ਪੰਜਾਬ 'ਚ ਬਿਜਲੀ ਸੰਕਟ! : ਪੰਜਾਬ ਦੇ ਥਰਮਲ ਪਲਾਂਟਾਂ ਵਿਚ ਕਿੰਨਾ ਬਚਿਆ ਕੋਲੇ ਦਾ ਸਟਾਕ?
Published : Mar 26, 2022, 2:09 pm IST
Updated : Mar 26, 2022, 2:09 pm IST
SHARE ARTICLE
Punjab's thermal plant
Punjab's thermal plant

ਵਧਦੀ ਮੰਗ ਦੀ ਪੂਰਤੀ ਲਈ ਮਾਨ ਸਰਕਾਰ ਨੇ ਝਾਰਖੰਡ ਭੇਜੇ ਅਫ਼ਸਰ 

ਚੰਡੀਗੜ੍ਹ : ਪੰਜਾਬ ਵਿੱਚ ਬਿਜਲੀ ਦਾ ਸੰਕਟ ਗਹਿਰਾਉਂਦਾ ਜਾ ਰਿਹਾ ਹੈ। ਗਰਮੀਆਂ ਸ਼ੁਰੂ ਹੁੰਦੇ ਹੀ ਬਿਜਲੀ ਦੀ ਮੰਗ ਵਧ ਗਈ ਹੈ। ਸੂਬੇ ਦੇ 3 ਪ੍ਰਾਈਵੇਟ ਥਰਮਲ ਪਲਾਂਟਾਂ ਵਿੱਚ ਸਿਰਫ਼ 3 ਤੋਂ 6 ਦਿਨਾਂ ਦਾ ਕੋਲਾ ਬਚਿਆ ਹੈ। ਇਸ ਤੋਂ ਇਲਾਵਾ ਸਰਕਾਰੀ ਥਰਮਲ ਪਲਾਂਟਾਂ ਵਿੱਚ ਸਮਰੱਥਾ ਅਨੁਸਾਰ ਬਿਜਲੀ ਪੈਦਾ ਨਹੀਂ ਕੀਤੀ ਜਾ ਰਹੀ ਹੈ। ਅਜਿਹੇ 'ਚ ਪੰਜਾਬ ਦੀ ਨਵੀਂ 'ਆਪ' ਸਰਕਾਰ 'ਚ ਹਲਚਲ ਮਚ ਗਈ ਹੈ। ਹਾਲਾਤ ਵਿਗੜਦੇ ਦੇਖ ਪੰਜਾਬ ਸਰਕਾਰ ਨੇ ਅਧਿਕਾਰੀਆਂ ਦੀ ਟੀਮ ਝਾਰਖੰਡ ਭੇਜ ਦਿੱਤੀ ਹੈ। ਜਿਸ ਨਾਲ ਉੱਥੇ ਕੋਲੇ ਦੀ ਸਪਲਾਈ ਯਕੀਨੀ ਬਣਾਈ ਜਾ ਸਕੇਗੀ।

Punjab's thermal plant Punjab's thermal plant

ਪ੍ਰਾਈਵੇਟ ਥਰਮਲ ਪਲਾਂਟਾਂ ਵਿੱਚ ਉਤਪਾਦਨ ਠੱਪ ਹੋਣ ਦੀ ਸੰਭਾਵਨਾ ਹੈ। ਦੱਸਣਯੋਗ ਹੈ ਕਿ1400 ਮੈਗਾਵਾਟ ਸਮਰੱਥਾ ਵਾਲੇ ਰਾਜਪੁਰਾ ਥਰਮਲ ਪਲਾਂਟ ਕੋਲ ਸਿਰਫ਼ 6 ਦਿਨ ਦਾ ਕੋਲਾ ਬਚਿਆ ਹੈ। ਇਸ ਤਰ੍ਹਾਂ ਹੀ1980 ਮੈਗਾਵਾਟ ਦੇ ਤਲਵੰਡੀ ਸਾਬੋ ਥਰਮਲ ਪਲਾਂਟ ਕੋਲ ਸਿਰਫ 4 ਦਿਨਾਂ ਦਾ ਕੋਲਾ ਹੈ। ਗੋਇੰਦਵਾਲ ਸਾਹਿਬ ਵਿੱਚ 3 ਦਿਨ ਦਾ ਕੋਲਾ ਬਚਿਆ ਹੈ। ਇਸ ਦੀ ਸਮਰੱਥਾ 540 ਮੈਗਾਵਾਟ ਹੈ ਪਰ ਸਿਰਫ਼ ਇੱਕ ਯੂਨਿਟ ਚੱਲ ਰਿਹਾ ਹੈ।

