CM ਮਾਨ ਵਲੋਂ ਸਾਬਕਾ ਵਿਧਾਇਕਾਂ ਦੀ ਪੈਨਸ਼ਨ 'ਤੇ ਲਗਾਏ ਵਿਰਾਮ ਮਗਰੋਂ ਬੋਲੇ ਸਾਬਕਾ CM ਪ੍ਰਕਾਸ਼ ਸਿੰਘ ਬਾਦਲ
Published : Mar 26, 2022, 4:40 pm IST
Updated : Apr 9, 2022, 8:03 pm IST
SHARE ARTICLE
Photo
Photo

''ਮੈਂ ਤਾਂ ਪਹਿਲਾਂ ਹੀ ਪੈਨਸ਼ਨ ਲੈਣੀ ਛੱਡ ਦਿੱਤੀ ਸੀ''

 

 

 ਮੁਹਾਲੀ : CM ਮਾਨ ਵਲੋਂ ਸਾਬਕਾ ਵਿਧਾਇਕਾਂ ਦੀ ਪੈਨਸ਼ਨ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਭਗਵੰਤ ਮਾਨ ਨੇ ਐਲਾਨ ਕਰਦਿਆਂ ਕਿਹਾ ਕਿ ਵਿਧਾਇਕ ਭਾਵੇਂ 2 ਵਾਰ ਜਿੱਤੇ ਜਾਂ 7 ਵਾਰ ਜਿੱਤੇ ਪਰ ਉਸ ਨੂੰ ਪੈਨਸ਼ਨ ਸਿਰਫ ਇਕ ਟਰਮ ਦੀ ਹੀ ਮਿਲੇਗੀ। CM ਭਗਵੰਤ ਮਾਨ ਦੇ ਇਸ ਫੈਸਲੇ ਦਾ ਵਿਰੋਧੀ ਪਾਰਟੀਆਂ ਦੇ ਕੁਝ ਆਗੂਆਂ ਵਲੋਂ ਸਵਾਗਤ ਕੀਤਾ ਗਿਆ ਹੈ।

Parkash Singh Badal Parkash Singh Badal

 

 

ਸਾਬਕਾ ਵਿਧਾਇਕਾਂ ਦੀ ਪੈਨਸ਼ਨ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਵੀ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੈਂ ਪੈਨਸ਼ਨ ਨੂੰ ਲੈ ਕੇ ਮੁੱਖ ਮੰਤਰੀ ਦੇ ਫੈਸਲੇ ਦਾ ਸਵਾਗਤ ਕਰਦਾ ਹਾਂ। ਉਨ੍ਹਾਂ ਕਿਹਾ ਕਿ ਸਾਬਕਾ ਵਿਧਾਇਕਾਂ ਨੂੰ ਪੈਨਸ਼ਨ ਨਹੀਂ ਮਿਲਣੀ ਚਾਹੀਦੀ। MLA ਬਣਨਾ ਸੇਵਾ ਹੈ, ਕੋਈ ਨੌਕਰੀ ਨਹੀਂ। ਕਿਸੇ ਵੀ ਸਾਬਕਾ ਵਿਧਾਇਕ ਨੂੰ ਪੈਨਸ਼ਨ ਨਹੀਂ ਮਿਲਣੀ ਚਾਹੀਦੀ। ਮੈਂ ਤਾਂ ਪਹਿਲਾਂ ਹੀ ਪੈਨਸ਼ਨ ਲੈਣੀ ਛੱਡ ਦਿੱਤੀ ਸੀ।

Parkash Singh BadalParkash Singh Badal

 ਉਨ੍ਹਾਂ ਕਿਹਾ ਕਿ ਵਿਧਾਇਕ ਬਣਨਾ ਤਾਂ ਸੇਵਾ ਹੈ। ਜੋ ਨੌਕਰੀ ਕਰਦੇ ਹਨ ਉਨ੍ਹਾਂ ਦਾ ਹੱਕ ਪੈਨਸ਼ਨ ਲੈਣਾ ਹੁੰਦਾ ਹੈ। ਗੌਰਤਲਬ ਹੈ ਕਿ CM ਮਾਨ ਨੇ ‘ਇੱਕ ਵਿਧਾਇਕ ਇੱਕ ਪੈਨਸ਼ਨ’ ਸਕੀਮ ਲਾਗੂ ਕਰਦਿਆਂ ਕਿਹਾ ਕਿ ਇਸ ਸਕੀਮ ਨਾਲ ਬਚਿਆ ਹੋਇਆ ਪੈਸਾ ਲੋਕਾਂ ਦੀ ਭਲਾਈ ਲਈ ਖਰਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਧਾਇਕਾਂ ਨੂੰ ਸੇਵਾ ਲਈ ਪੈਨਸ਼ਨ ਦੇ ਰੂਪ ਵਿੱਚ ਇੰਨੀ ਵੱਡੀ ਰਕਮ ਦਿੱਤੇ ਜਾਣਾ ਕਿਸੇ ਪੱਖੋਂ ਸਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਧਾਇਕਾਂ ਨੂੰ ਮਿਲਣ ਵਾਲੀ ਫੈਮਿਲੀ ਪੈਨਸ਼ਨ ਵੀ ਬਹੁਤ ਜ਼ਿਆਦਾ ਹੈ, ਜਿਸ ਵਿੱਚ ਕਟੌਤੀ ਕੀਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement