
ਨਵਜੋਤ ਸਿੱਧੂ ਦੇ ਸ਼ਕਤੀ ਪ੍ਰਦਰਸ਼ਨ 'ਤੇ ਰਵਨੀਤ ਬਿੱਟੂ ਨੇ ਨਿਸ਼ਾਨਾ ਸਾਧਿਆ
ਸੁਲਤਾਨਪੁਰ ਲੋਧੀ: ਨਵੇਂ ਸੂਬਾ ਪ੍ਰਧਾਨ ਦੇ ਐਲਾਨ ਤੋਂ ਪਹਿਲਾਂ ਪੰਜਾਬ ਕਾਂਗਰਸ ਵਿਚ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਅਗਵਾਈ ਵਿਚ ਕਾਂਗਰਸ ਦੇ ਸੁਲਤਾਨਪੁਰ ਲੋਧੀ ਦੇ ਸਾਬਕਾ ਵਿਧਾਇਕ ਨਵਤੇਜ ਚੀਮਾ ਦੇ ਘਰ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਲਗਭਗ 20 ਤੋਂ ਵੱਧ ਸਾਬਕਾ ਵਿਧਾਇਕ ਅਤੇ ਮੌਜੂਦਾ ਵਿਧਾਨ ਸਭਾ ਚੋਣਾਂ ਲੜ ਚੁੱਕੇ ਆਗੂ ਸ਼ਾਮਲ ਹੋਏ।
ਇਨ੍ਹਾਂ ਵਿੱਚ ਸੁਖਪਾਲ ਸਿੰਘ ਖਹਿਰਾ, ਬਲਵਿੰਦਰ ਧਾਲੀਵਾਲ, ਸੁਨੀਲ ਦੱਤੀ, ਅਸ਼ਵਨੀ ਸੇਖੜੀ, ਨਾਜਰ ਸਿੰਘ ਮਾਨਸ਼ਾਹੀਆ, ਸੁਰਜੀਤ ਸਿੰਘ ਧੀਮਾਨ, ਸਾਬਕਾ ਵਿਧਾਇਕ ਰੁਪਿੰਦਰ ਕੌਰ ਰੂਬੀ ਅਤੇ ਹੋਰ ਆਗੂ ਸ਼ਾਮਲ ਹੋਏ।
PHOTO
ਲੰਚ ਡਿਪਲੋਮੇਸੀ ਰਾਹੀਂ ਹੋਈ ਇਸ ਮੀਟਿੰਗ ਤੋਂ ਮੀਡੀਆ ਨੂੰ ਦੂਰ ਰੱਖਿਆ ਗਿਆ। ਬੈਠਕ ਖਤਮ ਹੋਣ ਤੋਂ ਬਾਅਦ ਨਵਜੋਤ ਸਿੱਧੂ ਤੇ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕੀਤਾ। ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਦੀ ਹੱਕ ਸੱਚ ਦੀ ਲੜਾਈ ਨੇਕ ਨੀਅਤ ਤੇ ਇਮਾਨਦਾਰੀ ਨਾਲ ਲੜਾਂਗੇ।
ਇਸ ਦੇ ਨਾਲ ਹੀ ਸੁਖਪਾਲ ਸਿੰਘ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਦੀ ਹੱਕ ਸੱਚ ਦੀ ਲੜਾਈ ਨੂੰ ਅੱਗੇ ਵਧਾਉਂਦਿਆਂ ਅੱਜ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਹੋਰ ਵਿਧਾਇਕਾਂ ਨਾਲ ਅਹਿਮ ਬੈਠਕ ਹੋਈ। ਸਾਨੂੰ ਸਭ ਨੂੰ ਉਮੀਦ ਹੈ ਕਿ ਜਿਸ ਤਰ੍ਹਾਂ ਦੇ ਬਦਲਾਓ ਵਾਸਤੇ ਲੋਕਾਂ ਨੇ ਫ਼ਤਵਾ ਦਿੱਤਾ ਹੈ, ਨੂੰ ਮੱਦੇਨਜ਼ਰ ਰੱਖਦਿਆਂ ਸਾਡੀ ਪਾਰਟੀ ਯੋਗਤਾ ਅਤੇ ਇਮਾਨਦਾਰੀ ਨਾਲ ਫ਼ੈਸਲੇ ਲਵੇਗੀ ਤਾਂ ਜੋ ਜਲਦ ਤੋਂ ਜਲਦ ਪੰਜਾਬ ਵਿੱਚ ਕਾਂਗਰਸ ਦੀ ਸਾਖ ਮੁੜ ਬਹਾਲ ਕੀਤੀ ਜਾ ਸਕੇ।
ਇਸ ਦੇ ਨਾਲ ਹੀ ਲੋਕ ਸਭਾ ਹਲਕਾ ਲੁਧਿਆਣਾ ਤੋਂ ਐੱਮ.ਪੀ. ਰਵਨੀਤ ਸਿੰਘ ਬਿੱਟੂ ਜੋ ਕਿ ਪਹਿਲਾਂ ਵੀ ਅਸਿੱਧੇ ਢੰਗ ਨਾਲ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ’ਤੇ ਨਿਸ਼ਾਨਾ ਸਾਧਦੇ ਰਹਿੰਦੇ ਹਨ ਅਤੇ ਅੱਜ ਫਿਰ ਉਨ੍ਹਾਂ ਵਲੋਂ ਸਿੱਧੂ ਵਲੋਂ ਅੱਜ ਕਾਂਗਰਸੀ ਸਾਬਕਾ ਵਿਧਾਇਕਾਂ ਤੇ ਆਗੂਆਂ ਨਾਲ ਕੀਤੀ ਗਈ ਮੀਟਿੰਗ ਦੀ ਵਾਇਰਲ ਤਸਵੀਰ ’ਤੇ ਤੰਜ਼ ਕੱਸਦਿਆਂ ਕਿਹਾ ਕਿ ‘ਵੇਲੇ ਦੀ ਨਮਾਜ਼ ਅਤੇ ਕੁਵੇਲੇ ਦੀਆਂ ਟੱਕਰਾਂ’ ਹਨ