ਪ੍ਰਤਾਪ ਸਿੰਘ ਬਾਜਵਾ ਨੇ ਚੁੱਕਿਆ ਪਨਬੱਸ ਬੱਸਾਂ ਨੂੰ ਦਿੱਲੀ ਹਵਾਈ ਅੱਡੇ ਤੱਕ ਚਲਾਉਣ ਦਾ ਮੁੱਦਾ
Published : Mar 26, 2022, 12:50 pm IST
Updated : Mar 26, 2022, 3:08 pm IST
SHARE ARTICLE
Partap Singh Bajwa
Partap Singh Bajwa

ਇਸ ਤੋਂ ਪਹਿਲਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਇਹ ਮੁੱਦਾ ਉਠਾਇਆ ਸੀ।

 

ਚੰਡੀਗੜ੍ਹ - ਸਾਬਕਾ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਤੋਂ ਬਾਅਦ ਹੁਣ ਪ੍ਰਤਾਪ ਬਾਜਵਾ ਨੇ ਪਨਬੱਸ ਬੱਸਾਂ ਨੂੰ ਦਿੱਲੀ ਹਵਾਈ ਅੱਡੇ ਤੱਕ ਚਲਾਉਣ ਦਾ ਮੁੱਦਾ ਚੁੱਕਿਆ ਹੈ। ਪ੍ਰਤਾਪ ਬਾਜਵਾ ਨੇ ਟਵੀਟ ਕਰ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਇਹ ਮੁੱਦਾ ਦੁਬਾਰਾ ਅਰਵਿੰਦ ਕੇਜਰੀਵਾਲ ਕੋਲ ਚੁੱਕਿਆ ਜਾਵੇ। 

ਬਾਜਵਾ ਨੇ ਟਵੀਟ ਵਿਚ ਲਿਖਿਆ ਕਿ ''PRTC and PUNBUS ਸੇਵਾਵਾਂ ਨੂੰ ਅਜੇ ਵੀ IGI ਏਅਰਪੋਰਟ, ਨਵੀਂ ਦਿੱਲੀ ਲਈ ਆਪਣੀਆਂ ਸੇਵਾਵਾਂ ਚਲਾਉਣ ਦੀ ਆਗਿਆ ਨਹੀਂ ਹੈ। ਮੈਂ ਮੁੱਖ ਮੰਤਰੀ ਨੂੰ ਬੇਨਤੀ ਕਰਦਾ ਹਾਂ ਕਿ ਇਹ ਮੁੱਦਾ ਅਰਵਿੰਦ ਕੇਜਰੀਵਾਲ ਕੋਲ ਚੁੱਕਿਆ ਜਾਵੇ। ਇਸ ਸੇਵਾ ਵਿਚ ਦੇਰੀ ਨਾਲ ਪੰਜਾਬ ਸਰਕਾਰ ਦੇ ਹਿੱਤਾਂ ਨੂੰ ਨੁਕਸਾਨ ਪਹੁੰਚ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਆਮ ਆਦਮੀ ਅਤੇ ਖਾਸ ਕਰਕੇ ਪਰਵਾਸੀ ਪੰਜਾਬੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੀ.ਆਰ.ਟੀ.ਸੀ ਅਤੇ ਪਨਬੱਸ 'ਤੇ ਪਾਬੰਦੀ ਲੱਗਣ ਕਾਰਨ ਸਿਰਫ਼ ਟਰਾਂਸਪੋਰਟ ਮਾਫ਼ੀਆ ਨੂੰ ਹੀ ਫਾਇਦਾ ਹੋ ਰਿਹਾ ਹੈ। ਹੁਣ ਜਦੋਂ ਪੰਜਾਬ ਅਤੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਤਾਂ ਇਹ ‘ਆਪ’ ਲਈ ਵੱਡੀ ਚੁਣੌਤੀ ਸਾਬਤ ਹੋ ਸਕਦੀ ਹੈ।