ਸਰਕਾਰੀ ਥਰਮਲ ਪਲਾਂਟਾਂ 'ਚ ਸ਼ਾਮਲ ਰੋਪੜ ਥਰਮਲ ਪਲਾਂਟ 'ਚ 20 ਦਿਨ ਦਾ ਕੋਲੇ ਦਾ ਸਟਾਕ ਬਚਿਆ ਹੈ ਪਰ ਉਤਪਾਦਨ ਪੂਰਾ ਨਹੀਂ ਹੋ ਰਿਹਾ। ਇਹ ਪਲਾਂਟ 840 ਮੈਗਾਵਾਟ ਦਾ ਹੈ ਪਰ ਉਤਪਾਦਨ 566 ਮੈਗਾਵਾਟ ਹੋ ਰਿਹਾ ਹੈ। ਜਦੋਂ ਕਿ ਲਹਿਰਾ ਮੁਹੱਬਤ ਦੀ ਸਮਰੱਥਾ 1925 ਮੈਗਾਵਾਟ ਹੈ। ਇੱਥੇ ਵੀ 20 ਦਿਨ ਦਾ ਕੋਲਾ ਬਚਿਆ ਹੈ। ਇੱਥੇ ਪ੍ਰੋਡਕਸ਼ਨ ਪੂਰੀ ਦੱਸੀ ਜਾ ਰਹੀ ਹੈ।

Punjab's thermal plant Punjab's thermal plant

ਕੋਲੇ ਦੀਆਂ ਵਧਦੀਆਂ ਕੀਮਤਾਂ ਕਾਰਨ ਖ਼ਰੀਦ ਵਿੱਚ ਦੇਰੀ ਹੋ ਰਹੀ ਹੈ। ਮਾਹਰਾਂ ਅਨੁਸਾਰ ਕੋਲ ਇੰਡੀਆ ਲਿਮਟਿਡ ਨੇ ਜਨਤਕ ਖੇਤਰ ਦੇ ਥਰਮਲ ਪਲਾਂਟਾਂ ਲਈ 4,000 ਰੁਪਏ ਪ੍ਰਤੀ ਮੀਟ੍ਰਿਕ ਟਨ ਦੇ ਸਮਝੌਤੇ 'ਤੇ ਦਸਤਖ਼ਤ ਕੀਤੇ ਹਨ। ਹਾਲਾਂਕਿ, ਪ੍ਰਾਈਵੇਟ ਥਰਮਲ ਪਲਾਂਟ ਆਨਲਾਈਨ ਬੋਲੀ ਰਾਹੀਂ ਕੋਲਾ ਖ਼ਰੀਦਦੇ ਹਨ। ਗਰਮੀਆਂ 'ਚ ਇਸ ਦੀ ਮੰਗ ਵਧਣ ਕਾਰਨ ਰੇਟ ਵੀ ਕਰੀਬ 350 ਫ਼ੀਸਦੀ ਵਧ ਗਏ ਹਨ। ਜਿਸ ਕਾਰਨ ਕੋਲਾ ਨਹੀਂ ਖ਼ਰੀਦਿਆ ਜਾ ਰਿਹਾ ਹੈ। ਇਸ ਕਾਰਨ ਕੋਲੇ ਦਾ ਸੰਕਟ ਪੈਦਾ ਹੋ ਰਿਹਾ ਹੈ।

Punjab's thermal plant Punjab's thermal plant

ਪੰਜਾਬ ਵਿੱਚ ਪਿਛਲੇ ਸਾਲ ਅਕਤੂਬਰ ਦੇ ਮਹੀਨੇ ਪੰਜਾਬੀਆਂ ਨੂੰ ਬਿਜਲੀ ਸੰਕਟ ਦਾ ਸਾਹਮਣਾ ਕਰਨਾ ਪਿਆ ਸੀ। ਕੋਲੇ ਦੀ ਘਾਟ ਕਾਰਨ ਪ੍ਰਾਈਵੇਟ ਥਰਮਲ ਪਲਾਂਟਾਂ ਵਿੱਚ ਬਿਜਲੀ ਉਤਪਾਦਨ ਠੱਪ ਹੋ ਗਿਆ ਹੈ। ਕੜਾਕੇ ਦੀ ਗਰਮੀ ਵਿੱਚ ਲੋਕਾਂ ਨੂੰ 24 ਘੰਟਿਆਂ ਵਿੱਚ 8 ਤੋਂ 12 ਘੰਟੇ ਦੇ ਕੱਟਾਂ ਦਾ ਸਾਹਮਣਾ ਕਰਨਾ ਪਿਆ। ਕਿਸਾਨਾਂ ਨੂੰ ਬਿਜਲੀ ਵੀ ਨਹੀਂ ਮਿਲੀ। ਅਜਿਹੇ 'ਚ ਸਥਿਤੀ ਹੋਰ ਵਿਗੜ ਸਕਦੀ ਹੈ।

CM Charanjit Singh ChanniFormer CM Charanjit Singh Channi

ਤਤਕਾਲੀ CM ਚਰਨਜੀਤ ਚੰਨੀ ਦੀ ਅਗਵਾਈ ਵਾਲੀ ਸਰਕਾਰ ਪਿਛਲੇ ਸਾਲ ਬਿਜਲੀ ਸੰਕਟ ਨਾਲ ਨਜਿੱਠਣ ਵਿੱਚ ਨਾਕਾਮ ਰਹੀ ਸੀ। ਖੇਤੀ ਅਤੇ ਉਦਯੋਗਾਂ ਨੂੰ ਲੋੜੀਂਦੀ ਬਿਜਲੀ ਮੁਹੱਈਆ ਕਰਵਾਉਣਾ ਤਾਂ ਦੂਰ, ਕੋਲੇ ਦੇ ਸੰਕਟ ਨੇ ਘਰਾਂ ਦੀਆਂ ਬੱਤੀਆਂ ਵੀ ਬੰਦ ਕਰ ਦਿੱਤੀਆਂ ਸਨ।

Bhagwant MannBhagwant Mann

ਹੁਣ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ। ਅਜਿਹੇ 'ਚ ਉਨ੍ਹਾਂ ਨੂੰ ਹੁਣ ਬਿਜਲੀ ਸੰਕਟ ਦੀ ਚੁਣੌਤੀ ਦਾ ਸਾਹਮਣਾ ਕਰਨਾ ਪਵੇਗਾ।

Harbhajan Singh ETOHarbhajan Singh ETO

ਉਧਰ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦਾ ਕਹਿਣਾ ਹੈ ਕਿ ਥਰਮਲ ਪਲਾਂਟਾਂ ਵਿਚ ਕੋਲੇ ਦੀ ਕਮੀ ਹੋ ਰਹੀ ਹੈ ਜਿਸ ਬਾਰੇ ਉਨ੍ਹਾਂ ਨੂੰ ਜਾਣਕਾਰੀ ਹੈ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਨਾਲ ਨਜਿੱਠਣ ਲਈ ਅਸੀਂ ਕੁਝ ਅਫ਼ਸਰ ਝਾਰਖੰਡ ਭੇਜੇ ਹਨ। ਗਰਮੀਆਂ ਵਿਚ ਅਤੇ ਫਿਰ ਝੋਨੇ ਦੀ ਫਸਲ ਲਈ ਬਿਜਲੀ ਦੀ ਮੰਗ ਹੋਰ ਵੱਧ ਜਾਵੇਗੀ। ਅਸੀਂ ਹਰ ਸਮੱਸਿਆ ਦਾ ਹੱਲ ਕਰਾਂਗੇ।

SHARE ARTICLE

ਏਜੰਸੀ

Advertisement

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM

Punjab Vidhan Sabha Session live : ਅਮਨ ਅਰੋੜਾ ਤੇ ਬਾਜਵਾ ਦੀ ਬਹਿਸ ਮਗਰੋਂ CM ਮਾਨ ਹੋ ਗਏ ਖੜ੍ਹੇ

11 Jul 2025 12:15 PM

Abohar Tailor Murder Case Sanjay Verma, photo of Sandeep Jakhar with the accused in the Abohar case

10 Jul 2025 9:04 PM
Advertisement