾਲ ਗੁਲਾਬੀ ਸੁੰਡੀ ਕਾਰਨ 56372 ਕਿਸਾਨਾਂ ਦੀ 1.36 ਲੱਖ ਏਕੜ ਫਸਲ ਨੁਕਸਾਨੀ ਗਈ ਸੀ ਜਿਨ੍ਹਾਂ ਨੂੰ 231 ਕਰੋੜ ਰੁਪਏ ਮੁਆਵਜ਼ਾ ਵੰਡਿਆ ਜਾ ਰਿਹਾ ਹੈ। ਇਨ੍ਹਾਂ ਕਿਸਾਨਾਂ ਨੂੰ 17000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਵੰਡਿਆ ਗਿਆ। ਮੁੱਖ ਮੰਤਰੀ ਨੇ ਅੱਜ ਵੱਖ ਵੱਖ ਪਿੰਡਾਂ ਦੇ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਵੰਡੇ ਜਿਨ੍ਹਾਂ ਵਿੱਚ ਅੱਕਾਂਵਾਲੀ ਦੇ ਜਸਵਿੰਦਰ ਸਿੰਘ, ਜੋਗਿੰਦਰ ਸਿੰਘ ਤੇ ਗੁਰਦੇਵ ਸਿੰਘ, ਪਿੰਡ ਭੰਮੇ ਦੇ ਮੇਜਰ ਸਿੰਘ ਤੇ ਜਸਵਿੰਦਰ ਸਿੰਘ, ਪਿੰਡ ਰਾਏਪੁਰ ਦੇ ਸਵਰਨਜੀਤ ਸਿੰਘ, ਬਲਵਿੰਦਰ ਸਿੰਘ ਤੇ ਚੰਦ ਸਿੰਘ, ਪਿੰਡ ਭੁਪਾਲ ਦੇ ਅਮਨਦੀਪ ਸਿੰਘ, ਦਰਸ਼ਨ ਸਿੰਘ ਤੇ ਜਸਵਿੰਦਰ ਕੌਰ ਅਤੇ ਮਾਨਸਾ ਤੋਂ ਗੁਰਵਿੰਦਰ ਸਿੰਘ ਤੇ ਹਰਪਾਲ ਸਿੰਘ ਸ਼ਾਮਿਲ ਹਨ।

ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਮਾਨਸਾ ਪਹੁੰਚਣ ਉੱਤੇ ਜ਼ਿਲ੍ਹਾ ਪੁਲੀਸ ਵੱਲੋਂ ਓਹਨਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ।  ਇਸ ਮੌਕੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ,  ਮੌੜ ਤੋਂ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ, ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਤੋਂ ਇਲਾਵਾ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕਮਲ ਕਿਸ਼ੋਰ ਯਾਦਵ, ਡਿਪਟੀ ਕਮਿਸ਼ਨ ਮਹਿੰਦਰ ਪਾਲ ਅਤੇ ਐਸ.ਐਸ.ਪੀ. ਦੀਪਕ ਪਾਰਿਕ ਮੌਜੂਦ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement