ਸੁਪਰੀਮ ਕੋਰਟ ਵਲੋਂ ਕੋਰੋਨਾ ਮ੍ਰਿਤਕਾਂ ਦੇ ਪ੍ਰਵਾਰਾਂ ਨੂੰ ਮੁਆਵਜ਼ਾ ਰਾਸ਼ੀ 60 ਦਿਨਾਂ ’ਚ ਦੇਣ ਦੇ ਹੁਕਮ
Published : Mar 26, 2022, 12:18 am IST
Updated : Mar 26, 2022, 12:18 am IST
SHARE ARTICLE
image
image

ਸੁਪਰੀਮ ਕੋਰਟ ਵਲੋਂ ਕੋਰੋਨਾ ਮ੍ਰਿਤਕਾਂ ਦੇ ਪ੍ਰਵਾਰਾਂ ਨੂੰ ਮੁਆਵਜ਼ਾ ਰਾਸ਼ੀ 60 ਦਿਨਾਂ ’ਚ ਦੇਣ ਦੇ ਹੁਕਮ

ਨਵੀਂ ਦਿੱਲੀ, 25 ਮਾਰਚ : ਸੁਪਰੀਮ ਕੋਰਟ ਨੇ ਦੇਸ਼ ਭਰ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੇ ਪ੍ਰਵਾਰਾਂ ਨੂੰ ਮੁਆਵਜ਼ਾ ਰਾਸ਼ੀ ਦੇਣ ਲਈ 60 ਦਿਨਾਂ ਦੀ ਸਮਾਂ ਹੱਦ ਤੈਅ ਕੀਤਾ ਹੈ। ਸੁਪਰੀਮ ਕੋਰਟ ਨੇ ਅਪਣੇ ਹੁਕਮਾਂ ਵਿਚ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਇਸ ਲਈ ਹੁਣ ਤਕ ਅਰਜ਼ੀਆਂ ਦਿਤੀਆਂ ਹਨ, ਉਨ੍ਹਾਂ ਦੀਆਂ ਅਰਜ਼ੀਆਂ ਦਾ ਨਿਪਟਾਰਾ 60 ਦਿਨਾਂ ਦੇ ਅੰਦਰ ਕੀਤਾ ਜਾਵੇ। ਅਦਾਲਤ ਨੇ ਅਪਣੇ ਹੁਕਮਾਂ ਵਿਚ ਅੱਗੇ ਕਿਹਾ ਕਿ ਇਸ ਮੁਆਵਜ਼ਾ ਰਾਸ਼ੀ ਲਈ ਅਰਜ਼ੀ ਦੇਣ ਵਾਲਿਆਂ ਨੂੰ 90 ਦਿਨਾਂ ਦੇ ਅੰਦਰ ਅਰਜ਼ੀ ਦੇਣੀ ਹੋਵੇਗੀ। ਕੋਰੋਨਾ ਕਾਰਨ ਹੋਈਆਂ ਮੌਤਾਂ ’ਤੇ 50 ਹਜ਼ਾਰ ਰੁਪਏ ਦੀ ਮੁਆਵਜ਼ਾ ਰਾਸ਼ੀ ਦੇਣ ਦਾ ਪ੍ਰਬੰਧ ਹੈ।  ਸੁਪਰੀਮ ਕੋਰਟ ਨੇ ਕੇਂਦਰ ਨੂੰ ਇਸ ਸਬੰਧੀ ਆਈਆਂ ਝੂਠੀਆਂ ਅਰਜ਼ੀਆਂ ਦੀ ਜਾਂਚ ਦੀ ਜ਼ਿੰਮੇਵਾਰੀ ਵੀ ਦਿਤੀ ਹੈ। ਅਦਾਲਤ ਨੇ ਅਪਣੇ ਹੁਕਮਾਂ ਵਿਚ ਕਿਹਾ ਹੈ ਕਿ ਕੇਂਦਰ ਦੇਸ਼ ਦੇ ਚਾਰ ਰਾਜਾਂ ’ਚੋਂ ਪ੍ਰਾਪਤ ਹੋਈਆਂ ਪੰਜ ਫ਼ੀ ਸਦੀ ਅਰਜ਼ੀਆਂ ਦੀ ਜਾਂਚ ਕਰ ਸਕਦਾ ਹੈ, ਕਿਉਂਕਿ ਇਨ੍ਹਾਂ ਰਾਜਾਂ ਦੀਆਂ ਅਰਜ਼ੀਆਂ ਅਤੇ ਇੱਥੇ ਕੋਰੋਨਾ ਕਾਰਨ ਹੋਈਆਂ ਮੌਤਾਂ ਦੇ ਮਾਮਲਿਆਂ ਵਿਚ ਵੱਡਾ ਅੰਤਰ ਹੈ। ਇਨ੍ਹਾਂ ਵਿਚ ਆਂਧਰਾ ਪ੍ਰਦੇਸ਼, ਗੁਜਰਾਤ, ਮਹਾਰਾਸ਼ਟਰ ਅਤੇ ਕੇਰਲ ਸ਼ਾਮਲ ਹਨ।  ਜ਼ਿਕਰਯੋਗ ਹੈ ਕਿ ਦੇਸ਼ ਵਿਚ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਸੱਭ ਤੋਂ ਵੱਧ ਲੋਕਾਂ ਦੀ ਮੌਤ ਹੋਈ ਸੀ। ਦੂਜੀ ਲਹਿਰ ਦੌਰਾਨ ਹਰ ਦਿਨ ਆਉਣ ਵਾਲੇ ਨਵੇਂ ਮਾਮਲਿਆਂ ਦੀ ਗਿਣਤੀ ਵੀ ਸਾਢੇ ਚਾਰ ਲੱਖ ਤੋਂ ਉਪਰ ਹੋ ਗਈ ਸੀ। ਹਾਲਾਂਕਿ, ਤੀਜੀ ਲਹਿਰ ਵਿਚ ਵੀ, ਰੋਜਾਨਾ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਇੱਕੋ ਜਿਹੀ ਸੀ। ਪਰ ਤੀਜੀ ਲਹਿਰ ਦੂਜੀ ਲਹਿਰ ਨਾਲੋਂ ਛੋਟੀ ਸੀ। (ਏਜੰਸੀ)

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement