
'ਇਕ ਵਿਧਾਇਕ-ਇਕ ਪੈਨਸ਼ਨ' ਦੇ ਫ਼ੈਸਲੇ ਨੂੰ ਸੁਖਪਾਲ ਖਹਿਰਾ ਨੇ ਦਸਿਆ ਜਾਇਜ਼
ਚੰਡੀਗੜ੍ਹ, 25 ਮਾਰਚ(ਭੁੱਲਰ) : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਐਕਸ਼ਨ ਮੋਡ ਵਿਚ ਹਨ | ਮਾਨ ਸਰਕਾਰ ਨੇ ਹੁਣ ਵਿਧਾਇਕਾਂ ਦੀ ਪੈਨਸ਼ਨ ਦਾ ਫ਼ਾਰਮੂਲਾ ਬਦਲ ਕੇ ਵੱਡਾ ਫ਼ੈਸਲਾ ਲਿਆ ਹੈ | ਪੰਜਾਬ ਸਰਕਾਰ ਦੇ ਇਸ ਫ਼ੈਸਲੇ ਦਾ ਵਿਰੋਧੀ ਪਾਰਟੀਆਂ ਦੇ ਆਗੂਆਂ ਵਲੋਂ ਵੀ ਸਵਾਗਤ ਕੀਤਾ ਗਿਆ ਹੈ | ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸੀਐਮ ਮਾਨ ਦੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ | ਟਵੀਟ ਕਰਦਿਆਂ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਲਿਖਿਆ, Tਮੈਂ ਸਾਬਕਾ ਵਿਧਾਇਕਾਂ ਨੂੰ ਇਕ ਪੈਨਸ਼ਨ ਦੇਣ ਸਬੰਧੀ ਭਗਵੰਤ ਮਾਨ ਦੇ ਫ਼ੈਸਲੇ ਦਾ ਸਵਾਗਤ ਕਰਦਾ ਹਾਂ, ਖ਼ਾਸ ਤੌਰ 'ਤੇ 3 ਲੱਖ ਕਰੋੜ ਰੁਪਏ ਦੇ ਕਰਜ਼ੇ ਦੇ ਮੱਦੇਨਜ਼ਰ ਜਿਸ 'ਤੇ ਅਸੀਂ 30 ਹਜ਼ਾਰ ਰੁਪਏ ਸਾਲਾਨਾ ਵਿਆਜ ਭਰ ਰਹੇ ਹਾਂ | ਇਕ ਪੈਨਸ਼ਨ ਜਾਇਜ਼ ਹੈ ਕਿਉਂਕਿ ਬਹੁਤ ਸਾਰੇ ਵਿਧਾਇਕਾਂ ਨੇ ਅਸਲ ਵਿਚ ਰਾਜਨੀਤੀ 'ਚ ਅਪਣਾ ਜੀਵਨ ਭਰ ਯੋਗਦਾਨ ਦਿਤਾ |''