file photo 

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਇਹ ਮੰਗ ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਦੇ ਆਖ਼ਰੀ ਮਹੀਨਿਆਂ ਵਿੱਚ ਟਰਾਂਸਪੋਰਟ ਮੰਤਰੀ ਰਹੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਉਠਾਈ ਸੀ। ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 13 ਪੱਤਰ ਲਿਖੇ ਸਨ। ਉਹ ਦਿੱਲੀ ਵੀ ਗਏ ਅਤੇ ਫਿਰ ਅੰਮ੍ਰਿਤਸਰ ਵਿਚ ਕੇਜਰੀਵਾਲ ਨੂੰ ਮਿਲੇ ਵੀ ਸਨ। ਹਾਲਾਂਕਿ ਪੰਜਾਬ ਤੋਂ ਬੱਸਾਂ ਨੂੰ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ।

Raja WarringRaja Warring

ਸਾਬਕਾ ਮੰਤਰੀ ਰਾਜਾ ਵੜਿੰਗ ਨੇ ਇਹ ਵੀ ਦੋਸ਼ ਲਾਇਆ ਕਿ ਪੰਜਾਬ ਤੋਂ ਦਿੱਲੀ ਹਵਾਈ ਅੱਡੇ ਤੱਕ ਸਿਰਫ਼ ਬਾਦਲ ਪਰਿਵਾਰ ਦੀਆਂ ਟਰਾਂਸਪੋਰਟ ਦੀਆਂ ਬੱਸਾਂ ਨੂੰ ਹੀ ਜਾਣ ਦਿੱਤਾ ਜਾਂਦਾ ਹੈ। ਉਹਨਾਂ ਦੀਆਂ 35 ਬੱਸਾਂ ਰੋਜ਼ਾਨਾ 27 ਲੱਖ ਰੁਪਏ ਕਮਾ ਰਹੀਆਂ ਹਨ। ਪੰਜਾਬ ਦੀਆਂ ਸਰਕਾਰੀ ਬੱਸਾਂ ਵੀ 2018 ਤੱਕ ਚੱਲਦੀਆਂ ਰਹੀਆਂ ਪਰ ਉਸ ਤੋਂ ਬਾਅਦ ਬੰਦ ਕਰ ਦਿੱਤੀਆਂ ਗਈਆਂ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

LIVE BULLETIN | ਚੰਨੀ ਦੇ ਮਖ਼ੌਲ ਨੂੰ ਲੈ ਕੇ ਕੀ ਬੋਲ ਪਈ 'ਬੀਬੀ' ? STF ਨੇ ਫੜ੍ਹ ਲਏ ਲਾਰੈਂਸ ਗੈਂਗ ਦੇ 5 ਸ਼ੂਟਰ

14 May 2024 4:37 PM

ਯਾਰ Karamjit Anmol ਲਈ ਪ੍ਰਚਾਰ ਕਰਨ ਪਹੁੰਚੇ Gippy Grewal ਤੇ Binnu Dhillon Road Show 'ਚ ਲਾਏ ਨਾਅਰੇ...

14 May 2024 4:25 PM

Sukhjinder Randhawa Exclusive Interview- ਮਜੀਠੀਆ ਤਾਂ ਕੰਸ ਮਾਮਾ ਬਣ ਗਿਆ, ਇਸੇ ਬੰਦੇ ਕਰਕੇ ਖ਼ਤਮ ਹੋਇਆ ਅਕਾਲੀ..

14 May 2024 3:41 PM

ਲੋਕ ਸਭਾ ਚੋਣਾਂ ਦੌਰਾਨ ਰੋਪੜ ਦੇ ਲੋਕਾਂ ਦਾ ਮੂਡ.. ਕਹਿੰਦੇ ਹਰ ਸਾਲ ਬਾਹਰੋਂ ਆਇਆ MP ਦੇ ਜਾਂਦਾ ਮਿੱਠੀਆਂ ਗੋਲੀਆਂ

14 May 2024 3:28 PM

Anandpur Sahib ਤੋਂ BJP ਦੇ ਉਮੀਦਵਾਰ Subash Sharma ਦਾ Exclusive Interview

14 May 2024 3:18 PM
Advertisement