ਪਟਿਆਲਾ ਜੇਲ੍ਹ ਦੇ ਸੁਪਰਡੈਂਟ ਸ਼ਿਵਰਾਜ ਸਿੰਘ ਦਾ ਤਬਾਦਲਾ, PPS ਸੁੱਚਾ ਸਿੰਘ ਨੂੰ ਦਿਤਾ ਚਾਰਜ 
Published : Mar 26, 2022, 6:59 pm IST
Updated : Mar 26, 2022, 6:59 pm IST
SHARE ARTICLE
patiala jail superintendent transferred
patiala jail superintendent transferred

ਬੀਤੇ ਕੱਲ੍ਹ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਕੀਤਾ ਸੀ ਜੇਲ੍ਹ ਦਾ ਅਚਨਚੇਤ ਦੌਰਾ 

ਚੰਡੀਗੜ੍ਹ: ਪਟਿਆਲਾ ਜੇਲ੍ਹ ਦੇ ਸੁਪਰਡੈਂਟ ਸ਼ਿਵਰਾਜ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਥਾਂ ਪੀ.ਪੀ.ਐਸ. ਸੁੱਚਾ ਸਿੰਘ ਨੂੰ ਪਟਿਆਲਾ ਸੈਂਟਰਲ ਜੇਲ੍ਹ ਦਾ ਨਵਾਂ ਸੁਪਰਡੈਂਟ ਲਗਾਇਆ ਗਿਆ ਹੈ। ਦੱਸਣਯੋਗ ਹੈ ਕਿ ਬੀਤੇ ਕੱਲ੍ਹ ਹੀ ਨਵੇਂ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਟਿਆਲਾ ਦੀ ਕੇਂਦਰੀ ਜੇਲ੍ਹ ਦਾ ਅਚਨਚੇਤ ਦੌਰਾ ਕੀਤਾ ਸੀ।

Punjab PolicePunjab Police

ਇੱਥੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਚੱਲ ਰਿਹਾ ਗੈਂਗਵਾਰ ਖਤਮ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਵਧੀਆ ਟੈਕਨੋਲਜੀ ਲੈ ਕੇ ਆਵਾਂਗਾ ਜਿਸ ਨਾਲ ਜੇਲ੍ਹਾਂ ਅੰਦਰ ਫੋਨ ਕਲਚਰ ਖਤਮ ਕਰਾਂਗੇ। ਮੰਤਰੀ ਬੈਂਸ ਨੇ ਭਰੋਸਾ ਦਵਾਇਆ ਕਿ ਜੇਲ੍ਹ ਵਿਭਾਗ ਨੂੰ ਜੋ ਵੀ ਚਾਹੀਦਾ ਹੈ, ਉਹ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਵੀਂ ਸਰਕਾਰ ਹੈ ਤੇ ਅਸੀਂ ਸਭ ਵਧੀਆ ਕਰਾਂਗੇ।

Harjot Singh BainsHarjot Singh Bains

ਜ਼ਿਕਰਯੋਗ ਹੈ ਕਿ ਬਹੁ ਕਰੋੜੀ ਨਸ਼ਾ ਤਸਕਰੀ ਮਾਮਲੇ ਵਿੱਚ ਜੇਲ੍ਹ ਅੰਦਰ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਬਾਰੇ ਬੋਲਦੇ ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਵੀਆਈਪੀ ਟ੍ਰੀਟਮੈਂਟ ਨਹੀਂ ਦਿੱਤਾ ਜਾ ਰਿਹਾ। ਮੈਂ ਸਾਫ ਕਹਿ ਦਿੱਤਾ ਕਿ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਨਹੀਂ ਸਹੀ ਜਾਏਗੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਕਿਸੇ ਨੂੰ ਦੂਸਰੀ ਵਾਰਨਿੰਗ ਨਹੀਂ ਦਿੱਤੀ ਜਾਵੇਗੀ।

Transfers Transfers

ਜੇਲ੍ਹਾਂ ਪ੍ਰਬੰਧਾਂ ਬਾਰੇ ਉਨ੍ਹਾਂ ਕਿਹਾ ਕਿ ਸਾਨੂੰ ਥੋੜ੍ਹਾ ਸਮਾਂ ਦਿਉ, ਅਸੀਂ ਸਭ ਵਧੀਆ ਕਰਾਂਗੇ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚ ਜੋ ਗਾਣਿਆਂ ਰਾਹੀਂ ਗੈਂਗਵਾਰ ਦੀ ਗੱਲ ਹੋ ਰਹੀ ਹੈ, ਉਸ ਨੂੰ ਵੀ ਬੰਦ ਕੀਤਾ ਜਾਵੇਗਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement